16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਫਤਿਆਬਾਦ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ

ਅਜੀਤ ਡੈਸਕ 15-02-2026
ਫਤਿਆਬਾਦ, 14 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਸਥਾਨਿਕ ਸਕੂਲ ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਾਏ ਗਏ | ਇਹ ਪਾਠ ਬੱਚਿਆਂ ਦੀਆਂ ਸਲਾਨਾ ਪ੍ਰੀਖਿਆਵਾਂ ਵਿਚੋਂ ਵਧੀਆ ਕਾਰਗੁਜ਼ਾਰੀ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਓਟ ਆਸਰਾ ਲੈਣ ਲਈ ਸਕੂਲ ਦੇ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਰਦਾਸ ਕੀਤੀ | ਇਸ ਵਿਚ ਸਕੂਲ ਦੇ ਵਿਦਿਆਰਥੀਆਂ ਦੇ ਲਈ ਆਉਣ ਵਾਲੀ ਸਲਾਨਾ ਪ੍ਰੀਖਿਆ ਵਿਚ ਸਮੂਹ ਸਕੂਲ ਵਿਦਿਆਰਥੀਆਂ ਦੀਆਂ ਸਫਲਤਾ ਲਈ ਪਰਮਾਤਮਾ ਦੇ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ ਗਈ | ਸੁਖਮਨੀ ਸਾਹਿਬ ਦੇ ਪਾਠ ਤੋਂ ਉਪਰੰਤ ਸਕੂਲ ਦੇ ਹੀ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਗਾਇਨ ਕੀਤੇ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਵਿਚ ਸਕੂਲ ਸਮੂਹ ਸਟਾਫ ਵਿਦਿਆਰਥੀ ਅਤੇ ਉਹਨਾਂ ਦੇ ਮਾਪਿਆਂ ਵੀ ਸ਼ਾਮਿਲ ਹੋਏ | ਅਨੰਦ ਸਾਹਿਬ ਦੇ ਪਾਠ ਅਤੇ ਅਰਦਾਸ ਤੋਂ ਬਾਅਦ ਬੱਚਿਆਂ ਨੂੰ ਅਤੇ ਉਹਨਾਂ ਦੇ ਮਾਪਿਆਂ ਨੂੰ ਚਾਹ ਦਾ ਲੰਗਰ ਛਕਾਇਆ ਗਿਆ | ਸਕੂਲ ਦੇ ਪਿ੍ੰਸੀਪਲ ਸੁਰਜੀਤ ਸਿੰਘ ਭਰੋਵਾਲ ਨੇ ਵਿਦਿਆਰਥੀਆਂ ਨੂੰ ਪੇਪਰਾਂ ਵਿਚੋਂ ਚੰਗੇ ਨੰਬਰ ਲੈਣ ਲਈ ਕਿਹਾ ਉਹਨਾਂ ਨੇ ਇਹ ਵੀ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਮਿਹਨਤ 'ਤੇ ਸਦਕਾ ਹੀ ਨੰਬਰ ਲੈਣੇ ਚਾਹੀਦੇ ਹਨ ਤੇ ਨਕਲ ਨਾ ਮਾਰਨ ਦੀ ਪ੍ਰੇਰਨਾ ਦਿੱਤੀ | ਉਨ੍ਹਾਂ ਨੇ ਕਿਹਾ ਕਿ ਪ੍ਰੀਖਿਆ ਵਿਚੋਂ ਚੰਗੇ ਨੰਬਰ ਲੈ ਕੇ ਆਪਣੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕਰਨ ਲਈ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ |
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਕਿਸਾਨ ਜਥੇਬੰਦੀਆਂ ਵਲੋਂ ਥਾਣਾ ਸਰਾਏ ਅਮਾਨਤ ਖਾਂ ਵਿਖੇ ਧਰਨਾ ਲਗਾ ਕੇ ਥਾਣਾ ਮੁਖੀ ਖ਼ਿਲਾਫ਼ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।