26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਹਥਿਆਰ ਨਾਲ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 31-01-2026
ਤਰਨ ਤਾਰਨ, 30 ਜਨਵਰੀ (ਹਰਿੰਦਰ ਸਿੰਘ)-ਥਾਣਾ ਸਦਰ ਪੱਟੀ ਦੀ ਪੁਲਿਸ ਵਲੋਂ ਹਥਿਆਰਾਂ ਨਾਲ ਇੰਸਟਾਗ੍ਰਾਮ 'ਤੇ ਵੀਡੀਓ ਬਣਾਉਣ ਵਾਲੇ ਇਕ ਵਿਅਕਤੀ ਸਮੇਤ 5 ਹੋਰ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸੰੰਬੰਧੀ ਏ.ਐਸ.ਆਈ. ਮਲਕੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੇ ਸਬੰਧ ਵਿਚ ਅੱਡਾ ਦੁਬਲੀ ਮੌਜੂਦ ਸਨ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਸ਼ੋਸ਼ਲ ਮੀਡੀਆ ਇੰਸਟਾਗ੍ਰਾਮ 'ਤੇ ਗੁਰਲਾਲ ਸਿੰਘ ਭੁੱਲਰ ਵਾਸੀ ਸੀਤੋ ਨੋ ਅਬਾਦ ਆਪਣੇ ਹੱਥ ਵਿਚ ਬੰਦੂਕ 12 ਬੋਰ ਤੇ ਰਾਈਫਲ 315 ਬੋਰ ਫੜ ਕੇ ਸ਼ੋਸ਼ਲ ਮੀਡੀਆ 'ਤੇ ਵੀਡੀਓ ਅਤੇ ਪੋਸਟਾਂ ਪਾ ਰਿਹਾ ਹੈ, ਜਿਸ ਨਾਲ ਗੁਰਲਾਲ ਸਿੰਘ ਭੁੱਲਰ ਜਨਤਾ ਵਿਚ ਦਹਿਸ਼ਤ ਦਾ ਮਾਹੌਲ ਬਣਾ ਕੇ ਆਮ ਜਨਤਾ ਵਿਚ ਜਾਨ ਅਤੇ ਮਾਲ ਦਾ ਖਤਰਾ ਬਣਾਇਆ ਹੋਇਆ ਹੈ | ਉਪਰੋਕਤ ਵਿਅਕਤੀ ਦੀ ਇੰਸਟਾ ਆਈ.ਡੀ. ਚੈਕ ਕਰਨ 'ਤੇ ਇਸ ਦੇ ਹੋਰ ਸਾਥੀ ਵੀ ਆਪਣੇ-ਆਪਣੇ ਹੱਥਾਂ ਵਿਚ ਹਥਿਆਰ ਫੜ ਕੇ ਨੁੰਮਾਇਸ਼ ਕਰ ਰਹੇ ਹਨ | ਥਾਣਾ ਸਿਟੀ ਪੱਟੀ ਦੀ ਪੁਲਿਸ ਵਲੋਂ ਕਾਰਵਾਈ ਕਰਦਿਆਂ ਗੁਰਲਾਲ ਸਿੰਘ ਭੁੱਲਰ ਅਤੇ ਉਸ ਦੇ ਹੋਰ 5 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗਿ੍ਫ਼ਤਾਰੀ ਲਈ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਦੇਸੀ ਪਿਸਤੌਲ ਸਮੇਤ ਕਾਬੂ ਅਗਲੀ ਖ਼ਬਰ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਦੇ ਘਰ-ਘਰ ਜਾ ਕੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਵਾਸਤੇ ਅਪਾਇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।