ਤਰਨ ਤਾਰਨ, 14 ਫਰਵਰੀ (ਇਕਬਾਲ ਸਿੰਘ ਸੋਢੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਇਕ ਵਿਅਕਤੀ ਵਲੋਂ ਹਥਿਆਰਾਂ ਨਾਲ ਸ਼ੋਸ਼ਲ ਮੀਡੀਅ 'ਤੇ ਫੋਟੋਆ ਪਾਉਣ ਦੇ ਮਾਮਲੇ ਵਿਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਰਹਾਲੀ ਦੇ ਏ.ਐੱਸ.ਆਈ. ਗੁਰਸੇਵਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਅਤੀਸ਼ ਕੁਮਾਰ ਪੁੱਤਰ ਰਾਕੇਸ਼ ਕੁਮਾਰ ਵਾਸੀ ਸਰਹਾਲੀ ਜੋ ਅਕਸਰ ਹੀ ਹਥਿਆਰਾਂ, ਪਿਸਟਲ ਨਾਲ ਫੋਟੋਆਂ ਸ਼ੋਸ਼ਲ ਮੀਡੀਆ 'ਤੇ ਪਾਉਂਦਾ ਰਹਿੰਦਾ ਹੈ, ਜਿਸ ਨਾਲ ਨੌਜਵਾਨ ਪੀੜੀ ਉਪਰ ਬੁਰਾ ਅਸਰ ਪੈ ਰਿਹਾ ਹੈ ਅਤੇ ਮਾਹੌਲ ਵੀ ਖ਼ਰਾਬ ਹੋ ਰਿਹਾ ਹੈ ਅਤੇ ਇਸ ਉਪਰ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ ਤਾਂ ਤੁਰੰਤ ਉਨ੍ਹਾਂ ਕਾਰਵਾਈ ਕਰਦਿਆਂ ਹੋਇਆ ਸੂਚਨਾ ਦੇ ਅਧਾਰ 'ਤੇ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |