ਤਰਨ ਤਾਰਨ, 14 ਫਰਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਜਗ੍ਹਾ ਉਪਰ ਛਾਪੇਮਾਰੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਏ.ਐੱਸ.ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਰੋਹੀ ਪੁੱਲ ਪਿੰਡ ਕੱਕਾ ਕੰਡਿਆਲਾ ਨਜ਼ਦੀਕ ਗਸ਼ਤ ਦੌਰਾਨ ਨਸ਼ੇ ਦਾ ਸੇਵਨ ਕਰਦੇ ਹੋਏ ਰਾਜਾ ਸਿੰਘ ਪੁੱਤਰ ਗੇਜਾ ਸਿੰਘ ਵਾਸੀ ਗੋਹਲਵੜ ਨੂੰ ਕਾਬੂ ਕਰਕੇ ਉਸ ਪਾਸੋਂ ਸਿਲਵਰ ਪੰਨੀ ਸੜੀ ਹੋਈ, ਇਕ 10 ਰੁਪਏ ਦਾ ਨੋਟ ਅਤੇ ਲਾਈਟਰ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਰਾਜਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਗੁਪਤ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਜਰਨੈਲ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਪੰਡੋਰੀ ਗੋਲਾ ਨੂੰ ਕਾਬੂ ਕਰਕੇ ਉਸ ਪਾਸੋਂ 4 ਕੈਨ ਪਲਾਸਟਿਕ ਜਿਨ੍ਹਾਂ ਵਿਚ 35/35 ਲੀਟਰ ਅਲਕੋਹਲ ਸਮੇਤ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਏ.ਐੱਸ.ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਪੁੱਲ ਨਹਿਰ ਪਿੰਡ ਮਰਗਿੰਦਪੁਰਾ ਨਜ਼ਦੀਕ ਨਾਕਾਬੰਦੀ ਦੌਰਾਨ ਪ੍ਰਦੀਪ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਮਰਗਿੰਦਪੁਰਾ ਨੂੰ ਕਾਬੂ ਕਰਕੇ ਉਸ ਪਾਸੋਂ 20 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਪੁਲਿਸ ਨੇ ਉਕਤ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |