19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ-ਐੱਸ.ਐੱਚ.ਓ. ਭੱਟੀ <br/>

ਅਜੀਤ ਡੈਸਕ 14-02-2026
ਤਰਨ ਤਾਰਨ, 13 ਫਰਵਰੀ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੇ ਨਵ ਨਿਯੁਕਤ ਐੱਸ.ਐੱਚ.ਓ. ਨਵਦੀਪ ਸਿੰਘ ਭੱਟੀ ਵਲੋਂ ਸ਼ਹਿਰ ਵਿਚ ਜਿਥੇ ਨਾਕਾਬੰਦੀ ਕਰਕੇ ਸਮਾਜ ਵਿਰੋਧੀ ਅਨਸਰਾਂ ਨੂੰ ਭਾਜੜਾਂ ਪਾਈਆਂ ਜਾ ਰਹੀਆਂ ਹਨ, ਉਥੇ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਅਤੇ ਖਾਸਕਰ ਕੇ ਸਕੂਲਾਂ, ਕਾਲਜਾਂ, ਸਿਵਲ ਹਸਪਤਾਲਾਂ ਅਤੇ ਹੋਰ ਜਨਤਕ ਅਦਾਰਿਆਂ ਦੇ ਨਜ਼ਦੀਕ ਗਸ਼ਤ ਕਰਕੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ | ਜਿਸਦੀ ਤਾਜਾ ਮਿਸਾਲ ਉਦੋਂ ਦੇਖਣ ਨੂੰ ਮਿਲੀ ਜਦੋਂ ਐੱਸ.ਐੱਚ.ਓ.ਨਵਦੀਪ ਸਿੰਘ ਭੱਟੀ ਪੁਲਿਸ ਪਾਰਟੀ ਸਮੇਤ ਸਵੇਰੇ ਤੜਕਸਾਰ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਗਏ ਅਤੇ ਉਥੇ ਸੁਰੱਖਿਆ ਦੀ ਚੈਕਿੰਗ ਕੀਤੀ ਅਤੇ ਜਿਹੜੇ ਨਸ਼ੇੜੀ ਕਿਸਮ ਦੇ ਨੌਜਵਾਨ ਉਥੇ ਖ਼ੜੇ ਸਨ, ਉਨ੍ਹਾਂ ਪਾਸੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਅਤੇ ਉਨ੍ਹਾਂ ਦੀ ਤਲਾਸ਼ੀ ਲਈ ਅਤੇ ਕਈ ਨੌਜਵਾਨਾਂ ਨੂੰ ਹਿਰਾਸਤ ਵਿਚ ਵੀ ਲਿਆ | ਇਸ ਮੌਕੇ ਗੱਲਬਾਤ ਦੌਰਾਨ ਐੱਸ.ਐੱਚ.ਓ. ਨਵਦੀਪ ਸਿੰਘ ਭੱਟੀ ਨੇ ਦੱਸਿਆ ਕਿ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਦੇ ਦਿਸ਼ਾ ਨਿਰਦੇਸ਼ਾ 'ਤੇ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਉਨ੍ਹਾਂ ਵਲੋਂ ਥਾਣਾ ਸਿਟੀ ਅਧੀਨ ਆਉਂਦੇ ਇਲਾਕਿਆਂ ਵਿਚ ਰਾਤ ਅਤੇ ਦਿਨ ਸਮੇਂ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਉਥੇ ਲੜਕੀਆਂ ਦੇ ਸਕੂਲਾਂ, ਕਾਲਜਾਂ ਅੱੱਗੇ ਵੀ ਨਾਕਾਬੰਦੀ ਕਰਕੇ ਜਿਹੜੇ ਨੌਜਵਾਨ ਲੜਕੀਆਂ ਨੂੰ ਤੰਗ ਪ੍ਰੇਸ਼ਾਨ ਕਰਦੇ ਹਨ, ਉਨ੍ਹਾਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਅਤੇ ਜੋ ਵੀ ਕਾਨੂੰਨ ਦੀ ਉਲੰਘਣਾ ਕਰੇਗਾ, ਉਸਦੇ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਇਥੇ ਦੱਸਣਾ ਬਣਦਾ ਹੈ ਕਿ ਐੱਸ.ਐੱਚ.ਓ. ਨਵਦੀਪ ਸਿੰਘ ਭੱਟੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਜਾ ਕੇ ਗਸ਼ਤ ਕਰਦੇ ਹਨ ਅਤੇ ਜਿਹੜੇ ਵੀ ਸ਼ੱਕੀ ਵਿਅਕਤੀ ਹਨ, ਉਨ੍ਹਾਂ ਪਾਸੋਂ ਪੁੱਛਗਿੱਛ ਕਰ ਰਹੇ ਹਨ, ਜਿਸ ਕਾਰਨ ਸਮਾਜ ਵਿਰੋਧੀ ਅਨਸਰਾਂ ਵਿਚ

ਪਿਛਲੀ ਖ਼ਬਰ ਗੋਵਿੰਦਵਾਲ ਇੰਡਸਟਰੀ ਏਰੀਏ ਦੇ ਸਨਤਕਾਰਾਂ ਅਤੇ ਰਿਹਾਇਸ਼ੀ ਲੋਕਾਂ ਨੂੰ ਮਿਲੇਗਾ ਸ਼ੁੱਧ ਪਾਣੀ-ਭਰੋਵਾਲ, ਗਿੱਲ <br/> ਅਗਲੀ ਖ਼ਬਰ ਪਿੰਡ ਚੀਮਾ ਖੁਰਦ ਵਿਖੇ ਕੀਤਾ ਮਰਹੂਮ ਫ਼ੌਜੀ ਗੁਰਭੇਜ ਸਿੰਘ ਦਾ ਅੰਤਿਮ ਸੰਸਕਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।