13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਅੰਤਰ-ਜ਼ੋਨਲ ਯੁਵਕ ਮੇਲਾ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਅੰਮ੍ਰਿਤਸਰ, 12 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਚਾਰ ਰੋਜ਼ਾ ਅੰਤਰ-ਜ਼ੋਨਲ ਯੁਵਕ ਮੇਲਾ ਅੱਜ ਇੱਥੇ ਪੂਰੇ ਉਤਸ਼ਾਹ ਅਤੇ ਜੋਸ਼ ਭਰੇ ਮਾਹੌਲ ਵਿਚ ਸ਼ੁਰੂ ਹੋ ਗਿਆ। ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਵਰ੍ਹੇ ਨੂੰ ਸਮਰਪਿਤ ਇਹ ਯੁਵਕ ਮੇਲਾ 15 ਨਵੰਬਰ ਤੱਕ ਚੱਲੇਗਾ।

ਅਰਦਾਸ ਕਰਦੇ ਹੋਏ ਗਿਆਨੀ ਪ੍ਰੇਮ ਸਿੰਘ, ਨਾਲ ਨਾਸਿਰ ਮੁਸ਼ਤਾਕ, ਰਮੇਸ਼ ਸਿੰਘ ਅਰੋੜਾ, ਸੁਰਜੀਤ ਸਿੰਘ ਕੰਵਲ ਅਤੇ ਹੋਰ ਅਤੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦਾ ਨਵਾਂ ਗੇਟ। ਤਸਵੀਰਾਂ ਰਾਹੀਂ : ਸੁਰਿੰਦਰ ਕੋਛੜ 13-11-2026
ਅੰਮ੍ਰਿਤਸਰ, 12 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਚਾਰ ਰੋਜ਼ਾ ਅੰਤਰ-ਜ਼ੋਨਲ ਯੁਵਕ ਮੇਲਾ ਅੱਜ ਇੱਥੇ ਪੂਰੇ ਉਤਸ਼ਾਹ ਅਤੇ ਜੋਸ਼ ਭਰੇ ਮਾਹੌਲ ਵਿਚ ਸ਼ੁਰੂ ਹੋ ਗਿਆ। ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਵਰ੍ਹੇ ਨੂੰ ਸਮਰਪਿਤ ਇਹ ਯੁਵਕ ਮੇਲਾ 15 ਨਵੰਬਰ ਤੱਕ ਚੱਲੇਗਾ। ਉਦਘਾਟਨੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਕਿਹਾ ਕਿ ਸਿੱਖਿਆ ਦਾ ਉਦੇਸ਼ ਕੇਵਲ ਕਲਾਸਰੂਮਾਂ ਤੱਕ ਸੀਮਤ ਰਹਿਣਾ ਜਾਂ ਅਕਾਦਮਿਕ ਪ੍ਰਾਪਤੀਆਂ ਹਾਸਲ ਕਰਨਾ ਹੀ ਨਹੀਂ, ਸਗੋਂ ਵਿਦਿਆਰਥੀਆਂ ਅੰਦਰ ਸੱਭਿਆਚਾਰਕ ਚੇਤਨਾ, ਸਿਰਜਣਾਤਮਕਤਾ ਅਤੇ ਮਾਨਵੀ ਕਦਰਾਂ-ਕੀਮਤਾਂ ਦਾ ਵਿਕਾਸ ਕਰਨਾ ਵੀ ਹੈ । ਉਨ੍ਹਾਂ ਕਿਹਾ ਕਿ ਇਸ ਵਰ੍ਹੇ ਦਾ ਯੁਵਕ ਮੇਲਾ ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਵਰ੍ਹੇ ਨੂੰ ਸਮਰਪਿਤ ਹੋਣ ਕਰਕੇ ਵਿਸ਼ੇਸ਼ ਮਹੱਤਵ ਰੱਖਦਾ ਹੈ, ਕਿਉਂਕਿ ਇਸ ਰਾਹੀਂ ਨੌਜਵਾਨ ਪੀੜ੍ਹੀ ਨੂੰ ਸ਼ਹਿਰ ਦੀ ਸ਼ਾਨਾਮੱਤੀ ਇਤਿਹਾਸਕ, ਅਧਿਆਤਮਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਸ. ਜਸਕਰਨਜੀਤ ਸਿੰਘ ਤੇਜਾ, ਡੀ.ਸੀ.ਪੀ. ਅੰਮ੍ਰਿਤਸਰ ਨੇ ਯੁਵਕ ਵਰਗ ਨੂੰ ਆਪਣੀ ਵਿਰਾਸਤ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿੱਤਾ।ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਪ੍ਰੋ. (ਡਾ.) ਅਮਨਦੀਪ ਸਿੰਘ ਨੇ ਆਏ ਹੋਏ ਮਹਿਮਾਨਾਂ ਅਤੇ ਪਤਵੰਤਿਆਂ ਦਾ ਸਵਾਗਤ ਕੀਤਾ।ਉਨ੍ਹਾਂ ਦੱਸਿਆ ਕਿ ਚਾਰ ਦਿਨ ਚੱਲਣ ਵਾਲੇ ਇਸ ਮੇਲੇ ਦੌਰਾਨ ਗਾਇਨ, ਸੰਗੀਤ, ਨਾਚ, ਰੰਗਮੰਚ, ਲਲਿਤ ਕਲਾਵਾਂ, ਸਾਹਿਤਕ ਗਤੀਵਿਧੀਆਂ, ਲੋਕ-ਕਲਾਵਾਂ ਅਤੇ ਰਵਾਇਤੀ ਕਲਾ ਰੂਪਾਂ ਨਾਲ ਸਬੰਧਤ ਵੱਖ-ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ ।
ਪਿਛਲੀ ਖ਼ਬਰ ਦ ਜੂਨੀਅਰ ਸਟੱਡੀ ਸਕੂਲ ਨੇ ਆਪਣਾ 50ਵਾਂ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਪੰਜਾਬ ਦੇ ਕਿਸਾਨਾਂ ਨੂੰ ਖਾਦ ਸਬਸਿਡੀ ਦੇ 62,370 ਕਰੋੜ ਦੀ ਮਨਜ਼ੂਰੀ ਮੋਦੀ ਸਰਕਾਰ ਦੀ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ- ਚੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।