23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

2027 ਦੀਆਂ ਚੋਣਾਂ ਲਈ ਕਾਂਗਰਸ ਨੇ ਵਿੱਢੀਆਂ ਸਰਗਰਮੀਆਂ, ਸਚਿਨ ਪਾਇਲਟ ਅੰਮ੍ਰਿਤਸਰ ਪਹੁੰਚੇ

ਰਾਜਾਸਾਂਸੀ, 23 ਨਵੰਬਰ (ਹਰਦੀਪ ਸਿੰਘ ਖੀਵਾ)-ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਕਾਂਗਰਸ ਦੇ ਸੀਨੀਅਰ ਆਗੂ ਸਚਿਨ ਪਾਇਲਟ ਅੱਜ ਅੰਮ੍ਰਿਤਸਰ ਪਹੁੰਚੇ।

ਅਜੀਤ ਡੈਸਕ 24-11-2026
ਰਾਜਾਸਾਂਸੀ, 23 ਨਵੰਬਰ (ਹਰਦੀਪ ਸਿੰਘ ਖੀਵਾ)-ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਕਾਂਗਰਸ ਦੇ ਸੀਨੀਅਰ ਆਗੂ ਸਚਿਨ ਪਾਇਲਟ ਅੱਜ ਅੰਮ੍ਰਿਤਸਰ ਪਹੁੰਚੇ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚਣ ਮੌਕੇ ਕਾਂਗਰਸੀ ਆਗੂਆਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਅਤੇ ਅੰਮ੍ਰਿਤਸਰ ਸ਼ਹਿਰੀ ਕਾਂਗਰਸ ਦੇ ਕਈ ਆਗੂ ਤੇ ਵਰਕਰ ਮੌਜੂਦ ਰਹੇ। ਸਚਿਨ ਪਾਇਲਟ ਦੀ ਅੰਮ੍ਰਿਤਸਰ ਫੇਰੀ ਨੂੰ ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੀਆਂ ਸਿਆਸੀ ਤਿਆਰੀਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਹਵਾਈ ਅੱਡੇ ਤੋਂ ਬਾਅਦ ਸਚਿਨ ਪਾਇਲਟ, ਸਾਬਕਾ ਡਿਪਟੀ ਮੁੱਖ ਮੰਤਰੀ ਸ੍ਰੀ ਏਮ ਪ੍ਰਕਾਸ਼ ਸੋਨੀ ਅਤੇ ਸਾਬਕਾ ਮੰਤਰੀ ਡਾ. ਰਾਜ ਕੁਮਾਰ ਵੇਰਕਾ ਦੇ ਘਰ ਪਹੁੰਚੇ, ਜਿੱਥੇ ਓਮ ਪ੍ਰਕਾਸ਼ ਸੋਨੀ ਸਮੇਤ ਕਾਂਗਰਸੀ ਆਗੂਆਂ ਨਾਲ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਪਾਰਟੀ ਦੀਆਂ ਭਵਿੱਖੀ ਰਣਨੀਤੀਆਂ, ਸਿਆਸੀ ਹਾਲਾਤ ਅਤੇ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਚਰਚਾ ਹੋਣ ਦੀ ਸੰਭਾਵਨਾ ਹੈ। ਸਚਿਨ ਪਾਇਲਟ ਦੀ ਇਸ ਫੇਰੀ ਨੂੰ ਪੰਜਾਬ ਕਾਂਗਰਸ ਵਿਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼ ਹੋਣ ਦੇ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਰਾਮਦਾਸ ਵਿਖੇ ਸਜਾਇਆ ਨਗਰ ਕੀਰਤਨ ਅਗਲੀ ਖ਼ਬਰ ਸਪਰਿੰਗ ਫੀਲਡਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਗਤਕਾ ਮੁਕਾਬਲੇ ਵਿਚ ਪਹਿਲਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।