16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਛੋਟੇ ਬੱਚਿਆਂ ਵਿਚ ਕਬਜ਼ ਹੋਣ 'ਤੇ ਲਾਪ੍ਰਵਾਹੀ ਨਾ ਵਰਤਣ ਮਾਪੇ-ਡਾ. ਸੁਪਿ੍ਯਾ <br/>

ਅਜੀਤ ਡੈਸਕ 15-02-2026
ਤਰਨ ਤਾਰਨ, 14 ਫਰਵਰੀ (ਹਰਿੰਦਰ ਸਿੰਘ)- ਬੱਚਿਆਂ ਵਿਚ ਦਿਨ ਬ ਦਿਨ ਵੱਧ ਰਹੀ ਕਬਜ ਦੀ ਬਿਮਾਰੀ ਚਿੰਤਾਜਨਕ ਹੈ ਅਤੇ ਕਬਜ ਹੋਣ 'ਤੇ ਲਾਪ੍ਰਵਾਹੀ ਨਹੀ ਵਰਤਣੀ ਚਾਹੀਦੀ ਕਿਉਂਕਿ ਇਹ ਨੁਕਸਾਨਦੇਹ ਸਾਬਿਤ ਹੋ ਸਕਦੀ ਹੈ | ਇਹ ਜਾਣਕਾਰੀ ਬੱਚਿਆਂ ਦੇ ਸਪੈਸਲਿਸਟ ਡਾਕਟਰ ਸੁਪਿ੍ਯਾ ਨੇ ਰੰਧਾਵਾ ਕਲੀਨਿਕ ਸਾਹਮਣੇ ਬਿਜਲੀ ਘਰ ਨਜਦੀਕ ਪਾਸੀ ਮੈਡੀਕਲ ਤਰਨ ਤਾਰਨ ਵਿਖੇ ਗੱਲਬਾਤ ਦੌਰਾਨ ਦਿੱਤੀ | ਉਨ੍ਹਾਂ ਦੱਸਿਆ ਕਿ ਕਬਜ ਦਾ ਕਾਰਨ ਬੱਚਿਆਂ ਵਿਚ ਫਾਸਟ ਫੂਡ ਜਿਵੇਂ ਕਿ ਪੀਜਾ, ਬਰਗਰ, ਕੁਰਕਰੇ, ਚਿਪਸ, ਕੋਲ ਡਰਿੰਕਸ ਵੱਲ ਜਿਆਦਾ ਰੁਝਾਨ ਕਰਨਾ ਹੈ, ਜੋ ਕਿ ਜਿਆਦਾਤਰ ਮੈਦੇ ਤੋਂ ਬਣੇ ਹੁੰਦੇ ਹਨ ਅਤੇ ਦੂਸਰਾ ਕਾਰਨ ਬੱਚਿਆਂ ਵਿਚ ਆਊਟਡੋਰ ਗਤੀਵਿਧੀ ਘੱਟ ਹੋਣਾ ਹੈ | ਬੱਚੇ ਅੱਜ ਕੱਲ੍ਹ ਮੋਬਾਈਲ, ਕੰਪਿਊਟਰ, ਗੇਮਜ ਵਿਚ ਜਿਆਦਾ ਰੁਝਾਨ ਰੱਖਦੇ ਹਨ ਜਿਸ ਕਾਰਨ ਉਨ੍ਹਾਂ ਦਾ ਸਰੀਰ ਘੱਟ ਗਤੀਵਿਧੀ ਕਰਦਾ ਹੈ ਅਤੇ ਬੱਚਿਆਂ ਦਾ ਸਰੀਰ ਸੁਸਤ ਰਹਿੰਦਾ ਹੈ ਅਤੇ ਉਨ੍ਹਾਂ ਵਿਚ ਕਬਜ ਦੇ ਰੋਗ ਦਾ ਵਾਧਾ ਹੁੰਦਾ ਹੈ | ਉਨ੍ਹਾਂ ਕਿਹਾ ਕਿ ਅਗਰ ਕਿਸੇ ਦੇ ਬੱਚੇ 'ਚ ਕਬਜ ਰੋਗ ਹੈ ਤਾਂ ਉਹ ਤਰੁੰਤ ਮਾਹਿਰ ਡਾਕਟਰ ਪਾਸੋਂ ਉਸਦਾ ਇਲਾਜ ਕਰਵਾਉਣ ਤਾਂ ਕਿ ਬਿਮਾਰੀ ਗੰਭੀਰ ਨਾ ਬਣੇ |

ਪਿਛਲੀ ਖ਼ਬਰ ਮਾਲਵਾ ਖੇਤਰ ਦੀ ਸੰਗਤ ਵਲੋਂ ਸ਼ਹਿਰ ਪਟਿਆਲਾ ਅਤੇ ਨਾਭਾ ਵਿਖੇ ਸੰਤ ਬਾਬਾ ਸੰਤ ਬਾਬਾ ਸੁੱਖਾ ਸਿੰਘ ਦਾ ਸਨਮਾਨ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਪ੍ਰੀ -ਪ੍ਰਾਇਮਰੀ ਵਿੰਗ ਸਾਲਾਨਾ ਖੇਡ ਦਿਵਸ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।