ਝਬਾਲ, 14 ਫਰਵਰੀ (ਸਰਬਜੀਤ ਸਿੰਘ)-ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਜਰ ਦੀ ਯੋਗ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਪ੍ਰੀ -ਪ੍ਰਾਇਮਰੀ ਵਿੰਗ ਦਾ ਸਲਾਨਾ ਖੇਡ ਦਿਵਸ ਕਰਵਾਇਆ ਗਿਆ | ਪ੍ਰੋਗਰਾਮ ਦਾ ਆਰੰਭ ਸਕੂਲ ਸ਼ਬਦ ਰਾਹੀਂ ਕੀਤਾ ਗਿਆ ਉਪਰੰਤ ਆਏ ਹੋਏ ਮਹਿਮਾਨਾਂ ਦਾ ਵੈੱਲਕਮ ਸੌਂਗ ਰਾਹੀਂ ਸਵਾਗਤ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਸ਼੍ਰੀਮਤੀ ਅਨੂਰੀਤ ਬਾਵਾ ਨੇ ਆਏ ਹੋਏ ਮਾਪਿਆਂ ਨੂੰ ਜੀ ਆਇਆ ਆਖਦਿਆਂ ਉਨ੍ਹਾਂ ਨਾਲ ਆਪਣੇ ਮਨ ਦੇ ਵਿਚਾਰ ਸਾਂਝੇ ਕੀਤੇ | ਸਕੂਲ ਦੇ ਐੱਨ.ਸੀ.ਸੀ. ਦੇ ਕੈਡਿਟਾਂ ਦੁਆਰਾ ਮਾਰਚ ਪਾਸ ਕੀਤਾ ਗਿਆ ਅਤੇ ਗਤਕਾ ਟੀਮ ਵਲੋਂ ਆਪਣੇ ਗਤਕੇ ਦੇ ਜੌਹਰ ਵਿਖਾਏ ਗਏ | ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਦੁਆਰਾ ਵੱਖ- ਵੱਖ ਖੇਡਾਂ ਜਿਵੇਂ ਸਾਈਕਲ ਰੇਸ, ਫਰੌਗ ਰੇਸ, ਬਨਾਨਾ ਰੇਸ, ਬੈਲੂਨ ਰੇਸ, ਰੱਸਾਕੱਸੀ, ਬੱਕਟ ਬਾਲ ਆਦਿ ਖੇਡਾਂ ਵਿੱਚ ਭਾਗ ਲਿਆ ਗਿਆ | ਵਿਦਿਆਰਥੀਆਂ ਦੁਆਰਾ ਆਏ ਹੋਏ ਮਹਿਮਾਨਾਂ ਦੇ ਮਨੋਰੰਜਨ ਲਈ ਰੰਗਾਂ-ਰੰਗ ਪ੍ਰੋਗਰਾਮ ਜਿਵੇਂ ਜੁੰਬਾ ਡਾਂਸ, ਭੰਗੜਾ, ਪੰਜਾਬੀ ਸੌਂਗ ਆਦਿ ਪੇਸ਼ ਕੀਤਾ ਗਿਆ | ਮਿਊਜੀਕਲ ਚੇਅਰ ਖੇਡ ਵਿੱਚ ਭਾਗ ਲੈ ਕੇ ਆਏ ਹੋਏ ਮਾਪਿਆਂ ਨੇ ਖ਼ੂਬ ਮਨੋਰੰਜਨ ਕੀਤਾ | ਪ੍ਰੋਗਰਾਮ ਦੇ ਅੰਤ ਵਿਚ ਸਕੂਲ ਦੇ ਮੈਂਬਰ ਇੰਚਾਰਜ ਮਨਜੀਤ ਸਿੰਘ ਢਿੱਲੋਂ, ਆਦਰਸ਼ਪਿੰਦਰ ਸਿੰਘ ਮਾਨ, ਅਜੀਤਪਾਲ ਸਿੰਘ ਅਨੇਜਾ ਅਤੇ ਸਕੂਲ ਦੇ ਪਿ੍ੰਸੀਪਲ ਸ਼੍ਰੀਮਤੀ ਅਨੂਰੀਤ ਬਾਵਾ ਦੁਆਰਾ ਵੱਖ-ਵੱਖ ਖੇਡਾਂ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਉਨਾਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ ਅਤੇ ਉਹਨਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਪੜ੍ਹਾਈ ਦੇ ਨਾਲ- ਨਾਲ ਖੇਡਾਂ ਵੀ ਬਹੁਤ ਜ਼ਰੂਰੀ ਹਨ | ਸਾਨੂੰ ਵੱਧ ਤੋਂ ਵੱਧ ਖੇਡਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ | ਇਸ ਸਮੇਂ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |