16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਬਿਜਲੀ ਨਿਗਮ ਦੀ 50 ਏਕੜ ਜ਼ਮੀਨ ਪੁੱਡਾ ਨੂੰ ਤਬਦੀਲ ਕਰਨ ਖ਼ਿਲਾਫ਼ 16 ਤੇ 17 ਫਰਵਰੀ ਨੂੰ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਐਲਾਨ <br/>

ਅਜੀਤ ਡੈਸਕ 15-02-2026
ਤਰਨ ਤਾਰਨ, 14 ਫਰਵਰੀ (ਹਰਿੰਦਰ ਸਿੰਘ)- ਪੰਜਾਬ ਸਰਕਾਰ ਅਤੇ ਪਾਵਰ ਮੈਨੇਜਮੈਂਟ ਵਲੋਂ ਬਿਜਲੀ ਨਿਗਮ ਦੀ ਪਿੰਡ ਬਡੂੰਗਰ ਜ਼ਿਲ੍ਹਾ ਪਟਿਆਲਾ ਵਿਖੇ 50 ਏਕੜ ਜ਼ਮੀਨ ਦੀ ਮਾਲਕੀ ਪੁੱਡਾ ਦੇ ਨਾਮ ਤਬਦੀਲ ਕਰਨ ਦੇ ਖਿਲਾਫ਼ ਸੰਘਰਸ਼ ਸ਼ੁਰੂ ਕਰਨ ਬਾਰੇ ਬਿਜਲੀ ਮੁਲਾਜ਼ਮ ਅਤੇ ਪੈਨਸ਼ਨਰ ਦੀਆਂ ਪ੍ਰਮੁੱਖ ਜਥੇਬੰਦੀਆਂ ਦੇ ਸਾਂਝੇ ਧੜੇ ਪੀ.ਐੱਸ.ਈ.ਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰ, ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ, ਪਾਵਰਕਾਮ ਐਂਡ ਟ੍ਰਾਂਸਕੋ ਪੈਨਸ਼ਨਰਜ ਯੂਨੀਅਨ ਪੰਜਾਬ (ਸਬੰਧਤ ਏਟਕ), ਪੈਨਸ਼ਨਰ ਵੈਲਫੇਅਰ ਫੈਡਰੇਸ਼ਨ (ਪਹਿਲਵਾਨ) ਦੇ ਆਗੂਆਂ ਰਤਨ ਸਿੰਘ ਮਜਾਰੀ ਅਤੇ ਗੁਰਪ੍ਰੀਤ ਸਿੰਘ ਗੰਡੀਵਿੰਡ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਫੈਸਲਾ ਕਰਕੇ 16 ਅਤੇ 17 ਫਰਵਰੀ ਨੂੰ ਸਮੁੱਚੇ ਪੰਜਾਬ ਦੀਆਂ ਸਬ ਡਵੀਜ਼ਨ ਅਤੇ ਡਵੀਜ਼ਨ ਪੱਧਰ ਤੇ ਪਾਵਰ ਮੈਨੇਜਮੈਂਟ ਅਤੇ ਸੀ ਐਮ ਡੀ ਦੀਆਂ ਅਰਥੀਆਂ ਫੂਕ ਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ | ਮੀਟਿੰਗ ਵਿਚ ਸ਼ਾਮਿਲ ਆਗੂਆਂ ਹਰਪਾਲ ਸਿੰਘ ,ਗੁਰਵੇਲ ਸਿੰਘ ਬੱਲਪੁਰੀਆ, ਬਲਦੇਵ ਸਿੰਘ ਮੰਡਾਲੀ, ਕੁਲਵਿੰਦਰ ਸਿੰਘ ਢਿੱਲੋਂ, ਸਰਿੰਦਰਪਾਲ ਲਹੌਰੀਆ, ਬਲਜੀਤ ਸਿੰਘ ਮੋਦਲਾ, ਦਵਿੰਦਰ ਸਿੰਘ ਪਿਸੋਰ, ਗੁਰਭੇਜ ਸਿੰਘ ਢਿੱਲੋਂ, ਲਖਵੰਤ ਸਿੰਘ ਦਿਉਲ,ਰਵੇਲ ਸਿੰਘ ਸਹਾਏਪੁਰ, ਮਨਜੀਤ ਸਿੰਘ ਚਾਹਲ, ਹਰਮਨਦੀਪ, ਜਸਵੀਰ ਸਿੰਘ ਆਂਡਲੂ, ਕੌਰ ਸਿੰਘ ਸੋਹੀ, ਰਾਧੇਸ਼ਿਆਮ, ਬਾਬਾ ਅਮਰਜੀਤ ਸਿੰਘ, ਦਲੀਪ ਕੁਮਾਰ, ਪਵਨਪ੍ਰੀਤ ਸਿੰਘ, ਸੁਖਵਿੰਦਰ ਸਿੰਘ ਦੁੱਮਣਾ ਆਦਿ ਨੇ ਕਿਹਾ ਕਿ ਪਾਵਰ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਨਾਲ ਬੀਤੇ ਸਾਲ ਵਿੱਚ ਹੋਈਆਂ ਮੀਟਿੰਗਾਂ ਸਮੇਂ ਵੀ ਅਤੇ ਹੁਣ 14 ਜਨਵਰੀ 2026 ਨੂੰ ਗੈਸਟ ਹਾਊਸ ਮੁਹਾਲੀ ਵਿਖੇ ਹੋਈ | ਮੀਟਿੰਗ ਵਿਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਕਾਫ਼ੀ ਵਾਜਿਬ ਮੰਗਾਂ ਮੰਨ ਕੇ ਲਾਗੂ ਕਰਨ ਦੀ ਮੈਨੇਜਮੈਂਟ ਨੇ ਸਹਿਮਤੀ ਪ੍ਰਗਟ ਕੀਤੀ ਗਈ ਸੀ | ਇਸ ਤੋਂ ਇਲਾਵਾ ਸੀ.ਐੱਮ.ਡੀ. ਡਾ. ਬਸੰਤ ਗਰਗ ਨੇ ਜਾਇਦਾਦਾਂ ਨਾ ਵੇਚਣ ਬਾਰੇ ਵੀ ਲਿਖਤੀ ਭਰੋਸਾ ਦਿੱਤਾ ਸੀ ਪਰ ਹੁਣ ਹੋਈ ਗੱਲਬਾਤ ਦੇ ਉਲਟ ਵਾਅਦਾ ਖਿਲਾਫ਼ੀ ਕਰਦੇ ਹੋਏ 50 ਏਕੜ ਜ਼ਮੀਨ ਦੀ ਮਾਲਕੀ ਪੁੱਡਾ ਦੇ ਨਾਮ ਤਬਦੀਲ ਕਰ ਦਿੱਤੀ ਹੈ | ਆਗੂਆਂ ਨੇ ਕਿਹਾ ਕਿ ਜਾਇਦਾਦਾਂ ਵੇਚਣ ਦੇ ਖਿਲਾਫ਼ ਵੱਡੀ ਲਹਿਰ ਖੜੀ ਕਰਨ ਅਤੇ ਮੰਨੀਆਂ ਹੋਈਆਂ ਵਾਜਿਬ ਮੰਗਾਂ ਦੀ ਪ੍ਰਾਪਤੀ ਲਈ ਅਗਲੇ ਸੰਘਰਸ਼ ਦੀ ਰੂਪ ਰੇਖਾ ਉਲੀਕਣ ਲਈ 28 ਫਰਵਰੀ ਨੂੰ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਸਾਂਝੀ ਮੀਟਿੰਗ ਕਰਕੇ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ |

ਪਿਛਲੀ ਖ਼ਬਰ ਲੁੱਟ-ਖੋਹ ਦੀ ਨੀਅਤ ਨਾਲ ਪ੍ਰਾਈਵੇਟ ਕੰਪਨੀ ਦਾ ਕਰਿੰਦਾ ਕੀਤਾ ਜ਼ਖ਼ਮੀ ਅਗਲੀ ਖ਼ਬਰ ਸ਼ੋਸ਼ਲ ਮੀਡੀਆ 'ਤੇ ਹਥਿਆਰਾਂ ਸਮੇਤ ਫੋਟੋਆਂ ਪਾਉਣ 'ਤੇ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।