14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਅੱੱਜ ਤੋਂ ਸੰਗਰੂਰ ਵਿਖੇ ਪੱਕਾ ਧਰਨਾ ਲਾਉਣਗੇ ਸਪੈਸ਼ਲ ਕੇਡਰ ਅਧਿਆਪਕ

ਜੰਡਿਆਲਾ ਗੁਰੂ, 14 ਨਵੰਬਰ (ਅੰਮ੍ਰਿਤ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸਪੈਸ਼ਲ ਕੇਡਰ ਅਧਿਆਪਕਾਂ ਦੀਆਂ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਟਾਲ-ਮਟੋਲ ਦੀ ਨੀਤੀ ਦੇ ਵਿਰੋਧ ਵਿਚ ਸਪੈਸ਼ਲ ਕੇਡਰ ਅਧਿਆਪਕ ਫਰੰਟ ਨੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਵਲੋਂ ਸਰਕਾਰੀ ਸਕੂਲਾਂ ਵਿਚ ਕਰਵਾਏ ਜਾਂਦੇ ਸਮੂਹ ਗ਼ੈਰ-ਵਿੱਦਿਅਕ ਕੰਮਾਂ ਦਾ ਮੁਕੰਮਲ ਬਾਈਕਾਟ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

ਅਜੀਤ ਡੈਸਕ 15-11-2026
ਜੰਡਿਆਲਾ ਗੁਰੂ, 14 ਨਵੰਬਰ (ਅੰਮ੍ਰਿਤ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸਪੈਸ਼ਲ ਕੇਡਰ ਅਧਿਆਪਕਾਂ ਦੀਆਂ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਟਾਲ-ਮਟੋਲ ਦੀ ਨੀਤੀ ਦੇ ਵਿਰੋਧ ਵਿਚ ਸਪੈਸ਼ਲ ਕੇਡਰ ਅਧਿਆਪਕ ਫਰੰਟ ਨੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਵਲੋਂ ਸਰਕਾਰੀ ਸਕੂਲਾਂ ਵਿਚ ਕਰਵਾਏ ਜਾਂਦੇ ਸਮੂਹ ਗ਼ੈਰ-ਵਿੱਦਿਅਕ ਕੰਮਾਂ ਦਾ ਮੁਕੰਮਲ ਬਾਈਕਾਟ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ 15 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਸਥਿਤ ਕੋਠੀ ਅੱਗੇ ਵਿਸ਼ਾਲ ਰੋਸ ਰੈਲੀ ਕਰਨ ਉਪਰੰਤ ਪੱਕਾ ਧਰਨਾ ਸ਼ੁਰੂ ਕੀਤਾ ਜਾਵੇਗਾ। ਇਸ ਸਬੰਧੀ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ, ਸਟੇਟ ਕਮੇਟੀ ਮੈਂਬਰ ਸੰਦੀਪ ਸਿੰਘ ਚੰਦੀ ਅਤੇ ਸੂਬਾ ਮੀਤ ਪ੍ਰਧਾਨ ਰੁਪਿੰਦਰ ਕੌਰ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਵਲੋਂ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇਣ ਦੇ ਬਾਵਜੂਦ ਅਧਿਆਪਕਾਂ ਨਾਲ ਮੀਟਿੰਗਾਂ ਨਹੀਂ ਕੀਤੀਆਂ ਜਾ ਰਹੀਆਂ, ਜਿਸ ਕਾਰਨ ਅਧਿਆਪਕ ਵਰਗ ਵਿਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਤੋਂ ਚੋਣ ਡਿਊਟੀ, ਮਰਦਮਸ਼ੁਮਾਰੀ, ਬੀ.ਐੱਲ.ਓ. ਡਿਊਟੀ ਅਤੇ ਵੱਖ-ਵੱਖ ਸਰਵੇਖਣਾਂ ਸਮੇਤ ਕਈ ਗੈਰ-ਵਿੱਦਿਅਕ ਕੰਮ ਕਰਵਾਏ ਜਾਂਦੇ ਹਨ ਪਰ ਇਨ੍ਹਾਂ ਡਿਊਟੀਆਂ ਦੌਰਾਨ ਕਿਸੇ ਅਣਸੁਖਾਵੀਂ ਘਟਨਾ ਵਾਪਰਨ ‘ਤੇ ਅਧਿਆਪਕਾਂ ਨੂੰ ਮੁਆਵਜ਼ਾ ਜਾਂ ਸਰਕਾਰੀ ਸਹੂਲਤਾਂ ਨਹੀਂ ਦਿੱਤੀਆਂ ਜਾਂਦੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਮੰਗਾਂ ਦਾ ਹੱਲ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।
ਪਿਛਲੀ ਖ਼ਬਰ ਬਿਆਸ ਦਰਿਆ ਵਿਖੇ ਮਨਾਇਆ ਜਾਵੇਗਾ ਛੱਠ ਪੂਜਾ ਤਿਉਹਾਰ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਧਨੋਆ ਨੇ ਪੰਜਾਬ ਰਾਜ ਰਾਮਗੜ੍ਹੀਆ ਭਲਾਈ ਬੋਰਡ ਦੇ ਸਟੇਟ ਮੈਂਬਰ ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।