22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪੰਜਾਬ ਭਰ ਵਿਚ 333 ਹੋਰ ਪਿੰਡ ਕਲੀਨਿਕ ਖੋਲ੍ਹਣ ਨਾਲ ਮਜ਼ਬੂਤ ਹੋਣਗੀਆਂ ਸਿਹਤ ਸੇਵਾਵਾਂ-ਪ੍ਰਭਬੀਰ ਸਿੰਘ ਬਰਾੜ

ਅੰਮ੍ਰਿਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਪਨਸਪ ਦੇ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਭਰ ਵਿਚ 333 ਹੋਰ ਪਿੰਡ ਕਲੀਨਿਕ ਖੋਲ੍ਹਣ ਦਾ ਫ਼ੈਸਲਾ ਸਿਹਤ ਸੇਵਾਵਾਂ ਨੂੰ ਪਿੰਡ ਪੱਧਰ ਤੱਕ ਮਜ਼ਬੂਤ ਕਰਨ ਵੱਲ ਇੱਕ ਅਹਿਮ ਅਤੇ ਦੂਰਅੰਦੇਸ਼ੀ ਕਦਮ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿਹਤ ਖੇਤਰ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ।

ਪ੍ਰਭਬੀਰ ਸਿੰਘ ਬਰਾੜ 22-11-2026
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਪਨਸਪ ਦੇ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਭਰ ਵਿਚ 333 ਹੋਰ ਪਿੰਡ ਕਲੀਨਿਕ ਖੋਲ੍ਹਣ ਦਾ ਫ਼ੈਸਲਾ ਸਿਹਤ ਸੇਵਾਵਾਂ ਨੂੰ ਪਿੰਡ ਪੱਧਰ ਤੱਕ ਮਜ਼ਬੂਤ ਕਰਨ ਵੱਲ ਇੱਕ ਅਹਿਮ ਅਤੇ ਦੂਰਅੰਦੇਸ਼ੀ ਕਦਮ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿਹਤ ਖੇਤਰ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਬਰਾੜ ਨੇ ਕਿਹਾ ਕਿ ਨਵੰਬਰ ਮਹੀਨੇ ਦੇ ਅੰਤ ਤੱਕ ਸਾਰੇ ਜ਼ਿਲ੍ਹਾ ਸਿਵਲ ਹਸਪਤਾਲਾਂ ਵਿਚ ਐੱਮ.ਆਰ.ਆਈ. ਅਤੇ ਸੀ.ਟੀ. ਸਕੈਨ ਮਸ਼ੀਨਾਂ ਲਗਾਉਣ ਦਾ ਐਲਾਨ ਸਿਹਤ ਸੇਵਾਵਾਂ ਦੇ ਖੇਤਰ ਵਿਚ ਇਕ ਵੱਡੀ ਪ੍ਰਾਪਤੀ ਸਾਬਤ ਹੋਵੇਗਾ। ਇਸ ਨਾਲ ਲੋਕਾਂ ਨੂੰ ਮਹਿੰਗੇ ਟੈਸਟਾਂ ਲਈ ਨਿੱਜੀ ਹਸਪਤਾਲਾਂ ਦਾ ਰੁਖ਼ ਨਹੀਂ ਕਰਨਾ ਪਵੇਗਾ ਅਤੇ ਉਨ੍ਹਾਂ ਦੇ ਸਮੇਂ ਤੇ ਪੈਸੇ ਦੀ ਵੀ ਬੱਚਤ ਹੋਵੇਗੀ। ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਸਿਹਤ ਬੀਮੇ ਦੀ ਸਹੂਲਤ ਦੇਣਾ ਆਮ ਲੋਕਾਂ ਲਈ ਇਕ ਵੱਡੀ ਰਾਹਤ ਹੈ। ਇਸ ਯੋਜਨਾ ਨਾਲ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰ ਵੀ ਗੰਭੀਰ ਬਿਮਾਰੀਆਂ ਦਾ ਇਲਾਜ ਬਿਹਤਰ ਢੰਗ ਨਾਲ ਕਰਵਾਉਣ ਦੇ ਸਮਰੱਥ ਹੋਣਗੇ।
ਪਿਛਲੀ ਖ਼ਬਰ ਆਲ ਇੰਡੀਆ ਅੰਤਰ-ਯੂਨੀਵਰਸਿਟੀ ਸਾਈਕਲਿੰਗ ਚੈਂਪੀਅਨਸ਼ਿਪ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਤਿਉਹਾਰਾਂ ਤੋਂ ਬਾਅਦ ਪਰਤਣ ਵਾਲੇ ਯਾਤਰੀਆਂ ਲਈ ਵੱਡੀ ਰਾਹਤ: ਅੱਜ ਸਹਰਸਾ ਤੋਂ ਅੰਮ੍ਰਿਤਸਰ ਵਿਚਾਲੇ ਚੱਲੇਗੀ ਸਪੈਸ਼ਲ ਟਰੇਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।