23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 57ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਪੇਂਟਿੰਗ ਮੁਕਾਬਲੇ ਕਰਵਾਏ

ਅੰਮ੍ਰਿਤਸਰ, 23 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.)

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 57ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਕਰਵਾਏ ਗਏ ਮੁਕਾਬਲੇ ’ਚ ਤਿਆਰ ਕੀਤੀਆਂ ਪੇਂਟਿੰਗ ਨਾਲ ਡਾ. ਪਰਮਬੀਰ ਸਿੰਘ ਮੱਲ੍ਹੀ, ਡਾ. ਅਨੁਪਿੰਦਰ ਸਿੰਘ ਤੇ ਹੋਰ। ਤਸਵੀਰ : ਨਿਰਮਲ ਸਟੂਡੀਓ 24-11-2026
ਅੰਮ੍ਰਿਤਸਰ, 23 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਗਵਾਈ ਹੇਠ ਯੂਨੀਵਰਸਿਟੀ ਦੇ 57ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਪੇਂਟਿੰਗ ਮੁਕਾਬਲਾ ਡੀਨ ਵਿਦਿਆਰਥੀ ਭਲਾਈ ਦਫ਼ਤਰ ਵਿਖੇ ਕਰਵਾਇਆ ਗਿਆ। ‘ਅੰਮ੍ਰਿਤਸਰ 450’ ਵਿਸ਼ੇ ’ਤੇ ਕਰਵਾਏ ਗਏ ਇਸ ਮੁਕਾਬਲੇ ਵਿਚ ਯੂਨੀਵਰਸਿਟੀ ਕੈਂਪਸ, ਅੰਮ੍ਰਿਤਸਰ ਅਤੇ ਯੂਨੀਵਰਸਿਟੀ ਨਾਲ ਸੰਬੰਧਿਤ ਕਾਲਜਾਂ ਦੇ ਕੁੱਲ 21 ਵਿਦਿਆਰਥੀਆਂ ਨੇ ਭਾਗ ਲਿਆ। ਪ੍ਰੋ. (ਡਾ.) ਸਤਨਾਮ ਸਿੰਘ ਦਿਓਲ, ਡੀਨ ਵਿਦਿਆਰਥੀ ਭਲਾਈ ਨੇ ਦੱਸਿਆ ਕਿ ਮੁਕਾਬਲੇ ਵਿਚ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ (ਤਰਨ ਤਾਰਨ) ਦੀ ਵਿਦਿਆਰਥਣ ਜੈਸਨਪ੍ਰੀਤ ਕੌਰ ਨੇ ਪਹਿਲਾ ਸਥਾਨ, ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਵੇਰਕਾ ਦੇ ਵਿਦਿਆਰਥੀ ਹਨੀ ਨੇ ਦੂਜਾ ਸਥਾਨ ਅਤੇ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਜਲੰਧਰ ਦੀ ਵਿਦਿਆਰਥਣ ਕਰਮਜੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਜੇਤੂ ਵਿਦਿਆਰਥੀਆਂ ਨੂੰ ਮਿਤੀ 24 ਨਵੰਬਰ, 2026 ਨੂੰ ਯੂਨੀਵਰਸਿਟੀ ਦੇ 57ਵੇਂ ਸਥਾਪਨਾ ਦਿਵਸ ਸਮਾਰੋਹ ਮੌਕੇ ਕ੍ਰਮਵਾਰ 5,000 ਰੁਪਏ, 3,000 ਰੁਪਏ ਅਤੇ 2,000 ਰੁਪਏ ਦੀ ਇਨਾਮੀ ਰਾਸ਼ੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਮੁਕਾਬਲੇ ਵਿਚ ਵਿਦਿਆਰਥੀਆਂ ਵਲੋਂ ਤਿਆਰ ਕੀਤੀਆਂ ਗਈਆਂ ਪੇਂਟਿੰਗਾਂ ਦੀ ਪ੍ਰਦਰਸ਼ਨੀ ਮਿਤੀ 24 ਨਵੰਬਰ, 2026 ਨੂੰ ‘ਦ ਗੈਲਰੀ ਹਿਸਟਰੀ ਐਂਡ ਡਰੀਮਜ਼’ ਵਿਖੇ ਲਗਾਈ ਜਾਵੇਗੀ। ਇਸ ਮੌਕੇ ਡਾ. ਪਰਮਬੀਰ ਸਿੰਘ ਮੱਲ੍ਹੀ, ਐਸੋਸੀਏਟ ਡੀਨ ਵਿਦਿਆਰਥੀ ਭਲਾਈ (ਲੜਕੇ) ਨੇ ਵਿਦਿਆਰਥੀਆਂ ਵਲੋਂ ਤਿਆਰ ਕੀਤੀਆਂ ਪੇਂਟਿੰਗਾਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਡਾ . ਅਨੁਪਿੰਦਰ ਸਿੰਘ, ਫਿਜ਼ਿਕਸ ਵਿਭਾਗ, ਡਾ. ਹਰਿੰਦਰ ਕੌਰ ਸੋਹਲ, ਪੰਜਾਬੀ ਅਧਿਐਨ ਵਿਭਾਗ, ਡਾ. ਨਿਰਮਲ ਸਿੰਘ ਰਾਜਨੀਤੀ ਸਾਸ਼ਤਰ ਵਿਭਾਗ ਅਤੇ ਡਾ. ਸਿਮਰਨਜੀਤ ਸਿੰਘ, ਪੰਜਾਬੀ ਅਧਿਐਨ ਵਿਭਾਗ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਪਿਛਲੀ ਖ਼ਬਰ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਰਾਮਦਾਸ ਵਿਖੇ ਸਜਾਇਆ ਨਗਰ ਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।