ਅਮਰਕੋਟ, 13 ਫਰਵਰੀ (ਭੱਟੀ)-ਵਿਧਾਨ ਸਭਾ ਹਲਕਾ ਖੇਮਕਰਨ ਅੰਦਰ ਭਾਜਪਾ ਵਲੋਂ ਸਿਆਸੀ ਸਰਗਰਮੀਆਂ ਪੂਰੀ ਤੇਜ਼ ਕੀਤੀਆਂ ਹੋਈਆਂ ਹਨ | ਜਿਸਦੀ ਬਦੌਲਤ ਵਿਧਾਨ ਸਭਾ ਹਲਕਾ ਖੇਮਕਰਨ ਦੇ ਸਭ ਤੋਂ ਵੱਡੇ ਪਿੰਡ ਵਲਟੋਹਾ ਦੀ ਪੰਚਾਇਤ ਵਲਟੋਹਾ ਖੁਰਦ ਵਿਖੇ ਸੀਨੀਅਰ ਭਾਜਪਾ ਆਗੂ ਦਲਬੀਰ ਸਿੰਘ ਅਲਗੋਂ ਕੋਠੀ ਦੀ ਅਗਵਾਈ ਵਿਚ ਅਨੇਕਾਂ ਪਰਿਵਾਰਾਂ ਨੇ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ ਕੀਤੀ | ਸਰਕਲ ਵਲਟੋਹਾ ਦੇ ਉੱਪ ਪ੍ਰਧਾਨ ਡਾ.ਇਕਬਾਲ ਸਿੰਘ ਵਲਟੋਹਾ ਦੇ ਉੱਦਮਾਂ ਸਦਕਾ ਜਥੇਦਾਰ ਸਵਰਨ ਸਿੰਘ ਅਤੇ ਬਲਦੇਵ ਸਿੰਘ ਦੇ ਗ੍ਰਹਿ ਵਿਖੇ ਗੁਰਭੇਜ ਸਿੰਘ, ਗੁਰਭਜਨ ਸਿੰਘ, ਰੂਪ ਸਿੰਘ, ਗੁਰਪ੍ਰੀਤ ਸਿੰਘ, ਭਜਨ ਸਿੰਘ ਮਾਹਨੇਕੇ ਵਾਲਾ, ਲਵਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਸੂਰਤਾ ਸਿੰਘ, ਸੁਖਦੇਵ ਸਿੰਘ, ਗੁਰਮੇਜ ਸਿੰਘ, ਨਿਸ਼ਾਨ ਸਿੰਘ, ਕਾਲਾ ਸਿੰਘ, ਲਖਵਿੰਦਰ ਸਿੰਘ, ਬਾਬਾ ਭਜਨ ਸਿੰਘ, ਲਵਜੀਤ ਸਿੰਘ, ਗੁਰਬੀਰ ਸਿੰਘ, ਹੁਸਨਪ੍ਰੀਤ ਸਿੰਘ, ਬੂਟਾ ਸਿੰਘ, ਸੰਦੀਪ ਸਿੰਘ, ਜਸਕਰਨ ਸਿੰਘ, ਸਰਬਜੀਤ ਸਿੰਘ, ਸੁਰਿੰਦਰ ਸਿੰਘ, ਕੁਲਦੀਪ ਸਿੰਘ, ਮਾਨ ਸਿੰਘ, ਵਿੱਕੀ ਸਿੰਘ, ਤਾਰ ਸਿੰਘ, ਸੁਖਚੈਨ ਸਿੰਘ, ਜਗਜੀਤ ਸਿੰਘ, ਤਰਸੇਮ ਸਿੰਘ, ਕਾਬਲ ਸਿੰਘ, ਰਣਜੀਤ ਸਿੰਘ, ਹਰਮਨ ਸਿੰਘ, ਸੁੱਖਾ ਸਿੰਘ, ਗੁਰਰਾਜ ਸਿੰਘ, ਨੂਰ ਸਿੰਘ, ਅਭੀਜੀਤ ਸਿੰਘ, ਸਾਹਿਲਪ੍ਰੀਤ ਸਿੰਘ, ਸ਼ੁਭਦੀਪ ਸਿੰਘ, ਫਤਹਿ ਸਿੰਘ ਅਤੇ ਏਕਮਜੀਤ ਸਿੰਘ ਨੇ ਪਰਿਵਾਰਾਂ ਸਮੇਤ ਭਾਜਪਾ 'ਚ ਸ਼ਮੂਲੀਅਤ ਕਰਨ 'ਤੇ ਦਲਬੀਰ ਸਿੰਘ ਅਲਗੋਂ ਕੋਠੀ ਤੇ ਉਨ੍ਹਾਂ ਦੀ ਟੀਮ ਵਲੋਂ ਪਾਰਟੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਦਲਬੀਰ ਸਿੰਘ ਅਲਗੋਂ ਨੇ ਪਿੰਡ ਵਾਸੀਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਪਰਿਵਾਰ ਦੇ 25 ਸਾਲ ਪੁਰਾਣੇ ਭਰਾ ਮਾਰੂ ਝਗੜੇ ਨੂੰ ਬੈਠ ਕੇ ਸੁਲਝਾਇਆ ਗਿਆ, ਜਿਸ ਤੋਂ ਖੁਸ਼ ਹੋ ਕੇ ਇਹ ਪਰਿਵਾਰ ਭਾਜਪਾ ਵਿਚ ਆਏ ਹਨ, ਜਿਨ੍ਹਾਂ ਦਾ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ |