30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਅਮਨਦੀਪ ਹਸਪਤਾਲ ਸਮੂਹ ਵਲੋਂ ਇਲਾਜ ਕਰਵਾ ਕੇ ਸਿਹਤਯਾਬ ਹੋਏ ਮਰੀਜ਼ਾਂ ਨਾਲ ‘ਮੀਟ ਐਂਡ ਗ੍ਰੀਟ’ ਸਮਾਰੋਹ ਕਰਵਾਇਆ

ਅੰਮ੍ਰਿਤਸਰ, 29 ਨਵੰਬਰ (ਜਸਵੰਤ ਸਿੰਘ ਜੱਸ)-ਅਮਨਦੀਪ ਹਸਪਤਾਲ ਸਮੂਹ ਵਲੋਂ ਉਜਾਲਾ ਸਿਗਨਸ ਦੀ ਭਾਈਵਾਲੀ ਨਾਲ ਹਸਪਤਾਲਾਂ ਤੋਂ ਇਲਾਜ ਕਰਵਾ ਕੇ ਸਿਹਤਯਾਬ ਹੋਏ ਮਰੀਜ਼ਾਂ ਨਾਲ ਸਿੱਧੀ ਗੱਲਬਾਤ ਕਰਨ ਅਤੇ ਉਨ੍ਹਾਂ ਦੇ ਤਜਰਬੇ ਸੁਣਨ ਲਈ ‘ਮੀਟ ਐਂਡ ਗ੍ਰੀਟ’ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਵੱਖ-ਵੱਖ ਇਲਾਕਿਆਂ ਤੋਂ ਇਲਾਜ ਕਰਵਾ ਕੇ ਸਿਹਤਯਾਬ ਹੋਏ ਮਰੀਜ਼ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਸ਼ਾਮਿਲ ਹੋਏ।

ਅਜੀਤ ਡੈਸਕ 30-11-2026
ਅੰਮ੍ਰਿਤਸਰ, 29 ਨਵੰਬਰ (ਜਸਵੰਤ ਸਿੰਘ ਜੱਸ)-ਅਮਨਦੀਪ ਹਸਪਤਾਲ ਸਮੂਹ ਵਲੋਂ ਉਜਾਲਾ ਸਿਗਨਸ ਦੀ ਭਾਈਵਾਲੀ ਨਾਲ ਹਸਪਤਾਲਾਂ ਤੋਂ ਇਲਾਜ ਕਰਵਾ ਕੇ ਸਿਹਤਯਾਬ ਹੋਏ ਮਰੀਜ਼ਾਂ ਨਾਲ ਸਿੱਧੀ ਗੱਲਬਾਤ ਕਰਨ ਅਤੇ ਉਨ੍ਹਾਂ ਦੇ ਤਜਰਬੇ ਸੁਣਨ ਲਈ ‘ਮੀਟ ਐਂਡ ਗ੍ਰੀਟ’ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਵੱਖ-ਵੱਖ ਇਲਾਕਿਆਂ ਤੋਂ ਇਲਾਜ ਕਰਵਾ ਕੇ ਸਿਹਤਯਾਬ ਹੋਏ ਮਰੀਜ਼ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਸ਼ਾਮਿਲ ਹੋਏ। ਅਮਨਦੀਪ ਹਸਪਤਾਲ ਸਮੂਹ ਦੇ ਚੇਅਰਮੈਨ ਅਤੇ ਆਰਥੋਪੀਡਿਕਸ ਵਿਭਾਗ ਦੇ ਮੁਖੀ ਡਾ. ਅਵਤਾਰ ਸਿੰਘ ਨੇ ਕਿਹਾ ਕਿ ਕਿਸੇ ਵੀ ਹਸਪਤਾਲ ਦੀ ਅਸਲ ਸਫ਼ਲਤਾ ਸਿਰਫ਼ ਵੱਡੀਆਂ ਇਮਾਰਤਾਂ, ਮਹਿੰਗੀਆਂ ਮਸ਼ੀਨਾਂ ਜਾਂ ਆਧੁਨਿਕ ਤਕਨੀਕ ਨਾਲ ਨਹੀਂ ਮਾਪੀ ਜਾ ਸਕਦੀ, ਸਗੋਂ ਉਸ ਦੀ ਅਸਲ ਪਛਾਣ ਉੱਥੋਂ ਇਲਾਜ ਕਰਵਾ ਕੇ ਠੀਕ ਹੋਏ ਮਰੀਜ਼ਾਂ ਦੀ ਸੰਤੁਸ਼ਟੀ ਅਤੇ ਖ਼ੁਸ਼ੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਇਥੇ ਆਏ ਕਈ ਮਰੀਜ਼ ਅਜਿਹੇ ਸਨ, ਜਿਨ੍ਹਾਂ ਨੂੰ ਗੋਡਿਆਂ ਅਤੇ ਚੂਲੇ ਦੇ ਦਰਦ ਕਾਰਨ ਤੁਰਨ-ਫਿਰਨ, ਪੌੜੀਆਂ ਚੜ੍ਹਨ ਅਤੇ ਰੋਜ਼ਾਨਾ ਦੇ ਕੰਮ ਕਰਨ ਵਿਚ ਵੀ ਬਹੁਤ ਮੁਸ਼ਕਿਲ ਆਉਂਦੀ ਸੀ। ਪਰ ਇਲਾਜ ਅਤੇ ਆਪਰੇਸ਼ਨ ਤੋਂ ਬਾਅਦ ਅੱਜ ਉਹ ਆਪਣੀ ਆਮ ਜ਼ਿੰਦਗੀ ਵੱਲ ਪਰਤ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਅਮਨਦੀਪ ਹਸਪਤਾਲ ਵਿਚ 40 ਹਜ਼ਾਰ ਤੋਂ ਵੱਧ ਸਰਜਰੀਆਂ ਤੋਂ ਇਲਾਵਾ ਰੋਬੋਟ ਦੀ ਮਦਦ ਨਾਲ 8 ਹਜ਼ਾਰ ਤੋਂ ਵੱਧ ਗੋਡਿਆਂ ਅਤੇ ਹੋਰ ਜੋੜਾਂ ਨੂੰ ਬਦਲਣ ਦੇ ਆਪਰੇਸ਼ਨ ਸਫ਼ਲਤਾਪੂਰਵਕ ਕੀਤੇ ਜਾ ਚੁੱਕੇ ਹਨ। ਡਾ. ਅਵਤਾਰ ਸਿੰਘ ਨੇ ਦੱਸਿਆ ਕਿ ਅਮਨਦੀਪ ਹਸਪਤਾਲ ਦੀ ਸ਼ੁਰੂਆਤ ਸਾਲ 1990 ਵਿਚ ਡਾ. ਅਮਨਦੀਪ ਕੌਰ ਨਾਲ ਮਿਲ ਕੇ ਸਿਰਫ਼ ਪੰਜ ਬਿਸਤਰਿਆਂ ਵਾਲੇ ਹੱਡੀਆਂ ਅਤੇ ਸੱਟਾਂ ਦੇ ਇਲਾਜ ਦੇ ਕੇਂਦਰ ਵਜੋਂ ਕੀਤੀ ਗਈ ਸੀ। ਉਸ ਸਮੇਂ ਸਾਡਾ ਮਕਸਦ ਲੋਕਾਂ ਨੂੰ ਵਧੀਆ ਇਲਾਜ ਮੁਹੱਈਆ ਕਰਵਾਉਣਾ ਸੀ। ਸਮੇਂ ਦੇ ਨਾਲ ਇਹ ਹਸਪਤਾਲ ਇਕ ਵੱਡੇ ਮਲਟੀ-ਸਪੈਸ਼ਲਿਟੀ ਹਸਪਤਾਲ ਵਜੋਂ ਵਿਕਸਿਤ ਹੋਇਆ ਹੈ। ਅੱਜ ਇੱਥੇ ਹੱਡੀਆਂ ਅਤੇ ਜੋੜਾਂ ਤੋਂ ਇਲਾਵਾ ਕਈ ਹੋਰ ਬਿਮਾਰੀਆਂ ਦਾ ਇਲਾਜ ਵੀ ਆਧੁਨਿਕ ਸਹੂਲਤਾਂ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾ ਕੋਸ਼ਿਸ਼ ਕੀਤੀ ਹੈ ਕਿ ਪੰਜਾਬ ਅਤੇ ਆਸ-ਪਾਸ ਦੇ ਇਲਾਕਿਆਂ ਦੇ ਮਰੀਜ਼ਾਂ ਨੂੰ ਗੋਡਿਆਂ ਅਤੇ ਚੂਲੇ ਦੇ ਜੋੜ ਬਦਲਣ ਵਰਗੇ ਆਧੁਨਿਕ ਇਲਾਜ ਲਈ ਦੂਰ-ਦੁਰਾਡੇ ਵੱਡੇ ਸ਼ਹਿਰਾਂ ਵਿਚ ਨਾ ਜਾਣਾ ਪਵੇ। ਇਸੇ ਸੋਚ ਤਹਿਤ ਹਸਪਤਾਲ ਵਿਚ ਨਵੀਆਂ ਤਕਨੀਕਾਂ ਅਤੇ ਰੋਬੋਟਿਕ ਸਰਜਰੀ ਦੀ ਸਹੂਲਤ ਸ਼ੁਰੂ ਕੀਤੀ ਗਈ। ਇਸ ਮੌਕੇ ਇਲਾਜ ਕਰਵਾ ਕੇ ਸਿਹਤਯਾਬ ਹੋਏ ਮਰੀਜ਼ਾਂ ਨੇ ਵੀ ਆਪਣੇ ਤਜਰਬੇ ਸਾਂਝੇ ਕਰਦਿਆਂ ਅਮਨਦੀਪ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ਼ ਦੀ ਭਰਪੂਰ ਸ਼ਲਾਘਾ ਕੀਤੀ। ਡਾ. ਅਵਤਾਰ ਸਿੰਘ ਨੇ ਕਿਹਾ ਕਿ ਅਮਨਦੀਪ ਹਸਪਤਾਲ ਭਵਿੱਖ ਵਿਚ ਵੀ ਆਧੁਨਿਕ ਤਕਨੀਕ, ਤਜਰਬੇਕਾਰ ਡਾਕਟਰਾਂ ਅਤੇ ਮਰੀਜ਼ਾਂ ਪ੍ਰਤੀ ਪਿਆਰ ਭਰੇ ਵਤੀਰੇ ਰਾਹੀਂ ਲੋਕਾਂ ਦੀ ਸੇਵਾ ਕਰਦਾ ਰਹੇਗਾ।
ਪਿਛਲੀ ਖ਼ਬਰ ਸਮਾਰਟ ਅਤੇ ਏ. ਆਈ. ਆਧਾਰਿਤ ਪੁਲਿਸਿੰਗ ਨੂੰ ਦਿੱਤੀ ਜਾਵੇਗੀ ਤਰਜੀਹ- ਐੱਸ.ਐੱਸ.ਪੀ. ਡਾ. ਪ੍ਰਗਿਆ ਜੈਨ ਅਗਲੀ ਖ਼ਬਰ ਨੌਕਰੀ ਸਿਰਫ਼ ਅਧਿਕਾਰ ਨਹੀਂ, ਸਗੋਂ ਜ਼ਿੰਮੇਵਾਰੀ ਵੀ ਹੈ- ਪ੍ਰਿੰ. ਡਾ. ਰੀਨਾ ਤਲਵਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।