16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਵਾਰਡ ਨੰਬਰ 7 ਮੁਹੱਲਾ ਨਾਨਕਸਰ ਰੋਹੀ ਕੰਢੇ ਲੱਗੇ ਕੂੜੇ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ

ਅਜੀਤ ਡੈਸਕ 15-02-2026
ਤਰਨ ਤਾਰਨ, 14 ਫਰਵਰੀ (ਹਰਿੰਦਰ ਸਿੰਘ)-ਇਕ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ਜਿਥੇ ਲੋਕਾਂ ਨੂੰ ਸ਼ੁੱਧ ਵਾਤਾਵਰਣ ਅਤੇ ਸਹੂਲਤਾਂ ਦੇਣ ਦੇ ਵੱਡੇ ਵੱਡੇ ਦਾਅਵੇ ਕਰ ਰਹੀ ਹੈ, ਜੋ ਕਿ ਸੱਚਾਈ ਤੋਂ ਕੋਹਾਂ ਦੂਰ ਹਨ, ਜਿਸ ਦੀ ਤਾਜਾ ਮਿਸਾਲ ਤਰਨ ਤਾਰਨ ਦੀ ਵਾਰਡ ਨੰਬਰ 7 ਮੁਹੱਲਾ ਨਾਨਕਸਰ ਰੋਹੀ ਕੰਢੇ ਤੋਂ ਮਿਲਦੀ ਹੈ, ਜਿਥੇ ਰੋਹੀ ਕੰਢੇ ਕੂੜੇ ਦੇ ਵੱਡੇ ਵੱਡੇ ਢੇਰ ਲੱਗੇ ਹੋਏ ਹਨ ਪ੍ਰੰਤੂ ਸੰਬੰਧਿਤ ਨਗਰ ਕੌਂਸਲ ਵਿਭਾਗ ਵਲੋਂ ਇਸ ਤਰਫ਼ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਜਿਥੇ ਲੋਕ ਪ੍ਰੇਸ਼ਾਨ ਹਨ, ਉਥੇ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ | ਵਾਰਡ ਨਿਵਾਸੀਆਂ ਦੱਸਿਆ ਕਿ ਜਿਥੇ ਵਾਰਡ ਨੰਬਰ 7 ਵਿਚ ਅਕਸਰ ਸੀਵਰੇਜ ਸਿਸਟਮ ਜਾਮ ਰਹਿੰਦਾ ਹੈ, ਜਿਸ ਕਾਰਨ ਲੋਕ ਪਹਿਲਾਂ ਹੀ ਪ੍ਰੇਸ਼ਾਨ ਹਨ, ਉਥੇ ਰੋਹੀ ਕੰਢੇ ਕੂੜੇ ਦੇ ਢੇਰ ਲੱਗੇ ਹੋਏ ਹਨ, ਜਿਸ ਵਿਚੋਂ ਗੰਦੀ ਬਦਬੂ ਆ ਰਹੀ ਹੈ ਅਤੇ ਮੱਛਰ-ਮੱਖੀਆਂ ਪੈਦਾ ਹੋ ਰਹੇ ਹਨ, ਜਿਸ ਕਾਰਨ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਤਰਨ ਤਾਰਨ ਨੂੰ ਕਈ ਵਾਰ ਸ਼ਿਕਾਇਤਾਂ ਕਰ ਚੁੱਕੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ, ਜਿਸ ਕਾਰਨ ਲੋਕ ਪ੍ਰੇਸ਼ਾਨ ਹਨ | ਉਨ੍ਹਾਂ ਨਗਰ ਕੌਂਸਲ ਤਰਨ ਤਾਰਨ ਦੇ ਅਧਿਕਾਰੀਆਂ ਪਾਸੋਂ ਮੰਗ ਕੀਤੀ ਕਿ ਰੋਹੀ ਕੰਢੇ ਕੂੜੇ ਦੇ ਢੇਰਾਂ ਨੂੰ ਜਲਦ ਤੋਂ ਜਲਦ ਚੁਕਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਰਾਹਤ ਮਿਲ ਸਕੇ | ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਵਾਰਡ ਨੰਬਰ 7 ਦੀ ਕੌਂਸਲਰ ਅਕਾਲੀ ਦਲ ਨਾਲ ਸੰਬੰਧਿਤ ਹੋਣ ਕਾਰਨ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇਸ ਵਾਰਡ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੀ ਕਿਸੇ ਤਰ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ | ਮੁਹੱਲਾ ਨਿਵਾਸੀਆਂ ਨਗਰ ਕੌਂਸਲ ਤਰਨ ਤਾਰਨ ਦੇ ਅਧਿਕਾਰੀਆਂ ਪਾਸੋਂ ਮੰਗ ਕੀਤੀ ਕਿ ਵਾਰਡ ਨੰਬਰ 7 ਵਿਚ ਸਾਫ ਸਫਾਈ ਦੇ ਯੋਗ ਪ੍ਰਬੰਧ ਕੀਤੇ ਜਾਣ ਅਤੇ ਤੁਰੰਤ ਕੂੜੇ ਨੂੰ ਚੁਕਵਾਇਆ ਜਾਵੇ |
ਪਿਛਲੀ ਖ਼ਬਰ ਖਡੂਰ ਸਾਹਿਬ ਵਿਚ ਅਕਾਲੀ ਦਲ ਦੇ ਵਿਕਾਸ ਕਾਰਜ ਅਜੇ ਵੀ ਬੇਮਿਸਾਲ- ਮਨਪ੍ਰੀਤ ਸਿੰਘ ਸ਼ੈਲੀ <br/> ਅਗਲੀ ਖ਼ਬਰ ਦਰਜਾਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਜ਼ਿਲ੍ਹਾ ਤਰਨ ਤਾਰਨ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।