16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸਾਬਕਾ ਸਰਪੰਚ ਰਤਨ ਸਿੰਘ ਜਲਾਲਾਬਾਦ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ

ਅਜੀਤ ਡੈਸਕ 15-02-2026
ਖਡੂਰ ਸਾਹਿਬ, 14 ਫਰਵਰੀ (ਰਸ਼ਪਾਲ ਸਿੰਘ ਕੁਲਾਰ)- ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਾਬਕਾ ਸਰਪੰਚ ਰਤਨ ਸਿੰਘ ਜਲਾਲਾਬਾਦ ਸਾਬਕਾ ਸੰਮਤੀ ਮੈਂਬਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਰਾਗੀ ਸਿੰਘਾਂ ਦੇ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ ਅਤੇ ਅੰਤਿਮ ਅਰਦਾਸ ਕੀਤੀ ਗਈ | ਉਪਰੰਤ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਵਿਧਾਇਕ ਦਲਬੀਰ ਸਿੰਘ ਟੌਂਗ, ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲਉਸਮਾ ਹਲਕਾ ਇੰਚਾਰਜ ਬਾਬਾ ਬਕਾਲਾ ਸਾਹਿਬ ਅਕਾਲੀ ਦਲ, ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਹਲਕਾ ਇੰਚਾਰਜ ਬਾਬਾ ਬਕਾਲਾ ਸਾਹਿਬ ਕਾਂਗਰਸ, ਸਾਬਕਾ ਵਿਧਾਇਕ ਰਣਜੀਤ ਸਿੰਘ ਛੱਜਲਵੱਡੀ, ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਮੈਂਬਰ ਐੱਸ.ਜੀ.ਪੀ.ਸੀ., ਜਥੇਦਾਰ ਹਰਦੇਵ ਸਿੰਘ ਨਾਗੋਕੇ ਸੀਨੀਅਰ ਅਕਾਲੀ ਆਗੂ, ਰਾਜਿੰਦਰ ਸਿੰਘ ਬਿੱਲਾ ਵੈਰੋਵਾਲ ਸਰਕਲ ਪ੍ਰਧਾਨ ਆਦਿ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸਾਬਕਾ ਸਰਪੰਚ ਰਤਨ ਸਿੰਘ ਦੇ ਇਸ ਫਾਨੀ ਦੁਨੀਆ ਤੋਂ ਰੁਖਸਤ ਹੋ ਜਾਣ ਨਾਲ ਜਿਥੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉਥੇ ਹੀ ਪਾਰਟੀ ਨੂੰ ਵੀ ਬਹੁਤ ਵੱਡਾ ਘਾਟਾ ਪਿਆ ਹੈ | ਇਸ ਮੌਕੇ ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਨ੍ਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਿਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ | ਇਸ ਮੌਕੇ ਸਾਬਕਾ ਸਰਪੰਚ ਰਤਨ ਸਿੰਘ ਜਲਾਲਾਬਾਦ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਸ਼ਖ਼ਸੀਅਤਾਂ ਦਾ ਉਨ੍ਹਾਂ ਦੇ ਵੱਡੇ ਸਪੁੱਤਰ ਰਵਿੰਦਰਪਾਲ ਸਿੰਘ ਨੇ ਧੰਨਵਾਦ ਕੀਤਾ | ਇਸ ਮੌਕੇ ਸਟੇਜ ਸੰਚਾਲਨ ਦੀ ਭੂਮਿਕਾ ਨੰਬਰਦਾਰ ਕਸ਼ਮੀਰ ਸਿੰਘ ਜਲਾਲਾਬਾਦ ਨੇ ਨਿਭਾਈ | ਇਸ ਮੌਕੇ ਹਰਪਾਲ ਸਿੰਘ ਸਰਪੰਚ ਜਲਾਲਾਬਾਦ, ਪਲਵਿੰਦਰ ਸਿੰਘ ਸਾਬਕਾ ਸਰਪੰਚ ਮੀਆਂਵਿੰਡ, ਹਰਵਿੰਦਰਪਾਲ ਸਿੰਘ, ਕਸ਼ਮੀਰ ਸਿੰਘ ਗਗੜੇਵਾਲ, ਕਾਬਲ ਸਿੰਘ, ਭੁਪਿੰਦਰ ਸਿੰਘ ਗਿੱਲ, ਮਾ. ਗੁਰਮੀਤ ਸਿੰਘ, ਪਿ੍ਤਪਾਲ ਸਿੰਘ ਸਰਪੰਚ, ਕੁਲਵੰਤ ਸਿੰਘ ਭਲਾਈਪੁਰ, ਅਮਰੀਕ ਸਿੰਘ, ਡਾ.ਗੁਰਦੇਵ ਸਿੰਘ, ਸੁਖਪਾਲ ਸਿੰਘ ਬੋਦਲਕੀੜੀ, ਸਤਨਾਮ ਸਿੰਘ ਬੋਦਲਕੀੜੀ, ਅਮਰੀਕ ਸਿੰਘ ਢੋਟੀ ਆਦਿ ਸ਼ਖ਼ਸੀਅਤਾਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ |
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪਿੱਦੀ ਵਿਖੇ ਅਰਦਾਸ ਦਿਵਸ ਮਨਾਇਆ ਅਗਲੀ ਖ਼ਬਰ ਮਾਲਵਾ ਖੇਤਰ ਦੀ ਸੰਗਤ ਵਲੋਂ ਸ਼ਹਿਰ ਪਟਿਆਲਾ ਅਤੇ ਨਾਭਾ ਵਿਖੇ ਸੰਤ ਬਾਬਾ ਸੰਤ ਬਾਬਾ ਸੁੱਖਾ ਸਿੰਘ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।