24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਗਣਤੰਤਰ ਦਿਵਸ ਮੌਕੇ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਲਹਿਰਾਉਣਗੇ ਤਿਰੰਗਾ ਝੰਡਾ-ਐੱਸ.ਡੀ.ਐੱਮ. ਗੁਰਮੀਤ ਸਿੰਘ <br/>

ਅਜੀਤ ਡੈਸਕ 26-01-2026
ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-26 ਜਨਵਰੀ ਨੂੰ ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ ਪੁਲਿਸ ਸਟੇਡੀਅਮ ਤਰਨ ਤਾਰਨ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ | 26 ਜਨਵਰੀ ਨੂੰ ਤਰਨ ਤਾਰਨ ਦੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਐੱਸ.ਡੀ.ਐੱਮ. ਤਰਨ ਤਾਰਨ ਗੁਰਮੀਤ ਸਿੰਘ ਨੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਉਪਰੰਤ ਜਾਣਕਾਰੀ ਦਿੰਦਿਆਂ ਦੱਸਿਆ ਕਿ 26 ਜਨਵਰੀ ਨੂੰ ਸਵੇਰੇ ਠੀਕ 10:00 ਵਜੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਕੌਮੀ ਝੰਡਾ ਲਹਿਰਾਉਣਗੇ | ਇਸ ਉਪਰੰਤ ਮੁੱਖ ਮਹਿਮਾਨ ਵਲੋਂ ਪਰੇਡ ਦਾ ਮੁਆਇਨਾ ਕੀਤਾ ਜਾਵੇਗਾ ਅਤੇ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮਗਾਰਡ, ਐਨ.ਸੀ.ਸੀ. ਕੈਡਿਟਸ, ਪੰਜਾਬ ਪੁਲਿਸ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਟੀਮਾਂ ਨੇ ਮਾਰਚ ਪਾਸਟ ਵਿਚ ਹਿੱਸਾ ਲਿਆ ਜਾਵੇਗਾ | ਉਪਰੰਤ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ | ਐੱਸ.ਡੀ.ਐੱਮ. ਗੁਰਮੀਤ ਸਿੰਘ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ | ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਵਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਅਤੇ ਵੱਖ-ਵੱਖ ਸੁਰੱਖਿਆ ਸੈਨਾਵਾਂ ਵਿਚ ਸੇਵਾ ਨਿਭਾਉਂਦਿਆਂ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈ ਸਾਈਕਲਾਂ ਦੀ ਵੰਡ ਵੀ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਮੌਕੇ ਵੱਖ-ਵੱਖ ਖੇਤਰਾਂ ਵਿਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਜਾਵੇਗਾ | ਉਨ੍ਹਾਂ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਸ ਗਣਤੰਤਰ ਦਿਵਸ ਸਮਾਗਮ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ |

ਪਿਛਲੀ ਖ਼ਬਰ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਚੌਪਹਿਰਾ ਸਮਾਗਮ ਕਰਵਾਏ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਚੇਅਰਮੈਨ ਗੁਰਦਿਆਲ ਸਿੰਘ ਮੁੰਡਾ ਪਿੰਡ ਨਮਿਤ ਭੋਗ ਤੇ ਅੰਤਿਮ ਅਰਦਾਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।