ਅਜੀਤ ਵਿਦਿਆਲਿਆ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 23 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਡਾਇਰੈਕਟਰ ਪ੍ਰਿੰਸੀਪਲ ਰਮਾ ਮਹਾਜਨ ਦੀ ਅਗਵਾਈ ਹੇਠ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ, ਇਸ ਸਮਾਗਮ ਦੀ ਸ਼ੁਰੂਆਤ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਗਾਇਨ ਕਰਕੇ ਕੀਤੀ ਉਪਰੰਤ ਵਿਦਿਆਰਥੀਆਂ ਨੇ ਗੁਰੂ ਸਾਹਿਬ ਜੀ ਦੇ ਜੀਵਨ ਬਾਰੇ ਜਾਣਕਾਰੀ ਸਾਂਝੀ ਕੀਤੀ। ਪ੍ਰਿੰ: ਰਮਾ ਮਹਾਜਨ ਨੇ ਦੱਸਿਆ ਕਿ ਜਗਤ ਗੁਰੂ ਨਾਨਕ ਦੇਵ ਜੀ ਨੇ ਵਿਆਪਕ ਯਾਤਰਾਵਾਂ ਕੀਤੀਆਂ ਅਤੇ ਸਮਾਜ ਨੂੰ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦਾ ਉਪਦੇਸ਼ ਦਿੱਤਾ।
ਅਜੀਤ ਡੈਸਕ
24-11-2026