19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਇਕ ਕਿੱਲੋ ਹੈਰੋਇਨ, ਦੋ ਮੋਬਾਈਲ ਅਤੇ ਇਕ ਮੋਟਰਸਾਈਕਲ ਸਮੇਤ ਚਾਰ ਵਿਅਕਤੀ ਕਾਬੂ <br/>

ਅਜੀਤ ਡੈਸਕ 14-02-2026
ਖਾਲੜਾ, 13 ਫਰਵਰੀ (ਜੱਜਪਾਲ ਸਿੰਘ ਜੱਜ)-ਥਾਣਾ ਖਾਲੜਾ ਦੀ ਪੁਲਿਸ ਵਲੋਂ ਚਾਰ ਵਿਅਕਤੀਆਂ ਨੂੰ ਕਰੀਬ ਇਕ ਕਿਲੋ ਹੈਰੋਇਨ, ਦੋ ਮੋਬਾਈਲ ਅਤੇ ਇਕ ਮੋਟਰਸਾਈਕਲ ਸਮੇਤ ਕਾਬੂ ਕਰਨ ਦੀ ਖਬਰ ਹੈ | ਡੀ.ਐਸ.ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ.ਐਸ.ਪੀ. ਸੁਰਿੰਦਰ ਲਾਂਬਾ ਅਤੇ ਐਸ.ਪੀ. ਇਨਵੈਸਟੀਗੇਸ਼ਨ ਰਿਪੂਤਾਪਨ ਸਿੰਘ ਦੀਆਂ ਖਾਸ ਹਦਾਇਤਾਂ ਮੁਤਾਬਿਕ ਐਸ.ਐਚ.ਓ. ਖਾਲੜਾ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਨਸ਼ੇ ਦੀ ਤਸਕਰਾਂ ਨੂੰ ਠੱਲ੍ਹ ਪਾਉਣ ਲਈ ਵੱਖ-ਵੱਖ ਪੁਲਿਸ ਟੀਮਾਂ ਬਣਾਈਆਂ ਗਈਆਂ ਹਨ ਅਤੇ ਇਸੇ ਕੜੀ ਤਹਿਤ ਏ.ਐਸ.ਆਈ. ਸਾਹਿਬ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਸੰਬੰਧ ਵਿਚ ਜਾ ਰਹੇ ਸਨ ਕਿ ਉਨ੍ਹਾਂ ਨੂੰ ਖਾਸ ਇਤਲਾਹ ਮਿਲੀ ਕਿ ਜੋਬਨਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਗੁਮਾਨਪੁਰਾ ਥਾਣਾ ਘਰਿੰਡਾ ਜ਼ਿਲ੍ਹਾ ਅੰਮਿ੍ਤਸਰ, ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਜੋਗਿੰਦਰ ਪਾਲ ਸਿੰਘ ਵਾਸੀ ਹੁਕਮ ਚੰਦ ਕਲੋਨੀ ਆਜ਼ਾਦ ਨਗਰ ਛੇਹਰਟਾ ਜ਼ਿਲ੍ਹਾ ਅੰਮਿ੍ਤਸਰ, ਸ਼ਮਸ਼ੇਰ ਸਿੰਘ ਉਰਫ ਸ਼ੇਰਾ ਪੁੱਤਰ ਦਲੀਪ ਸਿੰਘ ਵਾਸੀ ਧਨੋਆ ਹਾਲ ਵਾਸੀ ਊਧਮ ਸਿੰਘ ਨਗਰ ਜ਼ਿਲ੍ਹਾ ਅੰਮਿ੍ਤਸਰ ਅਤੇ ਪਲਵਿੰਦਰ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਪਹੂਵਿੰਡ ਥਾਣਾ ਭਿੱਖੀਵਿੰਡ, ਜੋ ਉਕਤ ਪਾਕਿਸਤਾਨ ਦੇ ਤਸਕਰਾਂ ਪਾਸੋਂ ਡਰੋਨ ਰਾਹੀਂ ਹੈਰੋਇਨ ਮੰਗਵਾ ਕੇ ਅੱਗੇ ਵੇਚਦੇ ਹਨ ਅਤੇ ਅੱਜ ਵੀ ਮੋਟਰਸਾਈਕਲ ਸਪਲੈਂਡਰ ਨੰਬਰ ਪੀ.ਬੀ. 02 ਈ. ਡਬਲਯੂ. 8471 'ਤੇ ਸਵਾਰ ਹੋ ਕੇ ਡੱਲ ਵਾਲੇ ਪਾਸੇ ਤੋਂ ਆ ਰਹੇ ਹਨ, ਜਿਸ 'ਤੇ ਪੁਲਿਸ ਨੇ ਫੌਰੀ ਕਾਰਵਾਈ ਕਰਦਿਆਂ ਨਾਕਾਬੰਦੀ ਕੀਤੀ ਤਾਂ ਕੁਝ ਸਮੇਂ ਬਾਅਦ ਉਨ੍ਹਾਂ ਨੂੰ ਇਕ ਮੋਟਰਸਾਈਕਲ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਮੋਟਰਸਾਈਕਲ ਚਾਲਕ ਨੇ ਮੋਟਰਸਾਈਕਲ ਨੂੰ ਪਿੱਛੇ ਨੂੰ ਮੋੜਿਆ ਤਾਂ ਮੋਟਰਸਾਈਕਲ ਡਿੱਗ ਪਿਆ, ਜਿਸ 'ਤੇ ਪੁਲਿਸ ਪਾਰਟੀ ਨੇ ਉਕਤ ਵਿਅਕਤੀਆਂ ਨੂੰ ਕਾਬੂ ਕਰਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਇਕ ਕਿਲੋ 23 ਗ੍ਰਾਮ ਹੈਰੋਇਨ, ਦੋ ਮੋਬਾਈਲ ਫੋਨ ਅਤੇ ਇਕ ਮੋਟਰਸਾਈਕਲ ਬਰਾਮਦ ਹੋਇਆ | ਥਾਣਾ ਖਾਲੜਾ ਦੀ ਪੁਲਿਸ ਵਲੋਂ ਉਕਤ ਵਿਅਕਤੀਆਂ ਵਿਰੁੱਧ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ |

ਪਿਛਲੀ ਖ਼ਬਰ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ 'ਤੇ ਮਾਮਲਾ ਦਰਜ ਅਗਲੀ ਖ਼ਬਰ ਤਰਨ ਤਾਰਨ ਪੁਲਿਸ ਵਲੋਂ 72 ਕੇਸਾਂ ਵਿਚ ਬਰਾਮਦ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।