ਪੁਲਿਸ ਨੇ ਹੁਣ ਤੱਕ 1210 ਮੋਬਾਈਲ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ : ਸੀ.ਪੀ.
ਅੰਮ੍ਰਿਤਸਰ, 22 ਨਵੰਬਰ (ਰੇਸ਼ਮ ਸਿੰਘ)- ਗੁੰਮ ਅਤੇ ਚੋਰੀ ਹੋਏ ਮੋਬਾਈਲ ਫ਼ੋਨਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਅਸਲ ਮਾਲਕਾਂ ਤੱਕ ਵਾਪਸ ਪਹੁੰਚਾਉਣ ਦੀਆਂ ਆਪਣੀਆਂ ਲਗਾਤਾਰ ਕੋਸ਼ਿਸਾਂ ਤਹਿਤ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਕਮਿਸ਼ਨਰੇਟ ਪੁਲਿਸ ਨੇ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਸੈਂਟਰਲ ਇਕੁਇਪਮੈਂਟ ਆਈਡੈਂਟਿਟੀ ਰਜਿਸਟਰ (ਸੀਈਆਈਆਰ) ਪੋਰਟਲ ਦੀ ਮਦਦ ਨਾਲ ਹੁਣ ਤੱਕ ਕੁੱਲ 1210 ਮੋਬਾਈਲ ਫ਼ੋਨ ਬਰਾਮਦ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਵਾਪਸ ਸੌਂਪ ਦਿੱਤੇ ਹਨ। ਬਰਾਮਦ ਕੀਤੇ ਗਏ ਇਨ੍ਹਾਂ ਮੋਬਾਈਲ ਫ਼ੋਨਾਂ ਦੀ ਕੁੱਲ ਅਨੁਮਾਨਿਤ ਬਾਜ਼ਾਰੀ ਕੀਮਤ ਲਗਪਗ 3 .
ਅਜੀਤ ਡੈਸਕ
23-11-2026