ਸੀ.ਕੇ.ਡੀ. ਬਸੰਤ ਐਵੇਨਿਊ ਸਕੂਲ ਦੀ 12 ਸਾਲਾ ਵਿਦਿਆਰਥਣ ਅਵਲੀਨ ਕੌਰ ਨੇ ਪੰਜਾਬ ਸਟੇਟ ਸ਼ਤਰੰਜ ਚੈਂਪੀਅਨਸ਼ਿਪ (ਅੰਡਰ-19) ’ਚ ਹਾਸਿਲ ਕੀਤਾ ਦੂਜਾ ਸਥਾਨ
ਅੰਮ੍ਰਿਤਸਰ, 17 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵੇਨਿਊ ਦੀ 7ਵੀਂ ਜਮਾਤ ਦੀ ਵਿਦਿਆਰਥਣ ਅਵਲੀਨ ਕੌਰ ਨੇ ਪੰਜਾਬ ਸਟੇਟ ਸ਼ਤਰੰਜ ਚੈਂਪੀਅਨਸ਼ਿਪ (ਅੰਡਰ-19 ਗਰਲਜ਼) ਵਿਚ ਦੂਜਾ ਸਥਾਨ ਪ੍ਰਾਪਤ ਕਰਕੇ ਅੰਮ੍ਰਿਤਸਰ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਪ੍ਰਾਪਤ ਵੇਰਵੇ ਅਨੁਸਾਰ ਇਹ ਚੈਂਪੀਅਨਸ਼ਿਪ ਲੁਧਿਆਣਾ ਵਿਖੇ ਹੋਈ, ਜਿਸ ਵਿਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਖਿਡਾਰੀਆਂ ਨੇ ਭਾਗ ਲਿਆ।
ਅੰਮ੍ਰਿਤਸਰ, 17 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵੇਨਿਊ ਦੀ 7ਵੀਂ ਜਮਾਤ ਦੀ ਵਿਦਿਆਰਥਣ ਅਵਲੀਨ ਕੌਰ ਨੇ ਪੰਜਾਬ ਸਟੇਟ ਸ਼ਤਰੰਜ ਚੈਂਪੀਅਨਸ਼ਿਪ (ਅੰਡਰ-19 ਗਰਲਜ਼) ਵਿਚ ਦੂਜਾ ਸਥਾਨ ਪ੍ਰਾਪਤ ਕਰਕੇ ਅੰਮ੍ਰਿਤਸਰ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਪ੍ਰਾਪਤ ਵੇਰਵੇ ਅਨੁਸਾਰ ਇਹ ਚੈਂਪੀਅਨਸ਼ਿਪ ਲੁਧਿਆਣਾ ਵਿਖੇ ਹੋਈ, ਜਿਸ ਵਿਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਖਿਡਾਰੀਆਂ ਨੇ ਭਾਗ ਲਿਆ। ਸਿਰਫ਼ 12 ਸਾਲ ਦੀ ਉਮਰ ਵਿਚ ਅਵਲੀਨ ਨੇ ਆਪਣੇ ਤੋਂ ਵੱਡੀ ਉਮਰ ਵਰਗ ਦੇ ਖਿਡਾਰੀਆਂ ਨੂੰ ਚੁਣੌਤੀ ਦਿੰਦੇ ਹੋਏ ਦੂਜਾ ਸਥਾਨ ਹਾਸਿਲ ਕੀਤਾ। ਹੁਣ ਉਸਦੀ ਚੋਣ ਅੰਡਰ-19 ਨੈਸ਼ਨਲ ਚੈਂਪੀਅਨਸ਼ਿਪ ਲਈ ਹੋਈ ਹੈ, ਜਿੱਥੇ ਉਹ ਪੰਜਾਬ ਦੀ ਨੁਮਾਇੰਦਗੀ ਕਰੇਗੀ। ਇਸ ਦੌਰਾਨ ਸਕੂਲ ਪ੍ਰਿੰਸੀਪਲ ਨਿਰਮਲ ਕੌਰ, ਮੈਂਬਰ ਇੰਚਾਰਜ ਤੇ ਸਟਾਫ ਵਲੋਂ ਸਨਮਾਨਿਤ ਕੀਤਾ ਗਿਆ।