25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

‘ ਦ ਅੰਮ੍ਰਿਤਸਰ ਸੈਂਟਰਲ ਕੋਆਪ੍ਰੇਟਿਵ ਬੈਂਕ ਇੰਪਲਾਈਜ਼ ਯੂਨੀਅਨ’ ਦੇ ਵਫ਼ਦ ਨੇ ਚੇਅਰਮੈਨ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 24 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-‘ਦ ਅੰਮ੍ਰਿਤਸਰ ਸੈਂਟਰਲ ਕੋਆਪ੍ਰੇਟਿਵ ਬੈਂਕ ਇੰਪਲਾਈਜ਼ ਯੂਨੀਅਨ’ ਦੇ ਵਫ਼ਦ ਨੇ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਕੀਤੀ। ਵਫ਼ਦ ’ਚ ਸ਼ਾਮਿਲ ਯੂਨੀਅਨ ਦੇ ਜਨਰਲ ਸਕੱਤਰ ਗੁਰਬੀਰ ਸਿੰਘ, ਵਧੀਕ ਜਨਰਲ ਸਕੱਤਰ ਜੀਵਨਜੋਤ ਸਿੰਘ ਅਤੇ ਆਡੀਟਰ ਕਮਲ ਅਵਤਾਰ ਸਿੰਘ ਨੇ ਬੈਂਕ ਦੇ ਕਰਮਚਾਰੀਆਂ ਦੇ ਹਿੱਤਾਂ ਲਈ ਉਨ੍ਹਾਂ ਨੂੰ ਇਕ ਮੰਗ ਪੱਤਰ ਵੀ ਸੌਂਪਿਆ।

ਅਜੀਤ ਡੈਸਕ 25-11-2026
ਅੰਮ੍ਰਿਤਸਰ, 24 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-‘ਦ ਅੰਮ੍ਰਿਤਸਰ ਸੈਂਟਰਲ ਕੋਆਪ੍ਰੇਟਿਵ ਬੈਂਕ ਇੰਪਲਾਈਜ਼ ਯੂਨੀਅਨ’ ਦੇ ਵਫ਼ਦ ਨੇ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਕੀਤੀ। ਵਫ਼ਦ ’ਚ ਸ਼ਾਮਿਲ ਯੂਨੀਅਨ ਦੇ ਜਨਰਲ ਸਕੱਤਰ ਗੁਰਬੀਰ ਸਿੰਘ, ਵਧੀਕ ਜਨਰਲ ਸਕੱਤਰ ਜੀਵਨਜੋਤ ਸਿੰਘ ਅਤੇ ਆਡੀਟਰ ਕਮਲ ਅਵਤਾਰ ਸਿੰਘ ਨੇ ਬੈਂਕ ਦੇ ਕਰਮਚਾਰੀਆਂ ਦੇ ਹਿੱਤਾਂ ਲਈ ਉਨ੍ਹਾਂ ਨੂੰ ਇਕ ਮੰਗ ਪੱਤਰ ਵੀ ਸੌਂਪਿਆ। ਉਨ੍ਹਾਂ ਆਪਣੇ ਮੰਗ ਪੱਤਰ ’ਚ ਪੰਜਾਬ ਦੇ ਸਹਿਕਾਰੀ ਬੈਂਕਾਂ ਦੇ ਕਰਮਚਾਰੀਆਂ ਦੀਆਂ ਲਗਭਗ ਪਿਛਲੇ ਦੋ ਸਾਲਾਂ ਤੋਂ ਲੰਬਿਤ ਤਰੱਕੀਆਂ ਦੇ ਮਾਮਲੇ ’ਚ ਤੁਰੰਤ ਦਖਲ ਦੇਣ, ਅਨੁਸੂਚਿਤ ਜਾਤੀ ਸ਼੍ਰੇਣੀ ਨਾਲ ਸੰਬੰਧਿਤ ਰਾਖਵੀਆਂ ਅਸਾਮੀਆਂ ਦੇ ਬੈਕਲਾਗ ਨੂੰ ਪੂਰਾ ਕਰਨ ਲਈ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਬੈਂਕ ਦੁਆਰਾ ਤਿਆਰ ਕੀਤੇ ਗਏ ਰੋਸਟਰ ਰਜਿਸਟਰ ਦੀ ਤੁਰੰਤ ਸਮੀਖਿਆ ਕਰਨ ਦਾ ਨਿਰਦੇਸ਼ ਦੇਣ, ਰੋਸਟਰ ਰਜਿਸਟਰ ਨੂੰ ਪ੍ਰਵਾਨਗੀ ਦੇਣ ਅਤੇ ਲੰਬਿਤ ਤਰੱਕੀ ਪ੍ਰਕਿਰਿਆ ਨੂੰ ਬਿਨਾਂ ਕਿਸੇ ਦੇਰੀ ਦੇ ਪੂਰਾ ਕਰਨ ਦੀ ਮੰਗ ਕੀਤੀ।
ਪਿਛਲੀ ਖ਼ਬਰ ਬ੍ਰਹਮਾ ਕੁਮਾਰੀ ਸੇਵਾ ਕੇਂਦਰ ਵਲੋਂ ਚਰਿੱਤਰ ਨਿਰਮਾਣ ਅਧਿਆਤਮਿਕ ਪ੍ਰਦਰਸ਼ਨੀ ਅਗਲੀ ਖ਼ਬਰ ਗੁਰਪੁਰਬ ਮੌਕੇ ਈ.ਐਮ.ਸੀ. ਹਸਪਤਾਲ ਨੇ ਲਾਇਆ ਮੁਫ਼ਤ ਮੈਡੀਕਲ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।