24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਮਣੀ ਭਗਤ ਜੈਦੇਵ ਜੀ ਜਨਮ ਦਿਵਸ ਅਤੇ ਮਾਘੀ ਦੇ ਦਿਹਾੜੇ ਨੂੰ ਸਮਰਪਿਤ ਉਤਰਕੋਣਾ ਮੋੜ ਪਾਨਾਗੜ੍ਹ ਵਿਖ਼ੇ ਗੁਰਮਤਿ ਸਮਾਗਮ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਚੱਲ ਰਹੀ ਹੈ ਗੁਰਦੁਆਰਾ ਸਾਹਿਬ ਅਤੇ ਸਰਾਂ ਦੀ ਉਸਾਰੀ

ਅਜੀਤ ਡੈਸਕ 26-01-2026
ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਸ਼੍ਰੋਮਣੀ ਭਗਤ ਜੈਦੇਵ ਜੀ ਦੇ ਜਨਮ ਦਿਵਸ ਮੌਕੇ ਸਥਾਨਕ ਸੰਗਤਾਂ ਵਲੋਂ ਹਰ ਸਾਲ ਦੀ ਤਰ੍ਹਾਂ ਬੜੇ ਪ੍ਰੇਮ ਅਤੇ ਸ਼ਰਧਾ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਅਸਥਾਨ 'ਤੇ ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ ਸਰਹਾਲੀ ਸਾਹਿਬ ਦੇ ਪ੍ਰਬੰਧ ਅਧੀਨ ਸੰਤ ਬਾਬਾ ਸੁੱਖਾ ਸਿੰਘ ਅਤੇ ਸੰਤ ਬਾਬਾ ਹਾਕਮ ਸਿੰਘ ਦੀ ਰਹਿਨੁਮਾਈ ਹੇਠ ਗੁਰਦੁਆਰਾ ਸ਼੍ਰੋਮਣੀ ਭਗਤ ਜੈਦੇਵ ਜੀ ਉੱਤਰਕੋਣਾ ਮੋੜ ਪਾਨਾਗੜ੍ਹ (ਵੈਸਟ ਬੰਗਾਲ) ਵਿਖੇ ਗੁਰਦੁਆਰਾ ਸਾਹਿਬ ਅਤੇ ਸਰਾਂ ਦੀ ਕਾਰ ਸੇਵਾ ਜਾਰੀ ਹੈ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਾਣੀਕਾਰ 15 ਭਗਤਾਂ ਵਿਚ ਭਗਤ ਜੈਦੇਵ ਜੀ ਦੀ ਬਾਣੀ ਵੀ ਸ਼ਾਮਿਲ ਹੈ, ਜਿਨਾਂ ਦੀ ਯਾਦ ਵਿਚ ਭਾਰਤ ਦੇਸ਼ ਅੰਦਰ ਪਹਿਲਾ ਗੁਰਦੁਆਰਾ ਸਾਹਿਬ ਹੈ | ਸੰਪਰਦਾਇ ਵਲੋਂ ਇਸ ਅਸਥਾਨ ਉੱਤੇ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਨਾਲ ਰਿਹਾਇਸ਼ ਲਈ ਸਰਾਂ ਦੀ ਉਸਾਰੀ ਵੀ ਕੀਤੀ ਗਈ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਸ਼ਬਦਲ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸਥਾਨਕ ਸੰਗਤਾਂ ਵਲੋਂ ਭਗਤ ਜੈਦੇਵ ਜੀ ਦੇ ਜਨਮ ਦਿਹਾੜੇ ਅਤੇ ਮਾਘੀ ਦੇ ਦਿਹਾੜੇ ਨੂੰ ਸਲਾਨਾ ਗੁਰਮਤਿ ਸਮਾਗਮ ਹੋਇਆ, ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਸਾਰਾ ਦਿਨ ਧਾਰਮਿਕ ਦੀਵਾਨ ਸੱਜਿਆ | ਦੀਵਾਨ ਵਿਚ ਤਖਤ ਸ੍ਰੀ ਪਟਨਾ ਸਾਹਿਬ ਦੇ ਕਥਾਵਾਚਕ ਗਿਆਨੀ ਸਤਨਾਮ ਸਿੰਘ ਜੀ, ਗਿਆਨੀ ਗੁਰਨੂਰ ਸਿੰਘ ਜੀ ਦਮਦਮੀ ਟਕਸਾਲ ਅਤੇ ਹੋਰ ਕਈ ਜਥਿਆਂ ਨੇ ਹਰਿ ਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਗੁਰੂ ਕਾ ਲੰਗਰ ਅਤੁੱਟ ਵਰਤਿਆ | ਇਸ ਮੌਕੇ ਸੰਗਤਾਂ ਵਿਚ ਜਥੇਦਾਰ ਸੁਖਦੇਵ ਸਿੰਘ ਪੂਹਲਾ, ਜਗਰੀਤ ਸਿੰਘ ਬੰਟੀ (ਪਾਨਾਗੜ੍ਹ), ਭਾਈ ਆਤਮਾ ਸਿੰਘ, ਸਤਨਾਮ ਸਿੰਘ, ਦਿਲਬਾਗ ਸਿੰਘ, ਅਮਰਜੀਤ ਸਿੰਘ, ਸਾਹਿਬ ਸਿੰਘ, ਲਖਬੀਰ ਸਿੰਘ ਲਾਡੀ, ਕਲਕੱਤੇ ਤੋਂ ਸੇਠ ਪ੍ਰਗਟ ਸਿੰਘ, ਅਜੈਬ ਸਿੰਘ ਬੋਪਰਾਏ, ਬਲਕਾਰ ਸਿੰਘ ਗਿੱਲ, ਰਤਨਜੀਤ ਸਿੰਘ ਗਿੱਲ, ਬਚਿੱਤਰ ਸਿੰਘ ਗਿੱਲ, ਸੁਖਵਿੰਦਰ ਸਿੰਘ, ਸੁਖਚੈਨ ਸਿੰਘ, ਸਤਨਾਮ ਸਿੰਘ, ਜਗਰੂਪ ਸਿੰਘ, ਜਥੇਦਾਰ ਪਿਆਰਾ ਸਿੰਘ ਕੈਨੇਡਾ, ਮੱਸਾ ਸਿੰਘ ਸੁਹਾਵਾ, ਸੇਠ ਬਿੱਲਾ ਸਿੰਘ ਠੱਠਾ ਅਤੇ ਹੋਰ ਕਈ ਗੁਰਸਿੱਖ ਹਾਜ਼ਰ ਸਨ |
ਪਿਛਲੀ ਖ਼ਬਰ ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ਦੀ ਮਹੀਨਾਵਾਰ ਮੀਟਿੰਗ <br/> ਅਗਲੀ ਖ਼ਬਰ ਹੜ੍ਹਾਂ ਕਾਰਨ ਸਰਹੱਦੀ ਖੇਤਰ ਦੀਆਂ ਟੁੱਟੀਆਂ ਸੜਕਾਂ ਤੇ ਸੜਕਾਂ ਦੀਆਂ ਬਰਮਾਂ ਦੀ ਸਾਰ ਲੈਣ ਦੀ ਪ੍ਰਸ਼ਾਸਨ ਤੋਂ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।