19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋ. ਵਲੋਂ ਏ.ਡੀ.ਸੀ. ਨੂੰ ਦਿੱਤਾ ਮੰਗ ਪੱਤਰ <br/>

ਅਜੀਤ ਡੈਸਕ 14-02-2026
ਤਰਨ ਤਾਰਨ, 13 ਫਰਵਰੀ (ਇਕਬਾਲ ਸਿੰਘ ਸੋਢੀ)-ਦੀ ਪੈਨਸ਼ਨਰ ਐਂਡ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਵਲੋਂ ਏ.ਡੀ.ਸੀ. ਤਰਨ ਤਾਰਨ ਨੂੰ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇੇ ਬਲਦੇਵ ਸਿੰਘ ਕੱਲਾ ਜ਼ਿਲ੍ਹਾ ਪ੍ਰਧਾਨ ਨੇ ਫਿਕਸ ਮੈਡੀਕਲ ਭੱਤੇ ਵਿਚ ਵਾਧਾ ਕਰਨ ਸਬੰਧੀ ਮੰਗ ਕੀਤੀ | ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਂਝੇ ਫਰੰਟ ਨਾਲ ਗੱਲਬਾਤ ਤੋਂ ਭੱਜ ਰਹੀ ਹੈ | ਸੂਬਾ ਕਮੇਟੀ ਮੈਂਬਰ ਜਗਤਾਰ ਸਿੰਘ ਆਸਲ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਖਜ਼ਾਨੇ ਦੀ ਦੁਰਵਰਤੋਂ ਕਰ ਰਹੀ ਹੈ, ਪੈਨਸ਼ਨਰਾਂ ਦੀਆਂ ਮੰਗਾਂ ਵੱਲ ਸਰਕਾਰ ਕੋਈ ਧਿਆਨ ਨਹੀਂ ਦੇ ਰਹੀ | ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ | ਇਸ ਮੌਕੇ ਸਤਪਾਲ ਸ਼ਰਮਾ, ਦਲਬੀਰ ਸਿੰਘ ਚੋਹਲਾ ਸਾਹਿਬ, ਕਸ਼ਮੀਰ ਸਿੰਘ ਪਿ੍ੰਸੀਪਲ, ਬਲਦੇਵ ਸਿੰਘ ਤਰਨ ਤਾਰਨ, ਦਵਿੰਦਰ ਸਿੰਘ ਬਿੱਟੂ, ਅਵਤਾਰ ਸਿੰਘ, ਜਗਤਾਰ ਸਿੰਘ, ਗੁਰਨਾਮ ਸਿੰਘ, ਕਸ਼ਮੀਰ ਸਿੰਘ ਚੋਹਲਾ ਸਾਹਿਬ, ਅਸ਼ਵਨੀ ਕੁਮਾਰ, ਬੀਰ ਮਸੀਹ, ਗੋਪਾਲ ਸਿੰਘ, ਜਸਵੰਤ ਸਿੰਘ ਪਟਵਾਰੀ ਆਦਿ ਸ਼ਾਮਿਲ ਸਨ |

ਪਿਛਲੀ ਖ਼ਬਰ ਚੋਰ ਸਰਕਾਰੀ ਹਾਈ ਸਕੂਲ ਖੈਰਦੀਕੇ ਅਤੇ ਪ੍ਰਾਇਮਰੀ ਸਕੂਲ ਦੀ ਬਿਜਲੀ ਦੀ ਤਾਰ, ਲਾਈਟ ਤੇ ਗਮਲੇ ਚੋਰੀ <br/> ਅਗਲੀ ਖ਼ਬਰ ਸੀ-ਪਾਈਟ ਕੈਂਪ ਪੱਟੀ ਵਲੋਂ ਆਰਮੀ ਅਗਨੀਵੀਰ ਦੇ ਲਿਖਤੀ ਪੇਪਰ ਲਈ ਮੁਫ਼ਤ ਸਿਖਲਾਈ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।