25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਮਾਤਾ ਕੌਲਾਂ ਜੀ ਮਿਸ਼ਨ ਹਸਪਤਾਲ ਵਿਖੇ ਮਰੀਜ਼ਾਂ ਦੀ ਸਹੂਲਤ ਲਈ ਨਵੇਂ ਐਮਰਜੈਂਸੀ ਯੂਨਿਟ ਦਾ ਉਦਘਾਟਨ

ਅੰਮ੍ਰਿਤਸਰ, 24 ਨਵੰਬਰ (ਜਸਵੰਤ ਸਿੰਘ ਜੱਸ)- ਸਥਾਨਕ ਚੈਰੀਟੇਬਲ ਮੈਡੀਕਲ ਸੰਸਥਾ ਮਾਤਾ ਕੌਲਾਂ ਜੀ ਮਿਸ਼ਨ ਹਸਪਤਾਲ 100 ਫੁੱਟੀ ਰੋਡ, ਈਸਟ ਮੋਹਨ ਨਗਰ ਵਿਖੇ ਨਵੇਂ ਸਥਾਪਿਤ ਕੀਤੇ ਗਏ ਐਮਰਜੈਂਸੀ ਯੂਨਿਟ ਦਾ ਉਦਘਾਟਨ ਸ. ਪ੍ਰੀਤਮ ਸਿੰਘ ਅਤੇ ਅਰਵਿੰਦਰਪਾਲ ਸਿੰਘ ਮੈਸਰਜ਼ ਅਮਰ ਸਿੰਘ ਚਾਵਲ ਵਾਲਾ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤਾ ਗਿਆ।

ਅਜੀਤ ਡੈਸਕ 25-11-2026
ਅੰਮ੍ਰਿਤਸਰ, 24 ਨਵੰਬਰ (ਜਸਵੰਤ ਸਿੰਘ ਜੱਸ)- ਸਥਾਨਕ ਚੈਰੀਟੇਬਲ ਮੈਡੀਕਲ ਸੰਸਥਾ ਮਾਤਾ ਕੌਲਾਂ ਜੀ ਮਿਸ਼ਨ ਹਸਪਤਾਲ 100 ਫੁੱਟੀ ਰੋਡ, ਈਸਟ ਮੋਹਨ ਨਗਰ ਵਿਖੇ ਨਵੇਂ ਸਥਾਪਿਤ ਕੀਤੇ ਗਏ ਐਮਰਜੈਂਸੀ ਯੂਨਿਟ ਦਾ ਉਦਘਾਟਨ ਸ. ਪ੍ਰੀਤਮ ਸਿੰਘ ਅਤੇ ਅਰਵਿੰਦਰਪਾਲ ਸਿੰਘ ਮੈਸਰਜ਼ ਅਮਰ ਸਿੰਘ ਚਾਵਲ ਵਾਲਾ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤਾ ਗਿਆ। ਇਸ ਐਮਰਜੈਂਸੀ ਯੂਨਿਟ ਦੀ ਸੇਵਾ ਵੀ ਇਸੇ ਪਰਿਵਾਰ ਵਲੋਂ ਕਰਵਾਈ ਗਈ ਹੈ। ਉਦਘਾਟਨੀ ਰਸਮ ਤੋਂ ਪਹਿਲਾਂ ਹਸਪਤਾਲ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਅਰਦਾਸ ਉਪਰੰਤ ਨਵੇਂ ਐਮਰਜੈਂਸੀ ਯੂਨਿਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਹਸਪਤਾਲ ਸੁਸਾਇਟੀ ਦੇ ਮੈਨੇਜਿੰਗ ਟਰੱਸਟੀ ਸ. ਗੁਰਮੀਤ ਸਿੰਘ ਅਤੇ ਮੀਤ ਪ੍ਰਧਾਨ ਸੁਖਪਾਲ ਸਿੰਘ ਆਰਟਿਸਟ ਨੇ ਦੱਸਿਆ ਨਵਾਂ ਐਮਰਜੈਂਸੀ ਯੂਨਿਟ ਸਥਾਪਿਤ ਕੀਤੇ ਜਾਣ ਨਾਲ ਇਲਾਕੇ ਨਾਲ ਸੰਬੰਧਿਤ ਮਰੀਜ਼ਾਂ ਨੂੰ ਇਲਾਜ ਦੌਰਾਨ ਲਾਭ ਪ੍ਰਾਪਤ ਹੋਵੇਗਾ। ਇਸ ਮੌਕੇ ਡਾ: ਐਚ ਐਸ ਸੋਹਲ ਤੋਂ ਇਲਾਵਾ ਮਾਤਾ ਕੌਲਾਂ ਜੀ ਮਿਸ਼ਨ ਹਸਪਤਾਲ ਸੁਸਾਇਟੀ ਦੇ ਮੁੱਖ ਸੇਵਾਦਾਰ ਭਾਈ ਗੁਰਦੀਪ ਸਿੰਘ ਸਲੂਜਾ, ਡਾ: ਅਮਰੀਕ ਸਿੰਘ ਅਰੋੜਾ, ਡਾ. ਹਰਪ੍ਰੀਤ ਸਿੰਘ ਮਾਕਣ ਹਰਪ੍ਰੀਤ ਸਿੰਘ ਮੁੰਬਈ। ਤਜਿੰਦਰ ਸਿੰਘ ਸਰਦਾਰ ਪਗੜੀ ਹਾਊਸ, ਹਰਵਿੰਦਰ ਸਿੰਘ ਚੁੱਘ, ਗੁਰਸ਼ਰਨ ਸਿੰਘ ਮੋਹਨ ਫਾਊਂਡਰੀ, ਭਾਈ ਜਸਬੀਰ ਸਿੰਘ ਬੈਂਕ ਵਾਲੇ, ਭਾਈ ਦਵਿੰਦਰ ਸਿੰਘ ਤੇ ਕੌਂਸਲਰ ਅਵਤਾਰ ਸਿੰਘ ਟਰੱਕਾਂ ਵਾਲੇ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਅੱਡਾ ਬਹੋੜੂ ਵਿਖੇ ਗੁਰਮਤਿ ਸਮਾਗਮ ਕਰਵਾਏ ਅਗਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।