16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ

ਅਜੀਤ ਡੈਸਕ 15-02-2026
ਤਰਨ ਤਾਰਨ, 14 ਫਰਵਰੀ (ਇਕਬਾਲ ਸਿੰਘ ਸੋਢੀ)- ਚੀਫ਼ ਖ਼ਾਲਸਾ ਦੀਵਾਨ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਲੋਂ ਆਉਣ ਵਾਲੀਆਂ ਬੋਰਡ ਪ੍ਰੀਖਿਆਵਾਂ ਵਿਚ ਬੈਠਣ ਵਾਲੇ ਵਿਦਿਆਰਥੀਆਂ ਦੀ ਚੰਗੀ ਸਿਹਤ, ਉੱਚੇ ਮਨੋਬਲ ਅਤੇ ਸ਼ਾਨਦਾਰ ਨਤੀਜਿਆਂ ਲਈ ਪਰਮਾਤਮਾ ਦੇ ਚਰਨਾਂ ਵਿਚ ਅਰਦਾਸ ਕਰਦਿਆਂ ਸ਼ਰਧਾ ਭਾਵਨਾ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਮੌਕੇ ਚੀਫ਼ ਖਾਲਸਾ ਦੀਵਾਨ ਦੀ ਲੋਕਲ ਕਮੇਟੀ ਦੇ ਪ੍ਰਧਾਨ ਅਤੇ ਮੈਂਬਰ ਇੰਚਾਰਜ ਹਰਜੀਤ ਸਿੰਘ, ਸਥਾਨਕ ਕਮੇਟੀ ਦੇ ਮੀਤ ਪ੍ਰਧਾਨ ਅਤੇ ਮੈਂਬਰ ਇੰਚਾਰਜ ਗੁਰਿੰਦਰ ਸਿੰਘ, ਸਕੂਲ ਦੇ ਮੈਂਬਰ ਇੰਚਾਰਜ ਨਵਜੋਤ ਸਿੰਘ ਅਤੇ ਰਣਦੀਪ ਸਿੰਘ, ਸਕੂਲ ਦੇ ਪਿ੍ੰਸੀਪਲ ਸਤਵੰਤ ਸਿੰਘ ਬੈਂਸ, ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ | ਅਰਦਾਸ ਦੌਰਾਨ ਰੂਹਾਨੀ ਅਤੇ ਅਧਿਆਤਮਕ ਮਾਹੌਲ ਬਣਿਆ ਰਿਹਾ ਅਤੇ ਸਕੂਲ ਦਾ ਵਿਹੜਾ ਇਲਾਹੀ ਬਾਣੀ ਨਾਲ ਗੂੰਜ ਉੱਠਿਆ | ਇਸ ਮੌਕੇ ਸਥਾਨਕ ਕਮੇਟੀ ਦੇ ਪ੍ਰਧਾਨ ਅਤੇ ਸਕੂਲ ਦੇ ਮੈਂਬਰ ਇੰਚਾਰਜ ਹਰਜੀਤ ਸਿੰਘ ਨੇ ਵਿਦਿਆਰਥੀਆਂ ਦੀ ਕਾਮਯਾਬੀ ਲਈ ਬ੍ਰਹਮ ਅਸੀਸਾਂ ਦੀ ਅਰਦਾਸ ਕਰਦਿਆਂ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ, ਸੰਸਕਾਰਾਂ ਅਤੇ ਕਦਰਾਂ-ਕੀਮਤਾਂ ਨਾਲ ਜੁੜੇ ਰਹਿਣ ਦੀ ਪ੍ਰੇਰਣਾ ਦਿੱਤੀ | ਲੋਕਲ ਕਮੇਟੀ ਦੇ ਮੀਤ ਪ੍ਰਧਾਨ ਤੇ ਮੈਂਬਰ ਇੰਚਾਰਜ ਗੁਰਿੰਦਰ ਸਿੰਘ ਨੇ ਕਿਹਾ ਕਿ ਸਫਲਤਾ ਲਈ ਮਿਹਨਤ ਦੇ ਨਾਲ-ਨਾਲ ਵਿਸ਼ਵਾਸ ਅਤੇ ਅਟੱਲ ਹੌਸਲੇ ਦੀ ਵੀ ਬਹੁਤ ਮਹੱਤਤਾ ਹੁੰਦੀ ਹੈ | ਸਕੂਲ ਦੇ ਮੈਂਬਰ ਇੰਚਾਰਜ ਨਵਜੋਤ ਸਿੰਘ ਅਤੇ ਰਣਦੀਪ ਸਿੰਘ ਨੇ ਸਕੂਲ ਵਲੋਂ ਅਜਿਹੇ ਆਧਿਆਤਮਕ ਸਮਾਗਮਾਂ ਦੇ ਆਯੋਜਨ ਕਰਨ ਦੀ ਸਰਾਹਨਾ ਕੀਤੀ | ਸਕੂਲ ਦੇ ਪਿ੍ੰਸੀਪਲ ਸਤਵੰਤ ਸਿੰਘ ਬੈਂਸ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਧਿਆਤਮਕਤਾ ਵਿਦਿਆਰਥੀਆਂ ਵਿਚ ਸਕਾਰਾਤਮਕ ਸੋਚ, ਆਤਮਵਿਸ਼ਵਾਸ ਅਤੇ ਨੈਤਿਕ ਮੁੱਲਾਂ ਨੂੰ ਮਜ਼ਬੂਤ ਬਣਾਉਂਦੀ ਹੈ, ਜੋ ਉਨ੍ਹਾਂ ਦੀ ਸਫਲਤਾ ਲਈ ਅਹਿਮ ਹੈ |
ਪਿਛਲੀ ਖ਼ਬਰ ਮਾਝਾ ਕਾਲਜ ਵਿਚ ਫੇਅਰਵੈੱਲ ਪਾਰਟੀ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਆਯੂਸ਼ ਵਿਭਾਗ ਵਲੋਂ ਪਿੰਡ ਕੈਰੋਂ ਵਿਖੇ ਲਗਾਇਆ ਗਿਆ ਫ੍ਰੀ ਮੈਡੀਕਲ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।