14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੱਢੀ ਗਈ ਪ੍ਰਭਾਵਸ਼ਾਲੀ ਮੋਟਰਸਾਇਕਲ ਰੈਲੀ

ਅੰਮ੍ਰਿਤਸਰ, 13 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਅੱਜ ਅੰਮ੍ਰਿਤਸਰ ਵਿਖੇ ਪ੍ਰਭਾਵਸ਼ਾਲੀ ਮੋਟਰ ਸਾਇਕਲ ਰੈਲੀ ਕੱਢੀ ਗਈ। ਰਣਜੀਤ ਐਵੀਨਿਊ ਦੇ ਦੁਸਹਿਰਾ ਗਰਾਊਂਡ ਤੋਂ ਸ਼ੁਰੂ ਹੋਈ ਇਸ ਰੈਲੀ ਵਿਚ 1000 ਤੋਂ ਵੱਧ ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲੈਂਦੇ ਹੋਏ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੰਕਲਪ ਲਿਆ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੋਟਰਸਾਈਕਲ ਰੈਲੀ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ., ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਜਸਵਿੰਦਰ ਸਿੰਘ ਰਮਦਾਸ ਤੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ। ਤਸਵੀਰ : ਨਿਰਮਲ ਸਟੂਡੀਓ 14-11-2026
ਅੰਮ੍ਰਿਤਸਰ, 13 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਅੱਜ ਅੰਮ੍ਰਿਤਸਰ ਵਿਖੇ ਪ੍ਰਭਾਵਸ਼ਾਲੀ ਮੋਟਰ ਸਾਇਕਲ ਰੈਲੀ ਕੱਢੀ ਗਈ। ਰਣਜੀਤ ਐਵੀਨਿਊ ਦੇ ਦੁਸਹਿਰਾ ਗਰਾਊਂਡ ਤੋਂ ਸ਼ੁਰੂ ਹੋਈ ਇਸ ਰੈਲੀ ਵਿਚ 1000 ਤੋਂ ਵੱਧ ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲੈਂਦੇ ਹੋਏ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੰਕਲਪ ਲਿਆ। ਇਹ ਰੈਲੀ ਦੁਸਹਿਰਾ ਗਰਾਊਂਡ ਤੋਂ ਸ਼ੁਰੂ ਹੋ ਕੇ ਟ੍ਰਿਲੀਅਮ ਮਾਲ, ਮਜੀਠਾ ਰੋਡ, ਸੰਤ ਸਿੰਘ ਸੁੱਖਾ ਸਿੰਘ ਚੌਂਕ, ਨਾਵਲਟੀ ਚੌਂਕ, ਕ੍ਰਿਸਟਲ ਚੌਂਕ, ਭੰਡਾਰੀ ਪੁਲ, ਅਲਫਾ ਵਨ ਅਤੇ ਤਾਰਾਂ ਵਾਲੇ ਪੁਲ ਤੋਂ ਯੂ-ਟਰਨ ਲੈਂਦਿਆਂ ਬੱਸ ਸਟੈਂਡ, ਰੇਲਵੇ ਸਟੇਸ਼ਨ, ਰਿਆਲਟੋ ਚੌਂਕ ਅਤੇ ਕਚਹਿਰੀ ਚੌਂਕ ਰਾਹੀਂ ਵਾਪਸ ਦੁਸਹਿਰਾ ਗਰਾਊਂਡ ਵਿਖੇ ਪਹੁੰਚ ਕੇ ਸਮਾਪਤ ਹੋਈ। ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਕੀਮਤ ’ਤੇ ਨਸ਼ਿਆਂ ਦਾ ਕਾਰੋਬਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਧਾਨ ਸਭਾ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਪੜ੍ਹਾਈ ਅਤੇ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ। ਵਿਧਾਇਕ ਅਟਾਰੀ ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਵੱਡੀ ਗਿਣਤੀ ਵਿੱਚ ਨੌਜਵਾਨਾਂ ਦੇ ਜੁੜਨ ਨਾਲ ਇਸ ਨੂੰ ਵੱਡੀ ਸਫਲਤਾ ਮਿਲੀ ਹੈ। ਨਸ਼ਾ ਮੁਕਤੀ ਮੋਰਚਾ ਦੇ ਮਾਝਾ ਜੋਨ ਦੇ ਇੰਚਾਰਜ ਦੀਕਸ਼ਤ ਧਵਨ ਨੇ ਕਿਹਾ ਕਿ ਰੈਲੀ ਵਿਚ ਸ਼ਾਮਲ ਬਾਈਕਰ ਇਸ ਮੁਹਿੰਮ ਦੇ ਅੰਬੈਸਡਰ ਹਨ, ਜੋ ਆਪਣੇ ਇਸ ਉਪਰਾਲੇ ਰਾਹੀਂ ਸਮਾਜ ਦੀ ਸੇਵਾ ਕਰ ਰਹੇ ਹਨ।ਇਸ ਮੌਕੇ ਨਗਰ ਨਿਗਮ ਦੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਦੱਸਿਆ ਕਿ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਲਈ ਵਰਤੇ ਜਾਂਦੇ ਡਰੋਨਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਰੋਕਣ ਲਈ ਸਰਹੱਦੀ ਖੇਤਰਾਂ ਵਿਚ ਐਂਟੀ-ਡਰੋਨ ਸਿਸਟਮ ਤਾਇਨਾਤ ਕੀਤੇ ਗਏ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਪਲਵੀ ਮਿਸ਼ਰਾ, ਐਸ. ਡੀ. ਐਮ. ਅੰਮ੍ਰਿਤਸਰ-2 ਗੁਰਮੰਦਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਸ਼ੀਸ਼ ਇੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਲਾਕ ਪੱਧਰੀ ਮੁਕਾਬਲਿਆਂ ਵਿਚ ਉਲੰਪੀਅਨ ਹਰਮਨਪ੍ਰੀਤ ਸਿੰਘ ਸਰਕਾਰੀ ਸਕੂਲ ਤਿੰਮੋਵਾਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਐਲੀਵੇਟਿਡ ਪੁਲ ਹੇਠਾਂ ਬਣਾਈ ਗ੍ਰੀਨ ਬੈਲਟ ਹੋਈ ਉਜਾੜ * ਸਾਂਭ-ਸੰਭਾਲ ਤੇ ਪਾਣੀ ਦੀ ਘਾਟ ਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।