13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਕੌਮਾਂਤਰੀ ਕਬੱਡੀ ਖਿਡਾਰੀ ਅੰਬਾ ਸੁਰ ਸਿੰਘ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਾਮਿਲ

ਅੰਮ੍ਰਿਤਸਰ, 12 ਨਵੰਬਰ (ਜਸਵੰਤ ਸਿੰਘ ਜੱਸ)-ਕੌਮਾਂਤਰੀ ਕਬੱਡੀ ਖਿਡਾਰੀ ਅਮਰਜੀਤ ਸਿੰਘ ਅੰਬਾ ਸੁਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਵਾਰਿਸ ਪੰਜਾਬ ਦੇ ਪਾਰਟੀ ਦੇ ਪਾਰਲੀਮਾਨੀ ਬੋਰਡ ਅਤੇ ਤਾਲਮੇਲ ਕਮੇਟੀ ਮੈਂਬਰ ਭਾਈ ਸੁਖਵਿੰਦਰ ਸਿੰਘ ਅਗਵਾਨ , ਪੰਜ ਮੈਂਬਰੀ ਕਮੇਟੀ ਮੈਂਬਰ ਭਾਈ ਹਰਭਜਨ ਸਿੰਘ ਤੁੜ, ਭਾਈ ਅਮਰਜੀਤ ਸਿੰਘ ਵੰਨਚਿੜੀ ਤੇ ਪ੍ਰਗਟ ਸਿੰਘ ਸੰਧੂ ਦੀ ਅਗਵਾਈ ਹੇਠ ਅੱਜ ਸਥਾਨਕ ਪ੍ਰੈਸ ਕਲੱਬ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਅੰਬਾ ਸੁਰ ਸਿੰਘ, ਰਣਜੀਤ ਸਿੰਘ ਰਾਣਾ ਵੰਝ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ।

ਅਜੀਤ ਡੈਸਕ 13-11-2026
ਅੰਮ੍ਰਿਤਸਰ, 12 ਨਵੰਬਰ (ਜਸਵੰਤ ਸਿੰਘ ਜੱਸ)-ਕੌਮਾਂਤਰੀ ਕਬੱਡੀ ਖਿਡਾਰੀ ਅਮਰਜੀਤ ਸਿੰਘ ਅੰਬਾ ਸੁਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਵਾਰਿਸ ਪੰਜਾਬ ਦੇ ਪਾਰਟੀ ਦੇ ਪਾਰਲੀਮਾਨੀ ਬੋਰਡ ਅਤੇ ਤਾਲਮੇਲ ਕਮੇਟੀ ਮੈਂਬਰ ਭਾਈ ਸੁਖਵਿੰਦਰ ਸਿੰਘ ਅਗਵਾਨ , ਪੰਜ ਮੈਂਬਰੀ ਕਮੇਟੀ ਮੈਂਬਰ ਭਾਈ ਹਰਭਜਨ ਸਿੰਘ ਤੁੜ, ਭਾਈ ਅਮਰਜੀਤ ਸਿੰਘ ਵੰਨਚਿੜੀ ਤੇ ਪ੍ਰਗਟ ਸਿੰਘ ਸੰਧੂ ਦੀ ਅਗਵਾਈ ਹੇਠ ਅੱਜ ਸਥਾਨਕ ਪ੍ਰੈਸ ਕਲੱਬ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਅੰਬਾ ਸੁਰ ਸਿੰਘ, ਰਣਜੀਤ ਸਿੰਘ ਰਾਣਾ ਵੰਝ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ। ਭਾਈ ਸੁਖਵਿੰਦਰ ਸਿੰਘ ਅਗਵਾਨ ਨੇ ਗੱਲਬਾਤ ਕਰਦਿਆਂ ਕਿਹਾ ਕਿ ਖੇਡ ਜਗਤ ਵਿਚ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਨੌਜਵਾਨਾਂ ਦਾ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜਨਾ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਪਾਰਟੀ ਦੀ ਸੋਚ ਅਤੇ ਪੰਜਾਬ ਪ੍ਰਤੀ ਵਚਨਬੱਧਤਾ ਨੂੰ ਸਮਾਜ ਦੇ ਵੱਖ-ਵੱਖ ਵਰਗਾਂ ਵਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਅੰਬਾ ਸੁਰ ਸਿੰਘ ਨੇ ਕਿਹਾ ਕਿ ਉਹ ਪੰਜਾਬ ਦੀ ਚੜ੍ਹਦੀ ਕਲਾ ਲਈ ਦੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਸ ਪਾਰਟੀ ਵਿਚ ਸ਼ਾਮਿਲ ਹੋਏ ਹਨ ਤੇ ਉਹ ਪਾਰਟੀ ਵੱਲੋਂ ਸੌਂਪੀ ਜਾਣ ਵਾਲੀ ਹਰ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਐਡਵੋਕੇਟ ਹਰਜੋਤ ਸਿੰਘ ਮਾਨ, ਅਮਨਦੀਪ ਸਿੰਘ ਡੱਡੂਆਣਾ, ਚਮਕੌਰ ਸਿੰਘ, ਸ਼ਮਸ਼ੇਰ ਸਿੰਘ ਪੱਧਰੀ ਸਮੇਤ ਹੋਰ ਪਾਰਟੀ ਆਗੂ ਹਾਜਰ ਸਨ ।
ਪਿਛਲੀ ਖ਼ਬਰ ਅੰਮ੍ਰਿਤਸਰ ਦੇ ਰੇਡੀਓਲੋਜਿਸਟ ਡਾ. ਅਮਨਦੀਪ ਸਿੰਘ ਵਲੋਂ ਬ੍ਰਿਟੇਨ ਦੇ ਪ੍ਰਸਿੱਧ ਰਾਇਲ ਕਾਲਜ ਆਫ ਰੇਡੀਓਲੋਜਿਸਟ ਦੇ ਕੌਮਾਂਤਰ... ਅਗਲੀ ਖ਼ਬਰ ਆਪ ਦੇ ਹਲਕਾ ਰਾਜਾਸਾਂਸੀ ਤੋਂ ਹਲਕਾ ਸੰਗਠਨ ਇੰਚਾਰਜ ਰਹੇ ਰਾਜਬੀਰ ਤੋਲਾਨੰਗਲ ਵਲੋਂ ਅਸਤੀਫ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।