16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਦਰਜਾਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਜ਼ਿਲ੍ਹਾ ਤਰਨ ਤਾਰਨ ਦੀ ਚੋਣ

ਅਜੀਤ ਡੈਸਕ 15-02-2026
ਤਰਨ ਤਾਰਨ, 14 ਫਰਵਰੀ (ਇਕਬਾਲ ਸਿੰਘ ਸੋਢੀ)- ਦਰਜਾਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਵਿਜੇਪਾਲ ਬਿਲਾਸਪੁਰ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਤਰਨ ਤਾਰਨ ਵਿਖੇ ਹੋਈ | ਮੀਟਿੰਗ ਵਿਚ ਜ਼ਿਲ੍ਹਾ ਤਰਨ ਤਾਰਨ ਦੀ ਚੋਣ ਕੀਤੀ ਗਈ ਇਹ ਚੋਣ ਸਰਬਸੰਮਤੀ ਨਾਲ ਕੀਤੀ ਗਈ | ਜਿਸ ਵਿਚ ਅੰਗਰੇਜ਼ ਸਿੰਘ ਬਹਿਲਾਂ ਨੂੰ ਜ਼ਿਲ੍ਹਾ ਪ੍ਰਧਾਨ ਅਤੇ ਜੋਬਨਜੀਤ ਸਿੰਘ ਸੰਧੂ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਤਰਨ ਤਾਰਨ ਨਿਯੁਕਤ ਕੀਤਾ ਗਿਆ | ਇਸ ਮੌਕੇ ਸੂਬਾ ਪ੍ਰਧਾਨ ਵਿਜੇਪਾਲ ਬਿਲਾਸਪੁਰ ਨੇ ਨਵ ਨਿਯੁਕਤ ਪ੍ਰਧਾਨ ਅਤੇ ਮੀਤ ਪ੍ਰਧਾਨ ਨੂੰ ਵਧਾਈ ਦਿੱਤੀ | ਇਸ ਮੌਕੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੇ ਜਥੇਬੰਦੀ ਨੂੰ ਭਰੋਸਾ ਦਿਵਾਇਆ ਕਿ ਉਹ ਜਥੇਬੰਦੀ ਵਲੋਂ ਦਿੱਤੀ ਜਿੰਮੇਵਾਰੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਲਈ ਵਚਨਬੱਧ ਹਨ | ਇਸ ਸਮੇਂ ਸੂਬਾ ਪ੍ਰਧਾਨ ਨੇ ਕਿਹਾ ਕਿ ਜਹਿੜੇ ਦਰਜਾਚਾਰ ਕਰਮਚਾਰੀ ਬਾਰਡਰ ਏਰੀਆ ਵਿਚ ਕੰਮ ਕਰਦੇ ਹਨ ਉਨ੍ਹਾਂ ਨੂੰ ਵੀ ਬਾਰਡਰ ਏਰੀਆ ਤਰੱਕੀ ਦਿੱਤੀ ਜਾਵੇ | ਜਿਸ ਵਿਚ ਬਾਰਡਰ ਏਰੀਆ ਦੇ ਛੇ ਜ਼ਿਲ੍ਹੇ ਹਨ ਜੋ ਕਿ ਫਿਰੋਜ਼ਪੁਰ, ਤਰਨ ਤਾਰਨ, ਪਠਾਨਕੋਟ, ਗੁਰਦਾਸਪੁਰ, ਫਾਜਿਲਕਾ, ਅੰਮਿ੍ਤਸਰ ਸ਼ਾਮਿਲ ਹਨ | ਇਸ ਮੌਕੇ ਗੁਰਮੀਤ ਸਿੰਘ ਸੰਧੂ ਸਾਬਕਾ ਜ਼ਿਲ੍ਹਾ ਪ੍ਰਧਾਨ, ਨਿਸ਼ਾਨ ਸਿੰਘ ਚੋਹਲਾ ਸਾਹਿਬ ਜ਼ਿਲ੍ਹਾ ਖਜ਼ਾਨਚੀ, ਬਿੰਦਰ ਸਿੰਘ ਪੰਜਗਰਾਈਾ ਸਟੇਜ ਸੱਕਤਰ ਪੰਜਾਬ, ਦਲਜੀਤ ਸਿੰਘ ਕਲੇਰ ,ਭਜਨ ਸਿੰਘ, ਜਸਵਿੰਦਰ ਸਿੰਘ, ਸੰਦੀਪ ਕੌਰ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਵਾਰਡ ਨੰਬਰ 7 ਮੁਹੱਲਾ ਨਾਨਕਸਰ ਰੋਹੀ ਕੰਢੇ ਲੱਗੇ ਕੂੜੇ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਦਾਲਾਂ ਦੀ ਮਹੱਤਤਾ ਨੂੰ ਦੇਖਦੇ ਹੋਏ ਕਿਸਾਨ ਗਰਮ ਰੁੱਤ ਦੀ ਮੂੰਗੀ ਦੀ ਕਾਸ਼ਤ ਕਰਨ- ਯਾਦਵਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।