19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਹਥਿਆਰਾਂ ਸਮੇਤ ਲੁੱਟ-ਖੋਹ ਕਰਨ ਵਾਲੇ ਗਰੋਹ ਦੇ ਚਾਰ ਮੈਂਬਰ ਕਾਬੂ

ਅਜੀਤ ਡੈਸਕ 14-02-2026
ਤਰਨ ਤਾਰਨ, 13 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਹਥਿਆਰਾਂ ਦੀ ਨੋਕ 'ਤੇ ਲੋਕਾਂ ਪਾਸੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ, ਜਿਨ੍ਹਾਂ ਪਾਸੋਂ ਦਾਤਰ, ਕਿਰਚ ਅਤੇ ਕਾਪਾ ਬਰਾਮਦ ਕੀਤਾ ਗਿਆ ਹੈ | ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਚੀਮਾ ਕਲਾ ਦੇ ਬਣੇ ਬੱਸ ਸਟੈਂਡ 'ਤੇ 4-5 ਵਿਅਕਤੀ ਮਾਰੂ ਹਥਿਆਰਾਂ ਸਮੇਤ ਲੁੱਟਾਂ-ਖੋਹਾਂ ਕਰਨ ਲਈ ਬੈਠੇ ਹਨ, ਉਹ ਕੋਈ ਵੱਡੀ ਲੁੱਟ-ਖੋਹ ਜਾਂ ਸੰਗੀਨ ਜੁਰਮ ਕਰ ਸਕਦੇ ਹਨ, ਜਿਨ੍ਹਾਂ ਨੂੰ ਛਾਪਾਮਾਰੀ ਕਰਕੇ ਕਾਬੂ ਮਾਰੂ ਹਥਿਆਰਾਂ ਸਮੇਤ ਕਾਬੂ ਕੀਤੇ ਜਾ ਸਕਦੇ ਹਨ ਤਾਂ ਤੁਰੰਤ ਉਨ੍ਹਾਂ ਪੁਲਿਸ ਪਾਰਟੀ ਸਮੇਤ ਛਾਪੇਮਾਰੀ ਦੌਰਾਨ ਯਾਦਵਿੰਦਰ ਸਿੰਘ ਪੁੱਤਰ ਪਾਲ ਸਿੰਘ, ਅਕਾਸ਼ਦੀਪ ਸਿੰਘ ਪੁੱਤਰ ਪੰਜਾਬ ਸਿੰਘ, ਕੁਲਦੀਪ ਸਿੰਘ ਪੁੱਤਰ ਰਜਿੰਦਰ ਸਿੰਘ, ਯੁਵਰਾਜ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀਅਨ ਗੰਡੀਵਿੰਡ ਨੂੰ ਕਾਬੂ ਕਰ ਲਿਆ ਹੈ, ਜਿਨ੍ਹਾਂ ਪਾਸੋਂ ਦਾਤਰ, ਕਿਰਚ ਅਤੇ ਕਾਪਾ ਬਰਾਮਦ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |
ਪਿਛਲੀ ਖ਼ਬਰ ਹਰਿਆਣਾ ਦੇ ਜ਼ਿਲ੍ਹਾ ਫਤਿਆਬਾਦ ਵਿਚ ਪਿੰਡ ਲਾਂਬਾ ਦੀਆਂ ਸੰਗਤਾਂ ਵਲੋਂ ਸੰਤ ਬਾਬਾ ਸੁੱਖਾ ਸਿੰਘ ਦਾ ਸਨਮਾਨ <br/> ਅਗਲੀ ਖ਼ਬਰ ਮੋਟਾਪੇ ਦੇ ਇਲਾਜ ਦਾ ਕੇਂਦਰ ਬਣਿਆ ਕੁਲਾਰ ਹਸਪਤਾਲ ਬੀਜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।