27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਐਸ. ਡੀ. ਐਮ. ਤਰਨ ਤਾਰਨ ਵਲੋਂ ਸਿਵਲ ਹਸਪਤਾਲ ਤਰਨ ਤਾਰਨ ਦੀ ਚੈਕਿੰਗ <br/>

ਅਜੀਤ ਡੈਸਕ 31-01-2026
ਤਰਨ ਤਾਰਨ, 30 ਜਨਵਰੀ (ਹਰਿੰਦਰ ਸਿੰਘ)-ਐਸ.ਡੀ.ਐਮ. ਗੁਰਮੀਤ ਸਿੰਘ ਵਲੋਂ ਸ਼ੁੱਕਰਵਾਰ ਨੂੰ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਅਚਨਚੇਤ ਚੈਕਿੰਗ ਕਰਕੇ ਉਥੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜਾ ਲਿਆ ਗਿਆ | ਇਸ ਮੌਕੇ ਉਨ੍ਹਾਂ ਓ.ਪੀ.ਡੀ., ਵੱਖ-ਵੱਖ ਵਾਰਡਾਂ, ਲੈਬੋਰਟਰੀ ਦਾ ਦੌਰਾ ਕਰਨ ਦੇ ਨਾਲ ਡਾਕਟਰਾਂ ਅਤੇ ਹੋਰ ਪੈਰਾ ਮੈਡੀਕਲ ਸਟਾਫ ਦੀ ਹਾਜ਼ਰੀ ਵੀ ਚੈੱਕ ਕੀਤੀ | ਇਸ ਦੌਰਾਨ ਉਹਨਾਂ ਨੇ ਸਿਵਲ ਹਸਪਤਾਲ ਇਲਾਜ ਲਈ ਪਹੁੰਚੇ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ ਅਤੇ ਸਿਹਤ ਸੇਵਾਵਾਂ ਸੰਬੰਧੀ ਉਹਨਾਂ ਦੀ ਫੀਡਬੈਕ ਹਾਸਲ ਕੀਤੀ | ਇਸ ਮੌਕੇ ਐਸ.ਡੀ.ਐਮ. ਗੁਰਮੀਤ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਲੋੜਵੰਦਾਂ ਤੱਕ ਪਹੁੰਚਾਉਣ | ਉਨ੍ਹਾਂ ਕਿਹਾ ਕਿ ਡਾਕਟਰਾਂ ਵਲੋਂ ਮਰੀਜ਼ਾਂ ਨੂੰ ਬਾਹਰਲੇ ਮੈਡੀਕਲ ਸਟੋਰਾਂ ਤੋਂ ਦਵਾਈਆਂ ਨਾ ਲਿਖ ਕੇ ਦਿੱਤੀਆਂ ਜਾਣ ਅਤੇ ਮਰੀਜ਼ਾਂ ਨੂੰ ਸਾਰੀ ਦਵਾਈ ਹਸਪਤਾਲ ਵਿਚੋਂ ਬਿਲਕੁਲ ਮੁਫਤ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਸਲਾਨਾ ਦੇ ਮੁਫਤ ਇਲਾਜ ਦੀ ਸਹੂਲਤ ਮਿਲੇਗੀ | ਉਨ੍ਹਾਂ ਕਿਹਾ ਕਿ ਹਸਪਤਾਲ ਆਉਣ ਵਾਲੇ ਮਰੀਜ਼ਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਾਉਣ ਲਈ ਪ੍ਰੇਰਿਤ ਕੀਤਾ ਜਾਵੇ, ਤਾਂ ਜੋ ਵੱਧ ਤੋਂ ਵੱਧ ਲੋਕ ਸਰਕਾਰ ਦੀ ਇਸ ਯੋਜਨਾ ਦਾ ਲਾਭ ਉਠਾ ਸਕਣ |

ਪਿਛਲੀ ਖ਼ਬਰ ਯੁਵਕ ਕਲੱਬ ਪਾਲਿਸੀ 2025 ਤਹਿਤ ਕੀਤੀ ਜਾਵੇਗੀ ਯੂਥ ਕਲੱਬਾਂ ਦੀ ਕਾਰਗੁਜ਼ਾਰੀ ਸਮੀਖਿਆ <br/> ਅਗਲੀ ਖ਼ਬਰ ਮਾਨਸਾ ਡਿਵੈਲਪਮੈਂਟ ਐਸੋਸੀਏਸ਼ਨ ਦਾ ਵਫ਼ਦ ਡੀ.ਆਰ.ਐਮ. ਉੱਤਰੀ ਰੇਲਵੇ ਨੂੰ ਮਿਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।