ਛੇਹਰਟਾ, 14 ਫਰਵਰੀ (ਪੱਤਰ ਪ੍ਰੇਰਕ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਸਾਬਕਾ ਕੈਬਨਿਟ ਵਜ਼ੀਰ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਹਲਕਾ ਅਜਨਾਲਾ ਦੇ ਇੰਚਾਰਜ ਯੋਧ ਸਿੰਘ ਸਮਰਾ ਤੇ ਯੂਥ ਅਕਾਲੀ ਦਲ ਦੇ ਕੌਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਵਡਾਲੀ ਆਪਣੇ ਸਾਥੀਆਂ ਸਮੇਤ ਮਿਲੇ ਅਤੇ ਪਾਰਟੀ ਦੀ ਮਜਬੂਤੀ ਲਈ ਵਿਸਥਾਰ ਸਹਿਤ ਗੱਲਬਾਤ ਕੀਤੀ | ਇਸ ਮੌਕੇ 'ਤੇ ਯੋਧ ਸਿੰਘ ਸਮਰਾ ਤੇ ਗੁਰਪ੍ਰੀਤ ਸਿੰਘ ਵਡਾਲੀ ਨੇ ਅਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਵਧੇਰੇ ਮਜਬੂਤ ਕਰਨ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ 'ਤੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 2027 ਦੀਆਂ ਚੋਣਾਂ 'ਚ ਜਿਥੇ ਹੂੰਝਾ ਫੇਰ ਜਿੱਤ ਹਾਸਲ ਕਰਕੇ ਪੰਜਾਬ 'ਚ ਮਜਬੂਤ ਸਰਕਾਰ ਬਣਾਏਗਾ ਉਥੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਲਈ ਜਮਾਨਤਾਂ ਬਚਾਉਣੀਆਂ ਵੀ ਔਖੀਆਂ ਹੋ ਜਾਣਗੀਆਂ | ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਦੇਸ਼ ਦੇ ਬਾਕੀ ਰਾਜਾਂ 'ਚ ਆਪਣੇ ਪੈਰ ਪਸਾਰਣ ਵਾਸਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਪੰਜਾਬ ਨੂੰ ਬੁਰੀ ਤਰ੍ਹਾਂ ਨਾਲ ਲੁੱਟਿਆ ਹੈ ਜਿਸ ਲਈ ਸੂਬੇ ਦੇ ਲੋਕ ਉਨ੍ਹਾਂ ਨੂੰ ਕਦੇ ਵੀ ਮੁਆਫ ਨਹੀਂ ਕਰਨਗੇ | ਇਸ ਸਮੇਂ ਹਰਕਮਲ ਸਿੰਘ ਭੂਰੇਗਿੱਲ, ਰਾਜਨ ਬੋਪਾਰਾਏ, ਗਗਨਦੀਪ ਸਿੰਘ ਬਰਾੜ, ਗੁਰਬਿੰਦਰ ਸਿੰਘ ਢਿੱਲੋਂ, ਹਰਮਨ ਰੰਧਾਵਾ, ਅਕਾਸ਼ਦੀਪ ਸਿੰਘ, ਅਨਮੋਲਪ੍ਰੀਤ ਸਿੰਘ ਸਿੱਧੂ, ਚੇਅਰਮੈਨ ਰੁਪਿੰਦਰ ਸਿੰਘ ਰੂਬੀ, ਗੁਰਭੇਜ ਸਿੰਘ ਭੱਟੀ, ਸਵਿੰਦਰ ਸਿੰਘ ਸਹਿਸਰਾ, ਮਨਜੀਤ ਸਿੰਘ ਨਿੱਜਰ, ਬ੍ਰਹਮ ਸਿੰਘ ਝੰਡੇਰ ਤੇ ਹੋਰ ਵੀ ਮੌਜੂਦ ਸਨ |