22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਆਲ ਇੰਡੀਆ ਅੰਤਰ-ਯੂਨੀਵਰਸਿਟੀ ਸਾਈਕਲਿੰਗ ਚੈਂਪੀਅਨਸ਼ਿਪ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਸਾਈਕਲਿੰਗ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਹਿਲਾ ਸਾਈਕਲਿਸਟਾਂ ਨੇ ਪਹਿਲਾ ਸਥਾਨ ਹਾਸਲ ਕਰਕੇ ਚੈਂਪੀਅਨਸ਼ਿਪ ਦਾ ਖਿਤਾਬ ਆਪਣੇ ਨਾਂ ਕੀਤਾ ਹੈ ਜਦਕਿ ਪੁਰਸ਼ ਟੀਮ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਯੂਨੀਵਰਸਿਟੀ ਦੀ ਕੌਮੀ ਪੱਧਰ ’ਤੇ ਖੇਡ ਸਮਰੱਥਾ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ। ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਪ੍ਰੋ.

ਅਜੀਤ ਡੈਸਕ 22-11-2026
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਸਾਈਕਲਿੰਗ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਹਿਲਾ ਸਾਈਕਲਿਸਟਾਂ ਨੇ ਪਹਿਲਾ ਸਥਾਨ ਹਾਸਲ ਕਰਕੇ ਚੈਂਪੀਅਨਸ਼ਿਪ ਦਾ ਖਿਤਾਬ ਆਪਣੇ ਨਾਂ ਕੀਤਾ ਹੈ ਜਦਕਿ ਪੁਰਸ਼ ਟੀਮ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਯੂਨੀਵਰਸਿਟੀ ਦੀ ਕੌਮੀ ਪੱਧਰ ’ਤੇ ਖੇਡ ਸਮਰੱਥਾ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ। ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ ਇਹ ਚੈਂਪੀਅਨਸ਼ਿਪ ਅੱਜ ਸਮਾਪਤ ਹੋ ਗਈ। ਇਹ ਮੁਕਾਬਲਾ ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਵਰ੍ਹੇ ਨੂੰ ਸਮਰਪਿਤ ਸੀ। ਮਹਿਲਾ ਵਰਗ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਚੰਡੀਗੜ੍ਹ ਯੂਨੀਵਰਸਿਟੀ, ਮੋਹਾਲੀ ਦੂਜੇ ਅਤੇ ਚਿਤਕਾਰਾ ਯੂਨੀਵਰਸਿਟੀ ਤੀਜੇ ਸਥਾਨ ’ਤੇ ਰਹੀ। ਪੁਰਸ਼ ਵਰਗ ਵਿਚ ਚੰਡੀਗੜ੍ਹ ਯੂਨੀਵਰਸਿਟੀ, ਮੋਹਾਲੀ ਨੇ ਪਹਿਲਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਦੂਜਾ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਵਿਚ ਵੀ ਇਸੇ ਸਮਰਪਣ ਨਾਲ ਹੋਰ ਉੱਚੀਆਂ ਖੇਡ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਕੀਤਾ।ਰਜਿਸਟਰਾਰ ਪ੍ਰੋ. (ਡਾ.) ਕੇ.ਐੱਸ. ਚਾਹਲ ਅਤੇ ਡੀਨ ਅਕਾਦਮਿਕ ਮਾਮਲੇ ਪ੍ਰੋ. ਐੱਚ.ਐੱਸ. ਸੈਣੀ ਨੇ ਵੀ ਖਿਡਾਰੀਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਯੂਨੀਵਰਸਿਟੀ ਦੀ ਅਕਾਦਮਿਕ ਅਤੇ ਖੇਡ ਖੇਤਰ ਵਿਚ ਸੰਤੁਲਿਤ ਵਿਕਾਸ ਦੀ ਸੋਚ ਨੂੰ ਦਰਸਾਉਂਦੀਆਂ ਹਨ। ਡਾਇਰੈਕਟਰ ਸਪੋਰਟਸ ਡਾ. ਕੰਵਰ ਮਨਦੀਪ ਸਿੰਘ ਨੇ ਦੱਸਿਆ ਕਿ ਦੋਵਾਂ ਵਰਗਾਂ ਵਿਚ ਯੂਨੀਵਰਸਿਟੀ ਦੀਆਂ ਟੀਮਾਂ ਵਲੋਂ ਹਾਸਲ ਕੀਤੇ ਸਥਾਨ ਖਿਡਾਰੀਆਂ ਦੀ ਨਿਰੰਤਰ ਮਿਹਨਤ ਅਤੇ ਸੁਚੱਜੀ ਤਿਆਰੀ ਦਾ ਨਤੀਜਾ ਹਨ।
ਪਿਛਲੀ ਖ਼ਬਰ ਅੰਮ੍ਰਿਤਸਰ ’ਚ ਲੱਗੀ ਵਿਸੇਸ਼ ਲੋਕ ਅਦਾਲਤ ’ਚ 126 ਗੁੰਝਲਦਾਰ ਕੇਸਾਂ ਦਾ ਨਿਪਟਾਰਾ ਅਗਲੀ ਖ਼ਬਰ ਪੰਜਾਬ ਭਰ ਵਿਚ 333 ਹੋਰ ਪਿੰਡ ਕਲੀਨਿਕ ਖੋਲ੍ਹਣ ਨਾਲ ਮਜ਼ਬੂਤ ਹੋਣਗੀਆਂ ਸਿਹਤ ਸੇਵਾਵਾਂ-ਪ੍ਰਭਬੀਰ ਸਿੰਘ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।