ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 23 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਰਾਮਸਰ ਰੋਡ ਵਿਖੇ ਪ੍ਰਿੰਸੀਪਲ ਮਮਤਾ ਕੌਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਕਰਵਾਇਆ ਗਿਆ , ਜਿਸ ਵਿਚ ਸਕੂਲ ਦੇ ਸਮੂਹ ਸਟਾਫ ਮੈਂਬਰ ਸਾਹਿਬਾਨ ਅਤੇ ਵਿਦਿਆਰਥੀਆਂ ਨੇ ਸ੍ਰੀ ਜਪੁਜੀ ਸਾਹਿਬ, ਚੌਪਈ ਸਾਹਿਬ ਦਾ ਪਾਠ ਕਰਨ ਉਪਰੰਤ ਸਕੂਲ ਦੀ ਸੰਗੀਤ ਕਲਾਸ ਦੇ ਵਿਦਿਆਰਥੀਆਂ ਨੇ ਇਲਾਹੀ ਗੁਰਬਾਣੀ ਦਾ ਕੀਰਤਨ ਕੀਤਾ। ਇਸ ਦੌਰਾਨ ਸਕੂਲ ਕੈਂਪਸ ਵਿਚ ਵੀ ਸਕੂਲ ਦੇ ਹਿੰਦੀ ਵਿਭਾਗ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਭਾਸ਼ਣ ਅਤੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਕੂਲ ਦੇ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।
ਅੰਮ੍ਰਿਤਸਰ, 23 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਰਾਮਸਰ ਰੋਡ ਵਿਖੇ ਪ੍ਰਿੰਸੀਪਲ ਮਮਤਾ ਕੌਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਕਰਵਾਇਆ ਗਿਆ , ਜਿਸ ਵਿਚ ਸਕੂਲ ਦੇ ਸਮੂਹ ਸਟਾਫ ਮੈਂਬਰ ਸਾਹਿਬਾਨ ਅਤੇ ਵਿਦਿਆਰਥੀਆਂ ਨੇ ਸ੍ਰੀ ਜਪੁਜੀ ਸਾਹਿਬ, ਚੌਪਈ ਸਾਹਿਬ ਦਾ ਪਾਠ ਕਰਨ ਉਪਰੰਤ ਸਕੂਲ ਦੀ ਸੰਗੀਤ ਕਲਾਸ ਦੇ ਵਿਦਿਆਰਥੀਆਂ ਨੇ ਇਲਾਹੀ ਗੁਰਬਾਣੀ ਦਾ ਕੀਰਤਨ ਕੀਤਾ। ਇਸ ਦੌਰਾਨ ਸਕੂਲ ਕੈਂਪਸ ਵਿਚ ਵੀ ਸਕੂਲ ਦੇ ਹਿੰਦੀ ਵਿਭਾਗ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਭਾਸ਼ਣ ਅਤੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਕੂਲ ਦੇ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਅੰਤ ਵਿਚ ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਪ੍ਰਿੰ: ਮਮਤਾ ਕੌਰ ਵਲੋਂ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰ: ਮਮਤਾ ਕੌਰ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ । ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਮੈਂਬਰ ਸਾਹਿਬਾਨ ਅਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ।