16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਅਕਾਲ ਅਕੈਡਮੀ ਢੋਟੀਆਂ ਵਿਖੇ ਪਕਵਾਨ ਮੁਕਾਬਲੇ ਕਰਵਾਏ

ਅਜੀਤ ਡੈਸਕ 15-02-2026
ਨੌਸ਼ਹਿਰਾ ਪੰਨੂੰਆਂ, 14 ਫਰਵਰੀ (ਦੀਪਕ ਮੈਣੀ)- ਅਕਾਲ ਅਕੈਡਮੀ ਢੋਟੀਆਂ ਵਿਖੇ ਵਿਦਿਆਰਥੀਆਂ ਵਿਚ ਪਕਵਾਨ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਵਿਚ ਨਰਸਰੀ ਤੋਂ ਲੈ ਕੇ ਅੱਠਵੀਂ ਕਲਾਸ ਤੱਕ ਦੇ ਬੱਚਿਆਂ ਲੲ 'ਫਾਇਰਲੈੱਸ ਕੁਕਿੰਗ' ਅਤੇ ਨੌਵੀਂ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਲਈ 'ਕੁਕਿੰਗ ਅਤੇ ਫਾਇਰ' ਮੁਕਾਬਲਾ ਕਰਵਾਇਆ ਗਿਆ | ਨਰਸਰੀ ਤੋਂ ਅੱਠਵੀਂ ਕਲਾਸ ਦੇ ਨੰਨੇ ਮੁੰਨੇ ਬੱਚਿਆਂ ਨੇ ਬਿਨਾਂ ਅੱਗ ਦੇ ਸਿਹਤਮੰਦ ਅਤੇ ਸੁਆਦਿਸ਼ਟ ਵਿਅੰਜਨ ਤਿਆਰ ਕੀਤੇ | ਬੱਚਿਆਂ ਵਲੋਂ ਸਲਾਦ, ਸੈਂਡਵਿਚ, ਫਲਾਂ ਦੀ ਚਾਟ, ਸਪ੍ਰਾਉਟਸ ਅਤੇ ਹੋਰ ਪੋਸ਼ਟਿਕ ਪਦਾਰਥ ਸੁੰਦਰ ਢੰਗ ਨਾਲ ਸਜਾ ਕੇ ਪੇਸ਼ ਕੀਤੇ ਗਏ | ਬੱਚਿਆਂ ਦੀ ਰਚਨਾਤਮਕਤਾ ਅਤੇ ਸਫ਼ਾਈ ਪ੍ਰਤੀ ਜਾਗਰੂਕਤਾ ਕਾਬਿਲ-ਏ-ਤਾਰੀਫ਼ ਰਹੀ | ਨੌਵੀਂ ਤੋਂ ਬਾਰ੍ਹਵੀਂ ਦੇ ਵਿਦਿਆਰਥੀਆਂ ਨੇ ਅੱਗ ਦੀ ਵਰਤੋਂ ਕਰਦਿਆਂ ਵੱਖ-ਵੱਖ ਪ੍ਰਕਾਰ ਦੇ ਵਿਅੰਜਨ ਤਿਆਰ ਕੀਤੇ | ਵਿਦਿਆਰਥੀਆਂ ਨੇ ਆਪਣੀ ਪਾਕ-ਕਲਾ ਦੀ ਪ੍ਰਤੀਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਜੱਜਾਂ ਵਲੋਂ ਸੁਆਦ, ਪ੍ਰਸਤੁਤੀਕਰਨ, ਸਫ਼ਾਈ ਅਤੇ ਪੋਸ਼ਣ ਮੁੱਲ ਦੇ ਆਧਾਰ 'ਤੇ ਮੁਲਾਂਕਣ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਰਮਨਦੀਪ ਕੌਰ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਵਿਚ ਆਤਮ-ਵਿਸ਼ਵਾਸ, ਟੀਮ ਵਰਕ ਅਤੇ ਜੀਵਨ ਕੌਸ਼ਲਾਂ ਨੂੰ ਵਿਕਸਿਤ ਕਰਦੀਆਂ ਹਨ | ਇਹ ਪਕਵਾਨ ਮੁਕਾਬਲਾ ਵਿਦਿਆਰਥੀਆਂ ਲਈ ਸਿਖਲਾਈ ਦੇ ਨਾਲ-ਨਾਲ ਮਨੋਰੰਜਨ ਦਾ ਸਰੋਤ ਵੀ ਬਣਿਆ ਅਤੇ ਸਕੂਲ ਦੇ ਮਾਹੌਲ ਨੂੰ ਉਤਸ਼ਾਹ ਅਤੇ ਰੰਗਤ ਨਾਲ ਭਰ ਦਿੱਤਾ |
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਪ੍ਰੀ -ਪ੍ਰਾਇਮਰੀ ਵਿੰਗ ਸਾਲਾਨਾ ਖੇਡ ਦਿਵਸ ਕਰਵਾਇਆ ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।