24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ਦੀ ਮਹੀਨਾਵਾਰ ਮੀਟਿੰਗ <br/>

ਅਜੀਤ ਡੈਸਕ 26-01-2026
ਤਰਨ ਤਾਰਨ, 25 ਜਨਵਰੀ (ਇਕਬਾਲ ਸਿੰਘ ਸੋਢੀ)-­ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ਦੀ ਮਹੀਨਾ ਵਾਰ ਮੀਟਿੰਗ ਸਭਾ ਦੇ ਪ੍ਰਧਾਨ ਸੇਵਾ ਮੁਕਤ ਲੈਕਚਰਾਰ ਗਣਿਤ ਦੇ ਨਿਵਾਸ ਸਥਾਨ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਹਰਪਾਲ ਸਿੰਘ ਸੰਧਾਵਾਲੀਆ ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਗੁਰਦਾਸਪੁਰ ਅਤੇ ਸਮਾਜ ਸੇਵੀ ਲਖਵਿੰਦਰ ਸਿੰਘ ਲੱਕੀ ਪਾਗਲ ਨੇ ਸਾਂਝੇ ਤੌਰ 'ਤੇ ਕੀਤੀ | ਇਸ ਮੀਟਿੰਗ ਵਿਚ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਫੈਸਲਾ ਲਿਆ ਗਿਆ ਕਿ ਇਸ ਵਾਰ ਭਗਵਾਨ ਪਰਸ਼ੂਰਾਮ ਜੀ ਦਾ ਜਨਮ ਦਿਵਸ ਇਸ ਸਭਾ ਦੇ ਦਸਵੇਂ ਸਥਾਪਨਾ ਦਿਵਸ ਦੇ ਮੌਕੇ 19 ਅਪ੍ਰੈਲ 2026 (ਐਤਵਾਰ) ਨੂੰ ਬ੍ਰਾਹਮਣ ਸੰਮੇਲਨ ਜ਼ਿਲ੍ਹਾ ਤਰਨ ਤਾਰਨ ਦੇ ਤੌਰ 'ਤੇ ਮਨਾਇਆ ਜਾਵੇਗਾ | ਸ੍ਰੀ ਸੁੰਦਰ ਕਾਂਡ ਜੀ ਦੇ ਪਾਠ ਨਾਲ ਸੰਮੇਲਨ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਇਸ ਉਪਰੰਤ ਬਾਹਰਲੇ ਜ਼ਿਲਿ੍ਹਆਂ ਤੋਂ ਆਏ ਬ੍ਰਾਹਮਣ ਸਮਾਜ ਦੇ ਪ੍ਰਤੀਨਿਧੀਆਂ ਨੂੰ ਇਸ ਸਭਾ ਵਲੋਂ ਸਨਮਾਨਿਤ ਕੀਤਾ ਜਾਵੇਗਾ | ਮੀਟਿੰਗ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਪੰਜਾਬ ਸਿਖਿਆ ਵਿਭਾਗ ਦੀ ਉੱਚ ਹਸਤੀ ਹਰਪਾਲ ਸਿੰਘ ਸੰਧਾਵਾਲੀਆ ਨੂੰ ਇਸ ਸਭਾ ਵਲੋਂ ਉਨ੍ਹਾਂ ਦੀਆਂ ਸਿੱਖਿਆ ਵਿਭਾਗ ਨੂੰ ਵਧੀਆ ਸੇਵਾਵਾਂ ਬਦਲੇ ਇਸ ਸਭਾ ਦੇ ਪ੍ਰਧਾਨ ਸ਼ਕਤੀ ਸ਼ਰਮਾ ਵਲੋਂ ਲਿਖੀ ਪੁਸਤਕ 'ਭਗਵਾਨ ਪਰਸ਼ੂਰਾਮ ਜੀ ਦਾ ਜੀਵਨ ਚਰਿੱਤਰ' ਭੇਂਟ ਕਰਕੇ ਸਨਮਾਨਿਤ ਕੀਤਾ ਗਿਆ | ਸੰਧਾਵਾਲੀਆ ਨੇ ਆਪਣੇ ਭਾਸ਼ਣ ਵਿਚ ਸਭਾ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਸਭਾ ਦੀ ਬਿਹਤਰੀ ਲਈ ਹਰ ਸਮੇਂ ਸਭਾ ਦਾ ਹਰ ਤਰੀਕੇ ਨਾਲ ਸਾਥ ਦੇਣਗੇ | ਮੀਟਿੰਗ ਦੀ ਸਮਾਪਤੀ ਤੇ ਸ਼ਕਤੀ ਸ਼ਰਮਾ ਨੇ ਹਾਜ਼ਰ ਮੈਂਬਰਾਂ ਦਾ ਸਭਾ ਨੂੰ ਸਹਿਯੋਗ ਦੇਣ ਲਈ ਧੰਨਵਾਦ ਕੀਤਾ | ਇਸ ਮੌਕੇ ਚੇਅਰਮੈਨ ਚਰਨਜੀਤ ਸ਼ਰਮਾ ਕੈਰੋਂ ਵਾਲੇ ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਜੋਸ਼ੀ, ਮੀਤ ਪ੍ਰਧਾਨ ਬਲਦੇਵ ਰਾਜ ਸ਼ਰਮਾ ਪੱਧਰੀ ਵਾਲੇ, ਵਿਜੇ ਜੋਸ਼ੀ ਪ੍ਰਧਾਨ ਬਲਾਕ ਨੌਸ਼ਹਿਰਾ ਪਨੂੰਆਂ, ਸੇਵਾਮੁਕਤ ਮੁੱਖ ਅਧਿਆਪਕ ਰਾਜ ਕੁਮਾਰ ਭਾਰਦਵਾਜ, ਸਵਤੰਤਰ ਭਨੋਟ, ਬਾਊ ਬਸੰਤ ਲਾਲ, ਟਰਾਂਸਪੋਰਟ ਸੰਦੀਪ ਸ਼ਰਮਾ, ਸੰਜੀਵ ਦੇਵਗਨ, ਦਿਨੇਸ਼ ਜੋਸ਼ੀ, ਲਲਿਤ ਪ੍ਰੀਜਾ ਚਮੰਡਾ ਸੇਵਕ ਸਭਾ ਵਾਲੇ, ਰਵਿੰਦਰ ਸ਼ਰਮਾ, ਰਾਵਿੰਦਰ ਕੁਮਾਰ ਏ ਵਨ ਟਰੈਵਲਜ਼ ਵਾਲੇ, ਜਨਰਲ ਸਕੱਤਰ ਅਕਾਸ਼ ਜੋਸ਼ੀ, ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ਜ਼ਿਲ੍ਹਾ ਤਰਨ ਤਾਰਨ (ਯੂਥ ਵਿੰਗ) ਦੇ ਪ੍ਰਧਾਨ ਅਮਨ ਸ਼ਰਮਾ, ਅਨਿਲ ਸ਼ਾਸਤਰੀ ਅਤੇ ਦੀਪਕ ਸ਼ਰਮਾ ਕੈਰੋਂ ਵਾਲੇ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਲਾਗੂ ਕਰਨ ਨਾਲ ਪੰਜਾਬ ਦੇਸ਼ 'ਚ ਪਹਿਲਾ ਸੂਬਾ ਬਣਿਆ-ਬਲਵੰਤ ਸਿੰਘ ਸੰਧੂ ਯੂ.ਐਸ.ਏ.... ਅਗਲੀ ਖ਼ਬਰ ਮਣੀ ਭਗਤ ਜੈਦੇਵ ਜੀ ਜਨਮ ਦਿਵਸ ਅਤੇ ਮਾਘੀ ਦੇ ਦਿਹਾੜੇ ਨੂੰ ਸਮਰਪਿਤ ਉਤਰਕੋਣਾ ਮੋੜ ਪਾਨਾਗੜ੍ਹ ਵਿਖ਼ੇ ਗੁਰਮਤਿ ਸਮਾਗਮ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।