30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚਾਟੀਵਿੰਡ ਚੌਂਕ ਵਿਖੇ ਪੰਜਵਾਂ ਮਹਾਨ ਕੀਰਤਨ ਦਰਬਾਰ ਕਰਵਾਇਆ

ਅੰਮ੍ਰਿਤਸਰ, 29 ਨਵੰਬਰ (ਜਸਵੰਤ ਸਿੰਘ ਜੱਸ)-ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧੰਨ ਧੰਨ ਬਾਬਾ ਦੀਪ ਸਿੰਘ ਜੀ ਲੋਕ ਸੇਵਾ ਸੁਸਾਇਟੀ ਵਲੋਂ ਪੰਜਵਾਂ ਮਹਾਨ ਕੀਰਤਨ ਦਰਬਾਰ ਬੀਤੀ ਸ਼ਾਮ ਚਾਟੀਵਿੰਡ ਚੌਂਕ ਵਿਖੇ ਸਕੱਤਰੀ ਬਾਗ ਦੇ ਬਾਹਰ ਕਰਵਾਇਆ ਗਿਆ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਪੰਥ ਦੇ ਮਹਾਨ ਕੀਰਤਨੀਏ ਭਾਈ ਗੁਰਇਕਬਾਲ ਸਿੰਘ, ਭਾਈ ਵਿਸ਼ਾਲ ਸਿੰਘ ਕਥਾਵਾਚਕ, ਢਾਡੀ ਜਥਾ ਗਿਆਨੀ ਗੁਰਪ੍ਰਤਾਪ ਸਿੰਘ ਪਦਮ ਤੇ ਭਾਈ ਜਸਪਾਲ ਸਿੰਘ ਆਦਿ ਜਥਿਆਂ ਤੇ ਹੋਰ ਮਹਾਂਪੁਰਸ਼ਾਂ ਨੇ ਕਥਾ- ਕੀਰਤਨ ਅਤੇ ਗੁਰ ਇਤਿਹਾਸ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕੀਤਾ ।

ਅਜੀਤ ਡੈਸਕ 30-11-2026
ਅੰਮ੍ਰਿਤਸਰ, 29 ਨਵੰਬਰ (ਜਸਵੰਤ ਸਿੰਘ ਜੱਸ)-ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧੰਨ ਧੰਨ ਬਾਬਾ ਦੀਪ ਸਿੰਘ ਜੀ ਲੋਕ ਸੇਵਾ ਸੁਸਾਇਟੀ ਵਲੋਂ ਪੰਜਵਾਂ ਮਹਾਨ ਕੀਰਤਨ ਦਰਬਾਰ ਬੀਤੀ ਸ਼ਾਮ ਚਾਟੀਵਿੰਡ ਚੌਂਕ ਵਿਖੇ ਸਕੱਤਰੀ ਬਾਗ ਦੇ ਬਾਹਰ ਕਰਵਾਇਆ ਗਿਆ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਪੰਥ ਦੇ ਮਹਾਨ ਕੀਰਤਨੀਏ ਭਾਈ ਗੁਰਇਕਬਾਲ ਸਿੰਘ, ਭਾਈ ਵਿਸ਼ਾਲ ਸਿੰਘ ਕਥਾਵਾਚਕ, ਢਾਡੀ ਜਥਾ ਗਿਆਨੀ ਗੁਰਪ੍ਰਤਾਪ ਸਿੰਘ ਪਦਮ ਤੇ ਭਾਈ ਜਸਪਾਲ ਸਿੰਘ ਆਦਿ ਜਥਿਆਂ ਤੇ ਹੋਰ ਮਹਾਂਪੁਰਸ਼ਾਂ ਨੇ ਕਥਾ- ਕੀਰਤਨ ਅਤੇ ਗੁਰ ਇਤਿਹਾਸ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕੀਤਾ । ਦੇਰ ਅੱਧੀ ਰਾਤ ਤੱਕ ਸਜੇ ਇਸ ਕੀਰਤਨ ਦਰਬਾਰ ਸਮਾਗਮ ਵਿਚ ਸੰਤ ਮਹਾਂਪੁਰਖ਼ਾਂ ਤੋਂ ਇਲਾਵਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਦੇ ਮੈਨੇਜਰ ਜਤਿੰਦਰ ਪਾਲ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਹਾਜ਼ਰ ਸਨ। ਇਸ ਦੌਰਾਨ ਪ੍ਰਬੰਧਕਾਂ ਵਲੋਂ ਸਿੰਘ ਸਾਹਿਬ, ਰਾਗੀ ਜਥਿਆਂ ਅਤੇ ਪ੍ਰਮੁੱਖ ਸ਼ਖਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਗੁਰੂ ਨਗਰੀ ਦੀਆਂ ਸੜਕਾਂ ਦਾ ਸੁੰਦਰੀਕਰਨ, ਵਾਹਨਾਂ ਦੀ ਵਧਦੀ ਗਿਣਤੀ ਅਤੇ ਪ੍ਰਵਾਨਿਤ ਆਵਾਜਾਈ ਨਿਯਮਾਂ ਅਨੁਸਾਰ ਕਰਨ ਨਗਰ ਨਿ... ਅਗਲੀ ਖ਼ਬਰ ਖੱਤਰੀ ਮਹਾਂਸਭਾ ਦੀ ਮੀਟਿੰਗ ’ਚ ਸਮਾਜ ਦੀ ਏਕਤਾ ਅਤੇ ਤਾਕਤ ’ਤੇ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।