27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸ੍ਰੀ ਦੁਰਗਿਆਣਾ ਕਮੇਟੀ ਮੈਂਬਰ ਰਾਜੀਵ ਸ਼ਰਮਾ ਡਿੰਪੀ ਨੇ ਦੁਰਗਿਆਣਾ ਮੰਦਰ ’ਚ ਬੇਨਿਯਮੀਆਂ ਦੇ ਲਗਾਏ ਦੋਸ਼

ਅੰਮ੍ਰਿਤਸਰ, 26 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਦੁਗਰਿਆਣਾ ਕਮੇਟੀ ਦੇ ਮੈਂਬਰ ਅਤੇ ਭਾਜਪਾ ਆਗੂ ਰਾਜੀਵ ਸ਼ਰਮਾ ਡਿੰਪੀ ਨੇ ਮੰਦਰ ’ਚ ਬੇਨਿਯਮੀਆਂ ਦੇ ਦੋਸ਼ ਲਗਾਉਂਦੇ ਹੋਏ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਲਕਸ਼ਮੀਕਾਂਤਾ ਚਾਵਲਾ ਅਤੇ ਜਨਰਲ ਸਕੱਤਰ ਅਰੁਣ ਖੰਨਾ ਦੀ ਕਾਰਜਸ਼ੈਲੀ ’ਤੇ ਸਵਾਲ ਚੁੱਕੇ ਹਨ। ਇਸ ਮਾਮਲੇ ਸੰਬੰਧੀ ਆਪਣੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਜੀਵ ਸ਼ਰਮਾ ਡਿੰਪੀ ਨੇ ਕਿਹਾ ਕਿ ਮੰਦਰ ‘ਚ ਚੋਰੀਆਂ ਹੋ ਰਹੀਆਂ ਹਨ।

ਅਜੀਤ ਡੈਸਕ 27-11-2026
ਅੰਮ੍ਰਿਤਸਰ, 26 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਦੁਗਰਿਆਣਾ ਕਮੇਟੀ ਦੇ ਮੈਂਬਰ ਅਤੇ ਭਾਜਪਾ ਆਗੂ ਰਾਜੀਵ ਸ਼ਰਮਾ ਡਿੰਪੀ ਨੇ ਮੰਦਰ ’ਚ ਬੇਨਿਯਮੀਆਂ ਦੇ ਦੋਸ਼ ਲਗਾਉਂਦੇ ਹੋਏ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਲਕਸ਼ਮੀਕਾਂਤਾ ਚਾਵਲਾ ਅਤੇ ਜਨਰਲ ਸਕੱਤਰ ਅਰੁਣ ਖੰਨਾ ਦੀ ਕਾਰਜਸ਼ੈਲੀ ’ਤੇ ਸਵਾਲ ਚੁੱਕੇ ਹਨ। ਇਸ ਮਾਮਲੇ ਸੰਬੰਧੀ ਆਪਣੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਜੀਵ ਸ਼ਰਮਾ ਡਿੰਪੀ ਨੇ ਕਿਹਾ ਕਿ ਮੰਦਰ ‘ਚ ਚੋਰੀਆਂ ਹੋ ਰਹੀਆਂ ਹਨ। ਚਾਂਦੀ ਅਤੇ ਸੋਨੇ ਦੀਆਂ ਪਲੇਟਾਂ ਅਤੇ ਨਾਗ ਦੇਵਤਾ ਤੱਕ ਚੋਰੀ ਹੋ ਗਏ ਹਨ, ਜਿਨ੍ਹਾਂ ’ਤੇ ਕੋਈ ਪੁਲਿਸ ਰਿਪੋਰਟ ਤੱਕ ਦਰਜ ਨਹੀਂ ਕੀਤੀ ਗਈ। ਉਨ੍ਹਾਂ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕਮੇਟੀ ਦਾ ਅੰਦਰੂਨੀ ਕਲੇਸ਼ ਵੀ ਜਗਜਾਹਿਰ ਹੈ। ਇਸ ਮਾਮਲੇ ’ਤੇ ਕਮੇਟੀ ਪ੍ਰਧਾਨ ਨੂੰ ਪੁੱਛਿਆ ਜਾਂਦਾ ਹੈ ਤਾਂ ਉਹ ਜਨਰਲ ਸਕੱਤਰ ’ਤੇ ਇਸਦੀ ਜ਼ਿੰਮੇਵਾਰੀ ਪਾਉਂਦੇ ਹਨ ਅਤੇ ਜੇਕਰ ਜਨਰਲ ਸਕੱਤਰ ਨੂੰ ਪੁੱਛਿਆ ਜਾਂਦਾ ਹੈ ਤਾਂ ਉਹ ਕਮੇਟੀ ਪ੍ਰਧਾਨ ‘ਤੇ ਇਸਦਾ ਠੀਕਰਾ ਭੰਨਦੇ ਹਨ। ਕਮੀਆਂ ਅਤੇ ਬੇਨਿਯਮੀਆਂ ਨੂੰ ਸੁਧਾਰਨ ਦੀ ਬਜਾਏ, ਉਹ ਇਕ ਦੂਜੇ ਵਿਰੁੱਧ ਬਿਆਨਬਾਜ਼ੀ ’ਚ ਰੁੱਝੇ ਹੋਏ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਮੰਦਰ ਦੀ ਮਰਿਆਦਾ ਭੰਗ ਹੋ ਰਹੀ ਹੈ। ਮੰਦਰ ਨੂੰ ਰਾਜਨੀਤੀ ਦਾ ਅਖਾੜਾ ਬਣਾ ਕੇ ਰੱਖਿਆ ਹੋਇਆ ਹੈ, ਜੋ ਕਦੇ ਨਹੀਂ ਹੋਣਾ ਚਾਹੀਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਦੋਵੇਂ ਅਹੁਦੇਦਾਰਾਂ ਨੂੰ ਆਪਣੀਆਂ ਗਲਤੀਆਂ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਹੀ ਢੰਗ ਨਾਲ ਨਿਭਾਉਣਾ ਚਾਹੀਦਾ ਹੈ, ਨਹੀਂ ਤਾਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਜੇਕਰ ਉਹ ਅਜਿਹਾ ਨਹੀਂ ਕਰਦੇ ਹਨ, ਤਾਂ ਉਹ ਆਪਣੀ ਟੀਮ ਨਾਲ ਭੁੱਖ ਹੜਤਾਲ ’ਤੇ ਜਾਣਗੇ। ਦੂਜੇ ਪਾਸੇ ਜੱਦ ਕਮੇਟੀ ਦੇ ਜਨਰਲ ਸਕੱਤਰ ਅਰੁਣ ਖੰਨਾ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਲਗਾਏ ਜਾ ਰਹੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦੇ ਹੋਏ ਕਿਹਾ ਕਿ ਕਮੇਟੀ ਦਾ ਸਾਰਾ ਧਿਆਨ ਮੰਦਰ ਦੇ ਵਿਕਾਸ ਵੱਲ ਹੈ। ਉਨ੍ਹਾਂ ਕਿਹਾ ਕਿ ਰਾਜੀਵ ਸ਼ਰਮਾ ਕਮੇਟੀ ਦੇ ਮੈਂਬਰ ਹਨ ਅਤੇ ਉਨ੍ਹਾਂ ਨੂੰ ਮੰਦਰ ਦੇ ਵਿਕਾਸ ’ਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਨਾ ਕਿ ਅਜਿਹੇ ਗਲਤ ਦੋਸ਼ ਲਗਾਉਣੇ ਚਾਹੀਦੇ ਹਨ।
ਪਿਛਲੀ ਖ਼ਬਰ ਡਾ. ਰਾਮਜੀ ਦੇ ਫਾਰਮ ਹਾਊਸ ’ਤੇ ਹੋਇਆ ਫੁੱਲਾਂ ਦੇ ਬੂਟਿਆਂ ਦੀ ਮੁਫ਼ਤ ਪਨੀਰੀ ਵੰਡਣ ਦਾ ਸਮਾਗਮ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਕਾਲਜ ’ਚ ਕਰਵਾਇਆ ਸੰਵਿਧਾਨ ਦਿਵਸ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।