ਕਾਹਲੋਂ ਦੀ ਅਗਵਾਈ ਹੇਠ ਭਾਜਪਾ ਆਗੂਆਂ ਤੇ ਵਰਕਰਾਂ ਨੇ ਕੁੰਵਰ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 15 ਨਵੰਬਰ (ਹਰਮਿੰਦਰ ਸਿੰਘ )-ਹਾਲ ਵਿਚ ਭਾਜਪਾ ’ਚ ਸ਼ਾਮਲ ਹੋਏ ਸਾਬਕਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਮਿਲਣ ਲਈ ਰਵੀਕਰਨ ਸਿੰਘ ਕਾਹਲੋਂ ਦੀ ਅਗਵਾਈ ਹੇਠ ਭਾਜਪਾ ਦੇ ਆਗੂ ਅਤੇ ਵਰਕਰ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਗੁਰਪ੍ਰਤਾਪ ਸਿੰਘ ਟਿੱਕਾ, ਅਜੈਬੀਰਪਾਲ ਸਿੰਘ ਰੰਧਾਵਾ, ਜ਼ਿਲ੍ਹਾ ਦਿਹਾਤੀ ਪ੍ਰਧਾਨ ਕੰਵਰਬੀਰ ਸਿੰਘ ਮੰਜ਼ਿਲ, ਸਾਬਕਾ ਜ਼ਿਲਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ, ਮਾਨਵ ਤਨੇਜਾ, ਸੰਜੀਵ ਕੁਮਾਰ, ਕੌਂਸਲਰ ਵਿਕਾਸ ਗਿੱਲ, ਰਾਗਵ ਮਹਾਜਨ ਆਦਿ ਸ਼ਾਮਲ ਸਨ ।
ਅੰਮ੍ਰਿਤਸਰ, 15 ਨਵੰਬਰ (ਹਰਮਿੰਦਰ ਸਿੰਘ )-ਹਾਲ ਵਿਚ ਭਾਜਪਾ ’ਚ ਸ਼ਾਮਲ ਹੋਏ ਸਾਬਕਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਮਿਲਣ ਲਈ ਰਵੀਕਰਨ ਸਿੰਘ ਕਾਹਲੋਂ ਦੀ ਅਗਵਾਈ ਹੇਠ ਭਾਜਪਾ ਦੇ ਆਗੂ ਅਤੇ ਵਰਕਰ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਗੁਰਪ੍ਰਤਾਪ ਸਿੰਘ ਟਿੱਕਾ, ਅਜੈਬੀਰਪਾਲ ਸਿੰਘ ਰੰਧਾਵਾ, ਜ਼ਿਲ੍ਹਾ ਦਿਹਾਤੀ ਪ੍ਰਧਾਨ ਕੰਵਰਬੀਰ ਸਿੰਘ ਮੰਜ਼ਿਲ, ਸਾਬਕਾ ਜ਼ਿਲਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ, ਮਾਨਵ ਤਨੇਜਾ, ਸੰਜੀਵ ਕੁਮਾਰ, ਕੌਂਸਲਰ ਵਿਕਾਸ ਗਿੱਲ, ਰਾਗਵ ਮਹਾਜਨ ਆਦਿ ਸ਼ਾਮਲ ਸਨ । ਇਸ ਦੌਰਾਨ ਰਵੀਕਰਨ ਸਿੰਘ ਕਾਹਲੋਂ, ਗੁਰਪ੍ਰਤਾਪ ਸਿੰਘ ਟਿੱਕਾ ਅਤੇ ਅਜੈਬੀਰਪਾਲ ਸਿੰਘ ਰੰਧਾਵਾ ਨੇ ਸਾਂਝੇ ਤੌਰ ’ਤੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਸਭ ਨੂੰ ਪ੍ਰਭਾਵਿਤ ਕਰ ਰਹੀਆਂ ਹਨ। ਜਿਸ ਕਾਰਨ ਦੂਸਰੀਆਂ ਪਾਰਟੀਆਂ ਦੇ ਵੱਡੇ ਵੱਡੇ ਅਹੁੱਦਿਆਂ ਨੂੰ ਛੱਡ ਕੇ ਭਾਜਪਾ ਦੇ ਨਾਲ ਜੁੜ ਰਹੇ ਹਨ । ਉਨ੍ਹਾਂ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਜੋ ਮਿਹਨਤੀ ਅਤੇ ਇਮਾਨਦਾਰ ਅਫ਼ਸਰ ਰਹੇ ਅਤੇ ਆਮ ਆਦਮੀ ਪਾਰਟੀ ਰਾਹੀਂ ਸਿਆਸਤ ਵਿਚ ਆਏ ਪਰ ਆਮ ਆਦਮੀ ਪਾਰਟੀ ਦੀ ਕਹਿਣ ਅਤੇ ਕਰਨ ਦੇ ਫ਼ਰਕ ਵਾਲੀਆਂ ਨੀਤੀਆਂ ਅਤੇ ਸੱਤਾ ’ਚ ਉਸ ਦੀ ਨਾਕਾਮੀਆਂ ਦੇ ਕਾਰਨ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਉਸ ਨੂੰ ਛੱਡ ਕੇ ਭਾਜਪਾ ਦਾ ਕਮਲ ਚੁਣਿਆ ਹੈ। ਉਨ੍ਹਾਂ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਭਾਜਪਾ ਵਿਚ ਬਣਦਾ ਮਾਨ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੁੰਵਰ ਵਰਗੇ ਮਿਹਨਤੀ ਲੋਕਾਂ ਨਾਲ ਭਾਜਪਾ ਦਾ ਮਿਆਰ ਹੋਰ ਵੀ ਉੱਚਾ ਹੋਵੇਗਾ। ਇਸ ਮੌਕੇ ’ਤੇ ਉਪਰੋਕਤ ਆਗੂਆਂ ਵਲੋਂ ਕੁੰਵਰ ਵਿਜੇ ਸਿੰਘ ਨੂੰ ਸਿਰੋਪਾਓ ਪਾ ਕੇ ਅਤੇ ਫੁਲਾ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ।