24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਗੁਰੂ ਨਾਨਕ ਪੜਾਓ ਸਾਹਿਬ ਵਿਖੇ ਚੌਪਹਿਰਾ ਸਮਾਗਮ ਕਰਵਾਏ <br/>

ਅਜੀਤ ਡੈਸਕ 26-01-2026
ਫਤਿਆਬਾਦ, 25 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਅਪਾਰ ਕਿ੍ਪਾ ਦੁਆਰਾ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਚੁਪਿਹਰਾ ਸਮਾਗਮ ਕਰਵਾਏ ਗਏ | ਇਸ ਦੌਰਾਨ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆਂ | ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਅਸਥਾਨਾਂ 'ਤੇ ਚਲਾਈ ਜਾ ਰਹੀ ਮਰਿਆਦਾ ਅਨੁਸਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਚੌਪਿਹਰਾ ਸਮਾਗਮ ਵਿਚ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਪੰਜ ਪਾਠ ਜਪੁਜੀ ਸਾਹਿਬ, ਦੋ ਪਾਠ ਸ੍ਰੀ ਚੌਪਈ ਸਾਹਿਬ ਅਤੇ ਇਕ ਪਾਠ ਸ੍ਰੀ ਸੁਖਮਨੀ ਸਾਹਿਬ ਦੇ ਕੀਤੇ ਗਏ | ਉਪਰੰਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜਥਾ ਬੀਬੀਆਂ ਵਲੋਂ ਕੀਰਤਨ ਦੀ ਹਾਜ਼ਰੀ ਲਗਵਾਈ | ਇਸ ਮੌਕੇ ਤੇ ਚੌਪਿਹਰਾ ਸਮਾਗਮ ਵਿਚ ਸ਼ਾਮਿਲ ਸੰਗਤਾਂ ਲਈ ਲੰਗਰ ਦਾ ਇੰਤਜਾਮ ਪ੍ਰਮਜੀਤ ਸਿੰਘ ਬੱਬੂ ਵਲੋਂ ਕੀਤਾ ਗਿਆ | ਇਸ ਮੌਕੇ ਚੌਪਿਹਰਾ ਸਮਾਗਮ 'ਚ ਹਾਜਰੀ ਭਰਨ ਵਾਲੀਆਂ ਸੰਗਤਾਂ ਵਿਚ ਵਿਸ਼ੇਸ਼ ਤੌਰ 'ਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਮੈਂਬਰਾਂ ਜਸਬੀਰ ਕੌਰ, ਪ੍ਰਮਜੀਤ ਕੌਰ, ਕੁਲਵੰਤ ਕੌਰ, ਰਮਨੀਤ ਕੌਰ, ਮਨਜੀਤ ਕੌਰ, ਜਗੀਰ ਕੌਰ, ਪ੍ਰਮਜੀਤ ਕੌਰ ਪਿੰਕੀ, ਸਿਮਰਨਜੀਤ ਕੌਰ, ਹਰਪ੍ਰੀਤ ਕੌਰ, ਮਨਜਿੰਦਰ ਕੌਰ, ਹਰਜਿੰਦਰ ਕੌਰ, ਸੁਖਬੀਰ ਕੌਰ, ਸਤਬੀਰ ਕੌਰ, ਨਰਿੰਦਰ ਕੌਰ, ਪ੍ਰਮਜੀਤ ਕੌਰ, ਸਵਿੰਦਰ ਕੌਰ, ਰਣਜੀਤ ਕੌਰ, ਜਸਰੀਤ , ਲਖਵਿੰਦਰ ਕੌਰ, ਪੂਨਮ ਕੌਰ, ਅਨਾਹਦਪ੍ਰੀਤ ਕੌਰ, ਏਕਮਪ੍ਰੀਤ ਕੌਰ, ਸੁਖਵਿੰਦਰ ਕੌਰ, ਰਮਨਦੀਪ ਕੌਰ, ਨਿਰਮਲ ਕੌਰ, ਦਵਿੰਦਰ ਕੌਰ, ਰੁਪਿੰਦਰ ਕੌਰ, ਗੁਰਮੀਤ ਕੌਰ ਜਸਬੀਰ ਕੌਰ, ਸਤਨਾਮ ਕੌਰ, ਰਾਜਬੀਰ ਕੌਰ, ਮਨਪ੍ਰੀਤ ਕੌਰ, ਹਰਜੀਤ ਕੌਰ, ਨਵਜੋਤ ਕੌਰ, ਨਵਪ੍ਰੀਤ ਕੌਰ, ਚਾਹਤਪ੍ਰੀਤ ਕੌਰ ਅਤੇ ਰਾਜਿੰਦਰ ਕੌਰ ਤੋਂ ਇਲਾਵਾ, ਸੁਖਵਿੰਦਰ ਸਿੰਘ ਹੈਪੀ ਚੌਹਾਨ, ਜਸਪਾਲ ਸਿੰਘ ਬੱਬੂ ਬਾਵਾ ਸਿੰਘ, ਪ੍ਰਮਜੀਤ ਸਿੰਘ ਬੱਬੂ, ਬਾਬਾ ਜਸਕਰਨ ਸਿੰਘ ਅਤੇ ਕਸ਼ਮੀਰ ਸਿੰਘ ਸੇਵਾਦਾਰ ਨੇ ਹਾਜ਼ਰੀ ਭਰੀ |

ਪਿਛਲੀ ਖ਼ਬਰ ਅਮਰ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਗਣਤੰਤਰ ਦਿਵਸ ਮੌਕੇ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਲਹਿਰਾਉਣਗੇ ਤਿਰੰਗਾ ਝੰਡਾ-ਐੱਸ.ਡੀ.ਐੱਮ. ਗੁਰਮੀਤ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।