24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਅਮਰ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 26-01-2026
ਤਰਨ ਤਾਰਨ, 25 ਜਨਵਰੀ (ਹਰਿੰਦਰ ਸਿੰਘ)-ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ 344ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੋਂ ਬਾਬਾ ਦੀਪ ਸਿੰਘ ਜੀ ਦੇ ਜਨਮ ਅਸਥਾਨ ਸ੍ਰੀ ਪਹੂਵਿੰਡ ਸਾਹਿਬ ਤੱਕ ਸਜਾਇਆ ਗਿਆ | ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਗਿਆਨੀ ਸਤਪਾਲ ਸਿੰਘ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਨੇ ਅਰਦਾਸ ਕੀਤੀ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਮੈਨੇਜ਼ਰ ਹਰਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਨਗਰ ਕੀਰਤਨ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਹੈ, ਜੋ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੋਂ ਆਰੰਭ ਹੋ ਕੇ ਸ੍ਰੀ ਪਹੂਵਿੰਡ ਸਾਹਿਬ ਤੱਕ ਸਜਾਇਆ ਜਾਵੇਗਾ | ਇਸ ਮੌਕੇ ਅਰਦਾਸ ਉਪਰੰਤ ਹੈ?ਡ ਗ੍ਰੰਥੀ ਗਿਆਨੀ ਸਤਪਾਲ ਸਿੰਘ ਨੇ ਕਿਹਾ ਕਿ ਜਿਵੇਂ ਜਿਵੇਂ ਅਸੀਂ ਇਤਿਹਾਸਕ ਦਿਹਾੜੇ ਮਨਾਵਾਂਗੇ, ਤਿਵੇਂ ਤਿਵੇਂ ਸਾਡੀ ਕੌਮ ਦੇ ਅੰਦਰ ਇਸ ਤਰ੍ਹਾਂ ਦੇ ਹੋਰ ਇਹ ਇਤਿਹਾਸਕ ਦਿਹਾੜੇ ਮਨਾਉਣ ਲਈ ਬਲ ਅਤੇ ਉਦਮ ਸਤਿਗੁਰੂ ਬਖਸ਼ਣਗੇ | ਉਨ੍ਹਾਂ ਸਮੂਹ ਸੰਗਤਾਂ ਨੂੰ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਵਸ ਦੀ ਵਧਾਈ ਦਿੱਤੀ ਅਤੇ ਅਰਦਾਸ ਕੀਤੀ ਕਿ ਆਓ ਸਾਰੇ ਰਲ ਕੇ ਗੁਰੂਆਂ ਦੇ ਦਿਹਾੜੇ ਮਨਾਈਏ, ਜਿਸ ਨਾਲ ਸਾਡਾ ਲੋਕ ਪ੍ਰਲੋਕ ਸੰਵਰ ਜਾਵੇਗਾ | ਇਸ ਸਜਾਏ ਗਏ ਨਗਰ ਕੀਰਤਨ ਦਾ ਸੰਗਤ ਵਲੋਂ ਜਗ੍ਹਾ-ਜਗ੍ਹਾ ਸਵਾਗਤ ਕੀਤਾ | ਸੰਗਤਾਂ ਵਲੋਂ ਨਗਰ ਕੀਰਤਨ ਲਈ ਰਸਤੇ ਵਿਚ ਵੱਖ-ਵੱਖ ਪਕਵਾਨਾਂ ਦੇ ਲੰਗਰ, ਸਜਾਵਟੀ ਗੇਟਾਂ ਤੋਂ ਇਲਾਵਾ ਨਗਰ ਕੀਰਤਨ ਦੇ ਸਵਾਗਤ ਲਈ ਫੁੱਲਾਂ ਦੀ ਵਰਖਾ ਕੀਤੀ ਗਈ | ਇਸ ਮੌਕੇ ਭਗਵੰਤ ਸਿੰਘ, ਗੁਰਪ੍ਰੀਤ ਸਿੰਘ, ਪ੍ਰਕਰਮਾ ਜਲ ਸੇਵਾ ਸੁਸਾਇਟੀ, ਜਿੰਨਾਂ ਦੇ ਉਪਰਾਲੇ ਅਤੇ ਸਹਿਯੋਗ ਸਦਕਾ ਇਹ ਨਗਰ ਕੀਰਤਨ ਆਰੰਭ ਹੋਏ | ਇਸ ਮੌਕੇ ਮੈਨੇਜ਼ਰ ਹਰਜਿੰਦਰ ਸਿੰਘ ਨੇ ਬਾਬਾ ਦੀਪ ਸਿੰਘ ਜੀ ਦੇ 344ਵੇਂ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀ ਅਤੇ ਹਾਜ਼ਰੀ ਭਰਨ ਆਈ ਸੰਗਤ ਨੂੰ ਜੀ ਆਇਆਂ ਕਿਹਾ |
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪਿੱਦੀ ਵਿਖੇ ਮਨਾਇਆ 77ਵਾਂ ਗਣਤੰਤਰ ਦਿਵਸ <br/> ਅਗਲੀ ਖ਼ਬਰ ਗੁਰੂ ਨਾਨਕ ਪੜਾਓ ਸਾਹਿਬ ਵਿਖੇ ਚੌਪਹਿਰਾ ਸਮਾਗਮ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।