ਤਰਨ ਤਾਰਨ, 13 ਫਰਵਰੀ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਜਨਰਲ ਸਕੱਤਰ ਕੁਲਦੀਪ ਸਿੰਘ ਲਾਹੌਰੀਆ ਤੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਤੇ ਸਰਕਲ ਸ੍ਰੀ ਗੋਇੰਦਵਾਲ ਸਾਹਿਬ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੇ ਸਾਬਕਾ ਕੈਬਿਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਉਨ੍ਹਾਂ ਦੇ ਅੰਮਿ੍ਤਸਰ ਗ੍ਰਹਿ ਵਿਖੇ ਮੁਲਾਕਾਤ ਕੀਤੀ | ਇਸ ਮੌਕੇ ਬ੍ਰਹਮਪੁਰਾ ਨੇ ਮਜੀਠੀਆ ਨੂੰ ਜੇਲ੍ਹ ਵਿਚੋਂ ਰਿਹਾਅ ਹੋ ਕੇ ਆਉਣ 'ਤੇ ਵਧਾਈ ਦਿੱਤੀ | ਮੁਲਾਕਾਤ ਦੌਰਾਨ ਬ੍ਰਹਮਪੁਰਾ ਅਤੇ ਲਾਹੌਰੀਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਰ ਤਰ੍ਹਾਂ ਦੀ ਕੋਸ਼ਿਸ਼ ਕੀਤੀ ਗਈ ਕਿ ਸਰਕਾਰੀ ਤਾਕਤ ਦਾ ਇਸਤੇਮਾਲ ਕਰਕੇ ਮਜੀਠੀਆ ਨੂੰ ਜੇਲ੍ਹ ਵਿਚ ਹੀ ਰੱਖਿਆ ਜਾਵੇ ਅਤੇ ਸਿਆਸੀ ਤੌਰ 'ਤੇ ਦਬਾਇਆ ਜਾਵੇ, ਪਰ ਉਹ ਇਸ ਵਿਚ ਕਾਮਯਾਬ ਨਹੀਂ ਹੋਏ | ਉਨ੍ਹਾਂ ਕਿਹਾ ਕਿ ਮਜੀਠੀਆ ਹੋਰ ਤੰਦਰੁਸਤ ਅਤੇ ਵਧੀਕ ਲੋਕਪਿ੍ਯਤਾ ਨਾਲ ਰਿਹਾਅ ਹੋ ਕੇ ਬਾਹਰ ਆਏ ਹਨ | ਉਨ੍ਹਾਂ ਕਿਹਾ ਕਿ ਮਜੀਠੀਆ ਦੀ ਰਿਹਾਈ ਨਾਲ ਹਰ ਅਕਾਲੀ ਵਰਕਰ ਵਿਚ ਨਵਾਂ ਜੋਸ਼ ਪੈਦਾ ਹੋਇਆ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਭਾਰੀ ਬਹੁਮਤ ਨਾਲ ਸਰਕਾਰ ਵਿਚ ਵਾਪਸੀ ਕਰੇਗਾ | ਇਸ ਮੌਕੇ ਸਰਕਲ ਸ੍ਰੀ ਗੋਇੰਦਵਾਲ ਸਾਹਿਬ ਤੋਂ ਸਾਬਕਾ ਬਲਾਕ ਸੰਮਤੀ ਮੈਂਬਰ ਬਲਵਿੰਦਰ ਸਿੰਘ, ਯੂਥ ਅਕਾਲੀ ਆਗੂ ਹਰਦੀਪ ਸਿੰਘ ਖੱਖ, ਗੁਰਸੇਵਕ ਸਿੰਘ ਮੈਂਬਰ ਪੰਚਾਇਤ, ਮੋਹਣ ਸਿੰਘ ਰਾਠੌਰ ਮੈਂਬਰ ਪੰਚਾਇਤ, ਬਲਕਾਰ ਸਿੰਘ ਬਾਰਾ, ਹਰਜਿੰਦਰ ਸਿੰਘ ਫ਼ੌਜੀ, ਹਰਜੀਤ ਸਿੰਘ, ਦਿਲਜੀਤ ਸਿੰਘ ਵਿਰਕ, ਸੁਰਜਨ ਸਿੰਘ, ਅਮਰਜੀਤ ਸਿੰਘ, ਸੁਖਬੀਰ ਸਿੰਘ, ਮੱਸਾ ਸਿੰਘ, ਗੁਰਮੀਤ ਸਿੰਘ, ਮਨਪ੍ਰੀਤ ਸਿੰਘ ਸ਼ੈਲੀ ਆਦਿ ਹੋਰ ਹਾਜ਼ਰ ਸਨ |