ਤਰਨ ਤਾਰਨ, 13 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੇ ਐੱਸ.ਆਈ. ਦਿਲਬਾਗ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਲੋਹੀਆ ਨਜ਼ਦੀਕ ਤੋਂ ਬਲਵਿੰਦਰ ਸਿੰਘ ਪੁੱਤਰ ਕਾਰਜ ਸਿੰਘ ਵਾਸੀ ਦਾਉਕੇ ਘਰਿੰਡਾ ਜ਼ਿਲ੍ਹਾ ਅੰਮਿ੍ਤਸਰ ਨੂੰ ਕਾਬੂ ਕਰਕੇ ਉਸ ਪਾਸੋਂ 113 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਅਮਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਲਿੰਕ ਸੜਕ ਨਜਦੀਕ ਰੋਹੀ ਪੁੱਲ ਤਰਨ ਤਾਰਨ ਵਿਖੇ ਨਾਕਾਬੰਦੀ ਦੌਰਾਨ ਹੀਰਾ ਸਿੰਘ ਪੁੱਤਰ ਹਰਮੀਤ ਸਿੰਘ ਵਾਸੀ ਹਰੀਕੇ ਹਾਲ ਵਾਸੀ ਮੁਰਾਦਪੁਰਾ ਤਰਨ ਤਾਰਨ ਨੂੰ ਕਾਬੂ ਕਰਕੇ ਉਸ ਪਾਸੋਂ 30 ਗ੍ਰਾਮ ਹੈਰੋਇਨ ਅਤੇ 1100 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਸ਼ੇਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਖਹਿਰਾ ਪੈਲੇਸ ਪੱਖੋਪੁਰ ਨਜ਼ਦੀਕ ਨਾਕਾਬੰਦੀ ਦੌਰਾਨ ਇਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਹੇ ਜੁਗਰਾਜ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪੱਖੋਪੁਰ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਅਤੇ ਕੰਡਾ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਸੁਖਦੇਵ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਹਰਮਨਦੀਪ ਸਿੰਘ ਪੁੱਤਰ ਹਰਪ੍ਰੀਤ ਸਿੰਘ ਵਾਸੀ ਪਿੰਡ ਸੰਘਾ ਨੂੰ ਕਾਬੂ ਕਰਕੇ ਉਸ ਪਾਸੋਂ 6 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਸ਼ਿੰਗਾਰਾ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਰਭੇਜ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਰਾਜੋਕੇ ਨੂੰ ਕਾਬੂ ਕਰਕੇ ਉਸ ਪਾਸੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਹਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਸਭਰਾ ਦੇ ਸਮਸ਼ਾਨਘਾਟ ਨਜ਼ਦੀਕ ਤੋਂ ਅੰਮਿ੍ਤਪਾਲ ਸਿੰਘ ਪੁੱਤਰ ਜੋਗਾ ਸਿੰਘ ਅਤੇ ਕੁਲਦੀਪ ਸਿੰਘ ਪੁੱਤਰ ਹਰਬੰਸ ਸਿੰਘ ਵਾਸੀਅਨ ਕਿਲਾ ਸਭਰਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 58 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਐੱਸ.ਆਈ. ਰਵੀਸ਼ੰਕਰ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਰੇਲਵੇ ਅੰਡਰ ਬਿ੍ਜ ਸਰਹਾਲੀ ਮੰਡਾਂ ਰੋਡ ਪੱਟੀ ਤੋਂ ਲਖਵਿੰਦਰ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਪਿੰਡ ਆਸਲ ਭੱਠਾ ਪੱਟੀ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਹਰੀਕੇ ਦੇ ਐੱਸ.ਐੱਚ.ਓ. ਬਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਬੈਕ ਸਾਈਡ ਨਹਿਰੀ ਕੁਆਰਟਰ ਹਰੀਕੇ ਤੋਂ ਨਸ਼ੀਲੇ ਪਦਾਰਥਾਂ ਦੇ ਸੇਵਨ ਕਰ ਰਹੇ ਪੰਨੂੰ ਪੁੱਤਰ ਦੋਸੀ ਵਾਸੀ ਪਲਾਟ ਬਸਤੀ ਹਰੀਕੇ ਅਤੇ ਸੰਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਮਰਹਾਣਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਸਿਲਵਰ ਪੇਪਰ ਦੀ ਬਣਾਈ ਪੰਨੀ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ