16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਖਡੂਰ ਸਾਹਿਬ ਵਿਚ ਅਕਾਲੀ ਦਲ ਦੇ ਵਿਕਾਸ ਕਾਰਜ ਅਜੇ ਵੀ ਬੇਮਿਸਾਲ- ਮਨਪ੍ਰੀਤ ਸਿੰਘ ਸ਼ੈਲੀ <br/>

ਅਜੀਤ ਡੈਸਕ 15-02-2026
ਗੋਇੰਦਵਾਲ ਸਾਹਿਬ, 14 ਫਰਵਰੀ (ਸਕੱਤਰ ਸਿੰਘ ਅਟਵਾਲ)- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਦੇ ਨਿੱਜੀ ਸਹਾਇਕ ਮਨਪ੍ਰੀਤ ਸਿੰਘ ਸ਼ੈਲੀ ਨੇ ਕਿਹਾ ਕਿ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਵਿਚ ਹੋਏ ਵੱਡੇ ਵਿਕਾਸ ਕਾਰਜ ਮਰਹੂਮ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਕਰਵਾਏ ਗਏ ਸਨ | ਸ਼ੈਲੀ ਨੇ ਕਿਹਾ ਕਿ ਪੰਜਾਬ ਵਿਚ 24ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣਾ ਅਕਾਲੀ ਦਲ ਸਰਕਾਰ ਦੀਆਂ ਵੱਡੀਆਂ ਉਪਲਬਧੀਆਂ ਵਿਚੋਂ ਇਕ ਸੀ | ਉਸ ਸਮੇਂ ਕਈ ਥਰਮਲ ਪਾਵਰ ਪ੍ਰਾਜੈਕਟ ਲਗਾਏ ਗਏ, ਜਿਨ੍ਹਾਂ ਵਿਚ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਨੇ ਰਾਜ ਦੀ ਬਿਜਲੀ ਢਾਂਚੇ ਨੂੰ ਮਜ਼ਬੂਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ | ਹਲਕੇ ਦੇ ਵਿਕਾਸ ਕਾਰਜਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲ ਖਡੂਰ ਸਾਹਿਬ, ਪਿੰਡਾਂ ਵਿਚ ਪੱਕੀਆਂ ਗਲੀਆਂ ਬਣਾਈਆਂ ਗਈਆਂ, ਕਈ ਪਿੰਡਾਂ ਨੂੰ ਜੋੜਣ ਵਾਲੀਆਂ ਲਿੰਕ ਸੜਕਾਂ ਤਿਆਰ ਕੀਤੀਆਂ ਗਈਆਂ, ਸੀਵਰੇਜ ਸਿਸਟਮ ਲਗਾਏ ਗਏ, ਚੋਹਲਾ ਸਾਹਿਬ ਵਿਚ ਖੇਡ ਸਟੇਡੀਅਮ ਬਣਾਇਆ ਗਿਆ ਅਤੇ ਕਈ ਪਿੰਡਾਂ ਵਿਚ ਬਿਜਲੀ ਸਬ-ਸਟੇਸ਼ਨ ਕਾਇਮ ਕੀਤੇ ਗਏ | ਇਸ ਤੋਂ ਇਲਾਵਾ ਗੋਇੰਦਵਾਲ ਸਾਹਿਬ ਵਿਚ ਮੈਡੀਕਲ ਯੂਨੀਵਰਸਿਟੀ ਅਤੇ ਅਨਾਜ ਮੰਡੀ ਵਰਗੇ ਵੱਡੇ ਪ੍ਰਾਜੈਕਟ ਵੀ ਅਕਾਲੀ ਦਲ ਦੇ ਸਮੇਂ ਲਿਆਂਦੇ ਗਏ | ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਦਸ ਸਾਲਾਂ ਦੌਰਾਨ ਹਲਕੇ ਵਿਚ ਇਸ ਪੱਧਰ ਦੇ ਵੱਡੇ ਪ੍ਰਾਜੈਕਟ ਨਹੀਂ ਆਏ |“ਅੱਜ ਖਡੂਰ ਸਾਹਿਬ ਕਈ ਜ਼ਰੂਰੀ ਸਹੂਲਤਾਂ ਤੋਂ ਵੰਚਿਤ ਹੈ ਅਤੇ ਲੋਕਾਂ ਨੂੰ ਸਮਝ ਨਹੀਂ ਆ ਰਹੀ ਕਿ ਆਪਣੀ ਸਮੱਸਿਆ ਲਈ ਕਿਸ ਕੋਲ ਜਾਇਆ ਜਾਵੇ | ਸ਼ੈਲੀ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਅਕਾਲੀ ਦਲ ਦੇ ਸਮੇਂ ਹੋਏ ਵਿਕਾਸ ਕਾਰਜਾਂ ਨੂੰ ਯਾਦ ਕਰਦੇ ਹੋਏ ਪਾਰਟੀ ਦਾ ਸਾਥ ਦੇਣ |

ਪਿਛਲੀ ਖ਼ਬਰ ਸ਼ੋਸ਼ਲ ਮੀਡੀਆ 'ਤੇ ਹਥਿਆਰਾਂ ਸਮੇਤ ਫੋਟੋਆਂ ਪਾਉਣ 'ਤੇ ਮਾਮਲਾ ਦਰਜ ਅਗਲੀ ਖ਼ਬਰ ਵਾਰਡ ਨੰਬਰ 7 ਮੁਹੱਲਾ ਨਾਨਕਸਰ ਰੋਹੀ ਕੰਢੇ ਲੱਗੇ ਕੂੜੇ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।