22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਬੰਬ ਵਿਸਫੋਟ ਨੇ ਪੰਜਾਬ ਸਰਕਾਰ ਦੀ ਸੁਰੱਖਿਆ ਵਿਵਸਥਾ 'ਤੇ ਸਵਾਲ ਖੜ੍ਹੇ ਕੀਤੇ -ਜਹਾਂਗੀਰ <br/>

ਅਜੀਤ ਡੈਸਕ 26-01-2026
ਖਡੂਰ ਸਾਹਿਬ, 25 ਜਨਵਰੀ (ਰਸ਼ਪਾਲ ਸਿੰਘ ਕੁਲਾਰ)- ਪੰਜਾਬ 'ਚ ਸਰਹਿੰਦ ਦੇ ਨੇੜੇ੍ਹ ਰੇਲਵੇ ਲਾਈਨ 'ਤੇ ਹੋਏ ਬੰਬ ਵਿਸਫੋਟ ਦੀ ਘਟਨਾ 'ਤੇ ਚਿੰਤਾ ਜ਼ਾਹਿਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਦਲਬੀਰ ਸਿੰਘ ਜਹਾਂਗੀਰ ਨੇ ਕਿਹਾ ਕਿ ਇਸ ਘਟਨਾ ਨੇ ਪੰਜਾਬ ਸਰਕਾਰ ਸੁਰੱਖਿਆ ਵਿਵਸਥਾ ਉਪਰ ਸਵਾਲ ਖੜ੍ਹੇ ਕੀਤੇ ਹਨ | ਸੁਖਜਿੰਦਰ ਸਿੰਘ ਲਾਡੀ ਸਾਬਕਾ ਸੰਮਤੀ ਮੈਂਬਰ ਖਡੂਰ ਸਾਹਿਬ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਬਹੁਤ ਹੀ ਚਿੰਤਾਜਨਕ ਹਨ ਅਤੇ ਪੰਜਾਬ ਵਿਚ ਦਹਾਕਿਆਂ ਦੀ ਮੁਸ਼ੱਕਤ ਤੋਂ ਬਾਅਦ ਆਈ ਅਮਨ-ਸ਼ਾਂਤੀ ਅਤੇ ਸੁਰੱਖਿਆ ਲਈ ਗੰਭੀਰ ਖ਼ਤਰਾ ਹਨ | ਇਸ ਦੇ ਨਾਲ ਹੀ ਜਹਾਂਗੀਰ ਨੇ ਕਿਹਾ ਕਿ ਇਹ ਘਟਨਾ ਭਗਵੰਤ ਮਾਨ ਦੀ ਅਗਵਾਈ ਵਾਲੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਪੰਜਾਬ ਦੀ ਢਹਿ-ਢੇਰੀ ਹੋ ਚੁੱਕੀ ਕਾਨੂੰਨ-ਵਿਵਸਥਾ ਦਾ ਸਪੱਸ਼ਟ ਸੰਕੇਤ ਹੈ | ਉਨ੍ਹਾਂ ਕਿਹਾ ਕਿ ਖ਼ਾਸ ਤੌਰ 'ਤੇ ਧਿਆਨ ਦੇਣ ਯੋਗ ਗੱਲ ਇਹ ਹੈ ਕਿ ਇਹ ਘਟਨਾ ਗਣਤੰਤਰ ਦਿਵਸ ਤੋਂ ਸਿਰਫ਼ ਦੋ ਦਿਨ ਪਹਿਲਾਂ ਵਾਪਰੀ ਹੈ, ਜਦੋਂ 'ਆਪ' ਸਰਕਾਰ ਸਮਾਜ ਵਿਰੋਧੀ ਅਨਸਰਾਂ ਖਿਲਾਫ ਵੱਡੀ ਮੁਹਿੰਮ ਚਲਾਉਣ ਦੇ ਦਾਅਵੇ ਕਰ ਰਹੀ ਸੀ | ਉਨ੍ਹਾਂ ਕਿਹਾ ਕਿ ਸਰਕਾਰ ਨੰੂ ਪੰਜਾਬ ਦੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ | ਇਸ ਮੌਕੇ ਸੁਖਜਿੰਦਰ ਸਿੰਘ ਲਾਡੀ ਸਾਬਕਾ ਸੰਮਤੀ ਮੈਂਬਰ, ਜਥੇਦਾਰ ਮੇਘ ਸਿੰਘ ਪ੍ਰੈਸ ਸਕੱਤਰ ਹਲਕਾ ਖਡੂਰ ਸਾਹਿਬ, ਜਥੇਦਾਰ ਗੱਜਣ ਸਿੰਘ ਸਕੱਤਰ, ਦਰਸ਼ਨਜੀਤ ਸਿੰਘ ਮਰੋਕ ਸਾਬਕਾ ਸਰਕਲ ਪ੍ਰਧਾਨ, ਜਸਵਿੰਦਰ ਸਿੰਘ ਪ੍ਰਚਾਰਕ ਸ਼੍ਰੋਮਣੀ ਕਮੇਟੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੀ.ਐੱਸ. ਸੰਧੂ ਵਲੋਂ ਗਣਤੰਤਰ ਦਿਵਸ ਦੀਆਂ ਦੇਸ਼ ਵਾਸੀਆਂ ਨੂੰ ਵਧਾਈਆਂ <br/> ਅਗਲੀ ਖ਼ਬਰ ਹੈਰੋਇਨ, ਦੇਸੀ ਪਿਸਟਲ, ਮੋਟਰਸਾਈਕਲ, ਡਰੱਗ ਮਨੀ ਅਤੇ ਨਾਜਾਇਜ਼ ਸ਼ਰਾਬ ਸਮੇਤ 8 ਵਿਅਕਤੀ ਜ਼ਿਲ੍ਹਾ ਪੁਲਿਸ ਵਲੋਂ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।