19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਇਮਤਿਹਾਨਾਂ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ <br/>

ਅਜੀਤ ਡੈਸਕ 14-02-2026
ਹਰੀਕੇ ਪੱਤਣ, 13 ਫਰਵਰੀ (ਸੰਜੀਵ ਕੁੰਦਰਾ)-ਚੀਫ਼ ਖ਼ਾਲਸਾ ਦੀਵਾਨ ਦੀ ਰਹਿਨੁਮਾਈ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਵਿੱਦਿਅਕ ਸੈਸ਼ਨ 2025-26 ਦੇ 10ਵੀਂ, 12ਵੀਂ ਅਤੇ ਸਕੂਲ ਦੇ ਸਮੂਹ ਬੱਚਿਆਂ ਦੇ ਸਲਾਨਾ ਪ੍ਰੀਖਿਆ ਦੀ ਸਫ਼ਲਤਾ ਲਈ ਸ੍ਰੀ ਸੁਖਮਨੀ ਸਾਹਿਬ ਗੁਰਬਾਣੀ ਦੇ ਪਾਠ ਕਰਵਾਏ ਗਏ | ਇਸ ਉਪਰੰਤ ਵਿਦਿਆਰਥੀਆਂ ਦੇ ਬੋਰਡ ਦੇ ਇਮਤਿਹਾਨਾਂ ਵਿਚ ਚੰਗੇ ਨਤੀਜੇ ਆਉਣ ਲਈ ਅਰਦਾਸ ਬੇਨਤੀ ਕੀਤੀ ਗਈ | ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਪੰਪਲਜੀਤ ਨੇ ਗੁਰੂ ਸਾਹਿਬ ਅੱਗੇ ਅਰਦਾਸ ਬੇਨਤੀ ਕਰਦੇ ਹੋਏ ਕਿਹਾ ਕਿ ਹਰੇਕ ਵਿਦਿਆਰਥੀ ਦੀ ਸਫਲਤਾ ਪਿੱਛੇ ਜਿੱਥੇ ਯੋਗ ਅਧਿਆਪਕ ਦਾ ਹੱਥ ਹੁੰਦਾ ਹੈ, ਉਥੇ ਵਿਦਿਆਰਥੀ ਦੀ ਆਪਣੀ ਕੀਤੀ ਮਿਹਨਤ ਵੀ ਬਹੁਤ ਵੱਡਾ ਰੋਲ ਨਿਭਾਉਂਦੀ ਹੈ | ਸਕੂਲ ਦੇ ਮੈਂਬਰ ਇੰਚਾਰਜ਼ ਕਵਰਦੀਪ ਸਿੰਘ, ਰਵਿੰਦਰ ਸਿੰਘ ਅਤੇ ਬਲਦੇਵ ਸਿੰਘ ਨੇ ਵਿਦਿਆਰਥੀਆਂ ਨੂੰ ਆਉਣ ਵਾਲੇ ਇਮਤਿਹਾਨਾਂ ਲਈ ਸਖਤ ਮਿਹਨਤ ਕਰਕੇ ਚੰਗੇ ਅੰਕ ਪ੍ਰਾਪਤ ਕਰਨ ਦਾ ਸੰਦੇਸ਼ ਦਿੰਦੇ ਹੋਏ ਪ੍ਰੀਖਿਆ ਵਿਚ ਸਫ਼ਲਤਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਜਥੇਬੰਦੀ ਨੇ ਗੁਰਨਾਮ ਸਿੰਘ ਪੰਡੋਰੀ ਨੂੰ ਪ੍ਰਧਾਨ ਅਤੇ ਬਲਜੀਤ ਸਿੰਘ ਨੂੰ ਸਕ... ਅਗਲੀ ਖ਼ਬਰ ਪਿੰਡ ਵਲਟੋਹਾ ਵੱਡੀ ਗਿਣਤੀ 'ਚ ਪਰਿਵਾਰਾਂ ਨੇ ਭਾਜਪਾ 'ਚ ਕੀਤੀ ਸ਼ਮੂਲੀਅਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।