16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸਰਪੰਚ ਜਸਕਰਨ ਸਿੰਘ ਨੇ ਮੁੱਖ ਮੰਤਰੀ ਦੇ ਓ.ਐੱਸ.ਡੀ. ਸੁਖਬੀਰ ਸਿੰਘ ਸੁੱਖੀ ਨਾਲ ਕੀਤੀ ਅਹਿਮ ਮੁਲਾਕਾਤ <br/>

ਅਜੀਤ ਡੈਸਕ 15-02-2026
ਬਾਬਾ ਬਕਾਲਾ ਸਾਹਿਬ, 14 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਪ ਆਗੂ ਅਤੇ ਸਰਪੰਚ ਜਸਕਰਨ ਸਿੰਘ ਕੌੜਾ (ਜੱਸੋ ਨੰਗਲ) ਨੇ ਹਲਕੇ ਨਾਲ ਸੰਬੰਧਿਤ ਮਸਲਿਆਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. ਸੁਖਬੀਰ ਸਿੰਘ ਸੁੱਖੀ ਨਾਲ ਚੰਡੀਗੜ੍ਹ ਵਿਖੇ ਇਕ ਅਹਿਮ ਮੁਲਾਕਾਤ ਕੀਤੀ ਅਤੇ ਦੱਸਿਆ ਕਿ ਲੋਕ ਪੂਰੀ ਤਰ੍ਹਾਂ ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਤੋਂ ਖੁਸ਼ ਹਨ ਅਤੇ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਵੀ ਆਪ ਮਜ਼ਬੂਤ ਸਥਿਤੀ ਵਿਚ ਹੈ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਦੀ ਅਗਵਾਈ ਹੇਠ, ਸਰਕਾਰ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਹੈ | ਇਸ ਮੌਕੇ ਓ.ਐੱਸ.ਡੀ. ਸੁਖਬੀਰ ਸਿੰਘ ਸੁੱਖੀ ਨੇ ਸਰਪੰਚ ਜਸਕਰਨ ਸਿੰਘ ਕੌੜਾ ਨੂੰ ਸ਼ਾਬਾਸ਼ ਦਿੰਦਿਆਂ ਹੋਰ ਵੀ ਉਤਸ਼ਾਹ ਨਾਲ ਕੰਮ ਕਰਨ ਲਈ ਕਿਹਾ | ਇਸ ਮੌਕੇ ਉਨ੍ਹਾਂ ਦੇ ਨਾਲ ਯੂਥ ਆਗੂ ਰੂਬਲ ਬਾਜਵਾ ਧੂਰੀ, ਡਾ: ਸਰਬਜੀਤ ਸਿੰਘ ਭੋਰਛੀ (ਸਰਬ ਹਸਪਤਾਲ) ਅਤੇ ਹੋਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਆਯੂਸ਼ ਵਿਭਾਗ ਵਲੋਂ ਪਿੰਡ ਕੈਰੋਂ ਵਿਖੇ ਲਗਾਇਆ ਗਿਆ ਫ੍ਰੀ ਮੈਡੀਕਲ ਕੈਂਪ ਅਗਲੀ ਖ਼ਬਰ ਸ਼ਹੀਦ ਸਿੰਘਾਂ ਦੇ ਸ਼ਹੀਦੀ ਸਮਾਗਮ ਦੌਰਾਨ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਆਨੰਦ ਕਾਰਜ ਵੀ ਹੋਣਗੇ-ਜਥੇ. ਭੋਲਾ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।