16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪਿੱਦੀ ਵਿਖੇ ਅਰਦਾਸ ਦਿਵਸ ਮਨਾਇਆ

ਅਜੀਤ ਡੈਸਕ 15-02-2026
ਤਰਨ ਤਾਰਨ, 14 ਫਰਵਰੀ (ਇਕਬਾਲ ਸਿੰਘ ਸੋਢੀ)- ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪਿੱਦੀ ਜੋ ਕਿ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਯੋਗ ਅਗਵਾਈ ਸਦਕਾ ਤਰੱਕੀ ਕਰ ਰਿਹਾ ਹੈ, ਵਿਖੇ ਸਕੂਲ ਵਿਚ ਪੜ੍ਹ ਰਹੇ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ 'ਚ ਸਫ਼ਲਤਾ ਲਈ ਅਰਦਾਸ ਦਿਵਸ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਸਰਬਜੀਤ ਕੌਰ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਧਾਰਮਿਕ ਪ੍ਰੋਗਰਾਮ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਓਟ ਨਾਲ ਅਧਿਆਪਿਕਾ ਅਤੇ ਵਿਦਿਆਰਥੀਆਂ ਵਲੋਂ ਜਪੁਜੀ ਸਾਹਿਬ, ਸੁਖਮਨੀ ਸਾਹਿਬ ਅਤੇ ਅਨੰਦ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਇਸ ਉਪਰੰਤ ਸਕੂਲ ਦੇ ਸੰਗੀਤ ਅਧਿਆਪਕ ਹਰਪ੍ਰੀਤ ਕੌਰ ਅਤੇ ਨਵਪ੍ਰੀਤ ਸਿੰਘ ਵਲੋਂ ਵਿਦਿਆਰਥੀਆਂ ਵਲੋਂ ਧੁਰ ਕੀ ਬਾਣੀ ਦਾ ਇਲਾਹੀ ਕੀਰਤਨ ਕੀਤਾ ਗਿਆ | ਕੀਰਤਨ ਉਪਰੰਤ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਵਿਚ ਚੜ੍ਹਦੀ ਕਲਾ ਹੋਣ ਦੀ ਅਰਦਾਸ ਬੇਨਤੀ ਕੀਤੀ ਗਈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਨੇ ਬੱਚਿਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਸਕੂਲ ਵਿੱਚ ਬਤਾਏ ਗਏ ਪਲ ਜ਼ਿੰਦਗੀ ਦੇ ਸੁਨਹਿਰੀ ਪਲ ਹੁੰਦੇ ਹਨ, ਜੋ ਕਿ ਸਾਡੀ ਜਿੰਦਗੀ ਦੀਆਂ ਅਮਿੱਟ ਯਾਦਾਂ ਬਣ ਜਾਂਦੇ ਹਨ | ਜਦੋਂ ਵੀ ਵਿਦਿਆਰਥੀ ਕਿਸੇ ਵੀ ਖੇਤਰ ਵਿਚ ਉਪਲੱਬਧੀਆਂ ਹਾਸਿਲ ਕਰਦੇ ਹਨ ਤਾਂ ਸਭ ਤੋਂ ਵੱਧ ਖੁਸ਼ੀ ਅਧਿਆਪਕਾਂ ਅਤੇ ਮਾਪਿਆਂ ਨੂੰ ਹੀ ਹੁੰਦੀ ਹੈ | ਇਸ ਲਈ ਬੱਚਿਆਂ ਨੂੰ ਪੇਪਰਾਂ ਵਿਚ ਸਖ਼ਤ ਮਿਹਨਤ ਕਰਨ ਦੀ ਸਿੱਖਿਆ ਦਿੱਤੀ | ਇਸ ਮੌਕੇ ਮੈਂਬਰ ਇੰਚਾਰਜ਼ ਗੁਰਿੰਦਰ ਸਿੰਘ ਲੋਹੇਵਾਲੇ ਅਤੇ ਸਤਵਿੰਦਰ ਸਿੰਘ ਨੇ ਬੱਚਿਆਂ ਨੂੰ ਅਰਦਾਸ ਦਾ ਮਹੱਤਵ ਦੱਸਦੇ ਹੋਏ ਸਲਾਨਾ ਇਮਤਿਹਾਨਾਂ ਵਿਚ ਮੱਲਾਂ ਮਾਰਨ ਦਾ ਆਸ਼ੀਰਵਾਦ ਦਿੱਤਾ |
ਪਿਛਲੀ ਖ਼ਬਰ ਸਰਕਾਰਾਂ ਤਾਂ ਬਦਲਦੀਆਂ ਰਹੀਆਂ ਪਰ ਲੋਕਾਂ ਦੀਆਂ ਮੁਸ਼ਕਿਲਾਂ ਨਹੀਂ ਬਦਲੀਆਂ <br/> ਅਗਲੀ ਖ਼ਬਰ ਸਾਬਕਾ ਸਰਪੰਚ ਰਤਨ ਸਿੰਘ ਜਲਾਲਾਬਾਦ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।