20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਇਕ ਰੋਜ਼ਾ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ

ਅੰਮ੍ਰਿਤਸਰ, 20 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.)

ਅਜੀਤ ਡੈਸਕ 21-11-2026
ਅੰਮ੍ਰਿਤਸਰ, 20 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਤਹਿਤ ਇਲੈਕਟੋਰਲ ਲਿਟਰੇਸੀ ਕਲੱਬ ਵਲੋਂ ਡੀਨ ਵਿਦਿਆਰਥੀ ਭਲਾਈ ਦੇ ਦਫ਼ਤਰ ਵਿਖੇ ਇਕ ਰੋਜ਼ਾ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ।ਡਾ. ਨਿਰਮਲ ਸਿੰਘ, ਨੋਡਲ ਅਫ਼ਸਰ (ਇਲੈਕਟੋਰਲ ਲਿਟਰੇਸੀ ਕਲੱਬ) ਹੋਰਾਂ ਨੇ ਵੋਟਰ ਰਜਿਸਟ੍ਰੇਸ਼ਨ ਕੈਂਪ ਰਾਹੀਂ ਵਿਦਿਆਰਥੀਆਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਦੀ ਪ੍ਰਕਿਰਿਆ ਸੰਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਸੁਚੱਜੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਕੈਂਪ ਵਿਚ ਯੂਨੀਵਰਸਿਟੀ ਦੇ ਐੱਨ.ਐੱਸ.ਐੱਸ. ਯੂਨਿਟ ਦੇ ਵਲੰਟੀਅਰਾਂ ਦੇ ਨਾਲ-ਨਾਲ ਰਾਜਨੀਤੀ ਵਿਭਾਗ ਅਤੇ ਪੰਜਾਬੀ ਅਧਿਐਨ ਸਕੂਲ ਦੇ ਖੋਜਾਰਥੀਆਂ ਨੇ ਵੀ ਸਰਗਰਮੀ ਨਾਲ ਆਪਣੀ ਸ਼ਮੂਲੀਅਤ ਕੀਤੀ।ਇਸ ਮੌਕੇ ਡਾ. ਸਿਮਰਨਜੀਤ ਸਿੰਘ (ਕੈਂਪਸ ਅੰਬੈਸਡਰ) ਵੀ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਸੈਸ਼ਨ ਜੱਜ ਸ੍ਰੀਮਤੀ ਜਤਿੰਦਰ ਕੌਰ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ * ਕੈਦੀਆਂ ਦੇ ਰਹਿਣ ਸਹਿਣ, ਖਾਣਾ ਤੇ ਸਿਹਤ ਸੇ... ਅਗਲੀ ਖ਼ਬਰ ਐਡਵੋਕੇਟ ਧਾਮੀ ਦੇ 6ਵੀਂ ਵਾਰ ਸਰਬ ਸੰਮਤੀ ਨਾਲ ਪ੍ਰਧਾਨ ਬਣਨ ’ਤੇ ਸਿੱਖ ਮਸਲੇ ਹੋਣਗੇ ਹੱਲ : ਜਥੇ. ਸੋਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।